ਪਿੰਡ ਪਧਿਆਣਾ ਵਿਖੇ ਜਿਮਨੀ ਚੋਣ ਸਬੰਧੀ ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ


ਸ਼ਹੀਦ ਬਾਬਾ ਮੱਤੀ ਸਹਿਬ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਆਦਮਪੁਰ/ਜਲੰਧਰ (ਅਮਰਜੀਤ ਸਿੰਘ)- ਆਦਮਪੁਰ ਦੇ ਪਿੰਡ ਪਧਿਆਣਾ ਵਿਖੇ ਲੋਕ ਸਭਾ ਜਲੰਧਰ ਜਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਵਿੱਚ ਪਿੰਡ ਵਾਸੀਆਂ ਦਾ ਭਰਵਾ ਇਕੱਠ ਹੋਇਆ ਅਤੇ ਮੀਟਿੰਗ ਮੌਕੇ ਵੱਖ ਵੱਖ ਹਲਕਿਆਂ ਤੋਂ ਆਪ ਦੇ ਐਮ.ਐਲ.ਏ ਸਹਿਬਾਨ ਵੀ ਉਚੇਚੇ ਤੋਰ ਤੇ ਪੁੱਜੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਦੱਸਦੇ ਹੋਏ, ਆਪ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਉਪਰੰਤ ਇਲਾਕੇ ਦੀ ਸਿਰਮੌਰ ਸੰਸਥਾ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਦੇ ਪ੍ਰਧਾਨ ਜਸਬੀਰ ਸਿੰਘ ਸਾਬੀ ਪਧਿਆਣਾ ਅਤੇ ਉਨਾਂ ਦੇ ਨਾਲ ਸਰਪੰਚ ਕਮਲਜੀਤ ਕੌਰ, ਕਰਨ ਪੰਚ, ਹੈਪੀ ਪੰਚ, ਰਾਜ ਰਾਣੀ ਪੰਚ ਅਤੇ ਹੋਰਾਂ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਸੇਵਾ ਸੁਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ ਵੱਲੋਂ ਸੁਸਾਇਟੀ ਵੱਲੋਂ ਕੀਤੇ ਜਾਂਦੇ ਲੋਕ ਭਲਾਈ ਕਾਰਜਾਂ ਬਾਰੇ ਕੈਬਨਿਟ ਮੰਤਰੀ ਸਾਹਿਬ ਨੂੰ ਜਾਣੂ ਕਰਵਾਇਆ ਅਤੇ ਨਗਰ ਪਧਿਆਣਾ ਵਿਖੇ ਪੁੱਜਣ ਤੇ ਉਨ੍ਹਾਂ ਦਾ ਸਵਾਗਤ ਅਤੇ ਧੰਨਵਾਦ ਵੀ ਕੀਤਾ ਗਿਆ। ਪ੍ਰਧਾਨ ਜਸਵੀਰ  ਸਿੰਘ ਸਾਬੀ ਅਤੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪਿੰਡ ਪਧਿਆਣਾ ਦੇ ਸੂਝਵਾਨ ਵੋਟਰ ਆਪਣੀ ਮੱਤ ਦਾ ਸਹੀ ਢੰਗ ਨਾਲ ਇਸਤੇਮਾਲ ਕਰਕੇ ਆਮ ਆਦਮੀ ਪਾਰਟੀ ਨੂੰ ਜਿਤਾਉਣਗੇ। ਇਸ ਮੌਕੇ ਨਗਰ ਪੰਚਾਇਤ, ਸੇਵਾ ਸੁਸਾਇਟੀ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ, ਵਾਇਸ ਪ੍ਰਧਾਨ ਇੰਦਰ ਮਿਨਹਾਸ, ਸੈਕਟਰੀ ਲਖਵੀਰ ਸਿੰਘ, ਸਰਪੰਚ ਕਮਲਜੀਤ ਕੌਰ, ਕਰਨ ਪੰਚ, ਹੈਪੀ ਪੰਚ, ਰਾਜ ਰਾਣੀ ਪੰਚ, ਜਸਕਰਨ, ਛੋਟੂ, ਗੁਰਵਿੰਦਰ, ਬੌਬੀ, ਅਕਾਸ਼, ਮੇਸੀ, ਪਿੰਦਰ, ਫੋਜੀ, ਰਣਜੀਤ ਅਤੇ ਹੋਰ ਨੌਜਵਾਨ ਤੇ ਪਿੰਡ ਵਾਸੀ ਹਾਜ਼ਰ ਸਨ। 


Post a Comment

0 Comments