ਜਲੰਧਰ 15 ਮਈ (ਅਮਰਜੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਵਿਖੇ ਨਗਰ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਰਬੱਤ ਦੇ ਭਲੇ ਲਈ ਮਹਾਨ ਗੁਰਮਤਿ ਸਮਾਗਮ ਅਤੇ ਜੇਠ ਮਹੀਨੇ ਦੀ ਸ਼ੰਗਰਾਂਦ ਦਾ ਦਿਹਾੜਾ 15 ਮਈ ਨੂੰ ਦਿਨ ਸੋਮਵਾਰ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਗਿਆ। ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਦੀਵਾਨ ਹਾਲ ਵਿੱਚ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ। ਜਿਸ ਵਿੱਚ ਭਾਈ ਲਖਵੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ, ਭਾਈ ਮਹਿਤਾਬ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਨਛੱਤਰ ਸਿੰਘ ਬ੍ਰਹਮਜੀਤ ਕਥਾ ਵਾਚਕ ਹੁਸ਼ਿਆਰਪੁਰ, ਭਾਈ ਨਿਸ਼ਾਨ ਸਿੰਘ ਢਾਡੀ ਜੱਥਾ ਸ਼੍ਰੀ ਅਕਾਲ ਤਖਤ ਸਾਹਿਬ ਜੀ ਸ਼੍ਰੀ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ, ਕਥਾ ਵਿਚਾਰਾਂ, ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਦੇ ਹੋਏ ਨਿਹਾਲ ਕੀਤਾ। ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਸਾਥੀ ਮੈਂਬਰਾਂ ਵੱਲੋਂ ਰਾਗੀ ਜਥਿਆਂ ਅਤੇ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੇਪਾਉ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਸੰਗਤਾਂ ਨੂੰ ਚਾਹ ਪੌਕੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਮੀਤ ਪ੍ਰਧਾਨ ਕਰਮ ਸਿੰਘ, ਜਰਨੈਲ ਸਿੰਘ, ਹਰਦਿਆਲ ਸਿੰਘ, ਜਥੇਦਾਰ ਕਰਮ ਸਿੰਘ, ਰਣਵੀਰਪਾਲ ਸਿੰਘ, ਦਲਜੀਤ ਸਿੰਘ, ਗੁਰਦੀਪ ਸਿੰਘ ਦੀਪਾ, ਨਰਿੰਦਰ ਸਿੰਘ ਨਿੰਦੀ, ਸਰਪੰਚ ਰਛਪਾਲ ਸਿੰਘ, ਕਮਲਜੀਤ ਸਿੰਘ, ਹਰਜੀਤ ਸਿੰਘ, ਸਵਰਨ ਸਿੰਘ, ਮਨਜੀਤ ਸਿੰਘ ਬਿੱਟੂ ਅਤੇ ਹੋਰ ਪ੍ਰਬੰਧਕ ਤੇ ਸੇਵਾਦਾਰ ਹਾਜ਼ਰ ਸਨ।
0 Comments