ਪੰਜਾਬੀ ਭਾਜਪਾ ਨੂੰ ਦੇਣ ਮੌਕਾ, ਸਾਰੇ ਸੁਪਨੇ ਕਰਾਂਗੇ ਪੂਰੇ : ਹੋਬੀ ਧਾਲੀਵਾਲ


ਜਲੰਧਰ 7 ਮਈ (ਬਿਊਰੌ)
- ਕਿਸਾਨਾਂ ਦੇ ਮੁੱਦਿਆਂ ਤੇ ਰਾਜਨੀਤੀ ਕਰਕੇ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਰੱਬ ਆਸਰੇ ਛੱਡ ਦਿੱਤਾ ਹੈ। ਇਹ ਸਰਕਾਰ ਕਿਸਾਨਾਂ ਦੀਆਂ ਸਮੱਸਿਆਵਾਂ ਲਈ ਬਿੱਲਕੁੱਲ ਗੰਭੀਰ ਨਹੀਂ ਹੈ। ਇਹਨਾਂ ਗੱਲਾ ਦਾ ਪ੍ਰਗਟਾਵਾ ਪੰਜਾਬ ਬੀ.ਜੇ.ਪੀ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਨੈਨੇਵਾਲ ਨੇ ਭਾਜਪਾ ਦਫ਼ਤਰ ਲਾਜਪਤ ਨਗਰ ਜਲੰਧਰ ਵਿਖੇ ਪਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

          ਦਰਸ਼ਨ ਸਿੰਘ ਨੈਨੇਵਾਲ ਨੇ ਕਿਹਾ ਕਿ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ‘ਤੇ ਕਿਸਾਨਾ ਨੂੰ ਵੇਚੀ ਗਈ ਕਣਕ ਦੀ ਫਸਲ ਦੀ ਅਦਾਇਗੀ ਨਾ ਮਿਲਣ ਕਾਰਨ ਕਿਸਾਨ ਮੰਡੀਆਂ ‘ਚ ਪਰੇਸ਼ਾਨ ਹੋ ਰਹੇ ਹਨ ਤੇ ਆੜ੍ਹਤੀਆਂ ਨੂੰ ਵੀ ਲਿਫਟਿੰਗ ਸੰਬੰਧੀ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੰਡੀਆਂ ‘ਚ ਪੁੱਜੀ ਫਸਲ ਵਾਰ ਵਾਰ ਮੀਂਹ ਵਿੱਚ ਭਿੱਜਣ ਕਾਰਨ ਖਰਾਬ ਹੋ ਰਹੀ ਹੈ, ਜਿਸ ਨਾਲ ਇਹ ਕਣਕ ਖਾਣ ਯੋਗ ਵੀ ਨਹੀਂ ਰਹੇਗੀ ਤੇ ਕੇਂਦਰ ਸਰਕਾਰ ਦਾ ਵੀ ਅਰਬਾਂ ਖਰਬਾਂ ਦਾ ਨੁਕਸਾਨ ਹੋ ਚੁੱਕਾ ਹੈ। ਉਹਨਾਂ ਕਿਹਾ ਪੰਜਾਬ ਸਰਕਾਰ ਕੇਜਰੀਵਾਲ ਨੂੰ ਖੁਸ਼ ਕਰਨ ਲਈ ਕਰਨਾਟਕ ਵਿੱਚ ਰੋਡ ਸ਼ੋਅ ਕਰਨ ਵਿੱਚ ਮਸਤ ਹੈ। ਉਹਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਕੇਂਦਰ ਸਰਕਾਰ ਕਿਸਾਨਾਂ ਦੀ ਹਮਦਰਦ ਸਰਕਾਰ ਹੈ, ਜੋ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਬਹੁਤ ਗੰਭੀਰ ਹੈ ਤੇ ਲਗਾਤਾਰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਤਤਪਰ ਹੈ।

            ਫਿਲਮ ਸਟਾਰ ਹੋਬੀ ਧਾਲੀਵਾਲ ਨੇ ਇਸ ਮੌਕੇ ਤੇ ਕਿਹਾ ਕਿ ਹੁਣ ਪੰਜਾਬੀਆ ਨੂੰ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਥ ਦੇਣਾ ਚਾਹੀਦਾ ਹੈ ਤਾਂ ਕਿ ਪੰਜਾਬ ਨੂੰ ਤਰੱਕੀ ਦੇ ਰਸਤੇ ਤੇ ਲਿਆ ਕੇ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ। ਪੰਜਾਬ ਨੂੰ ਕਰਜ਼ਾ ਮੁਕਤ ਕੀਤਾ ਜਾ ਸਕੇ। ਪੰਜਾਬ ਦੇ ਸਾਰੇ ਉਦਯੋਗ ਬਾਹਰਲੇ ਸੂਬਿਆਂ ਵਿੱਚ ਸ਼ਿਫਟ ਹੋ ਰਹੇ ਹਨ, ਜੋ ਬਹੁਤ ਚਿੰਤਾ ਦਾ ਵਿਸ਼ਾ ਹੈ। ਉਹਨਾਂ ਜਲੰਧਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਭਾਜਪਾ ਉਮੀਦਵਾਰ ਨੂੰ ਜਿਤਾਊ, ਭਾਜਪਾ ਜਲੰਧਰ ਲੋਕ ਸਭਾ ਦੀ ਨੁਹਾਰ ਬਦਲ ਦਿਆਂਗੇI

         ਧਾਲੀਵਾਲ ਨੇ ਕਿਹਾ ਕਿ ਪੰਜਾਬੀ ਹੁਣ ਭਾਜਪਾ ਨੂੰ ਮੌਕਾ ਦੇਣ ਅਸੀਂ ਪੰਜਾਬੀਆਂ ਦੇ ਸਾਰੇ ਸੁਪਨੇ ਪੂਰੇ ਕਰਾਂਗੇ ਤੇ ਸਾਰੇ ਮਿਲ ਕੇ ਪੰਜਾਬ ਦੀ ਆਣ ਤੇ ਸ਼ਾਨ ਨੂੰ ਦੋਬਾਰਾ ਵਾਪਸ ਬਹਾਲ ਕਰਾਂਗੇ। ਉਹਨਾਂ ਜਲੰਧਰ ਲੋਕ ਸਭਾ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਵੱਡੀ ਲੀਡ ਨਾਲ ਜਿਤਾ ਕੇ ਕੇਂਦਰ ਦੀ ਸਰਕਾਰ ਵਿੱਚ ਆਪਣਾ ਹਿੱਸਾ ਪਾਉਣ। ਇਸ ਮੋਕੇ ਉਹਨਾਂ ਨਾਲ ਕਿਸਾਨ ਮੋਰਚਾ ਦੇ ਜਨਰਲ ਸਕੱਤਰ ਰਾਮ ਸਿੰਘ ਧੀਮਾਨ, ਸੀਨੀਅਰ ਭਾਜਪਾ ਆਗੂ ਅਮਨਦੀਪ ਸਿੰਘ ਪੂਨੀਆ, ਸੂਬਾ ਮੀਡੀਆ ਸਹਿ ਸਕੱਤਰ ਹਰਦੇਵ ਸਿੰਘ ਉੱਭਾ, ਰਾਘਵ ਖੰਨਾ ਆਦਿ ਹਾਜ਼ਰ ਸਨ।

Post a Comment

0 Comments