ਚੋਰੀ ਦੀਆਂ ਵੱਧਦੀਆਂ ਵਾਰਦਾਤਾਂ ਨਾਲ ਲੋਕਾਂ ਵਿੱਚ ਬਣਿਆ ਡਰ ਦਾ ਮਾਹੌਲ : ਕਮਲ

ਫਗਵਾੜਾ 4 ਮਈ (ਸ਼ਿਵਕੋੜਾ)- ਫਗਵਾੜਾ ਖੇਤਰ  ਪਿਛਲੇ ਕੁਝ ਦਿਨਾਂ ਤੋਂ ਅਣਪਛਾਤੇ ਚੋਰਾਂ ਵੱਲੋਂ ਘਰਾਂ ਅਤੇ ਦੁਕਾਨਾਂ ਦੇ ਤਾਲੇ ਤੋੜ ਕੇ ਅੰਜਾਮ ਦਿੱਤੀਆਂ ਜਾ ਰਹੀਆਂ ਚੋਰੀ ਦੀਆਂ ਵਾਰਦਾਤਾਂ ਪ੍ਰਤੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼ਿਵ ਸੈਨਾ (ਉੱਧਵ ਗੁਟ) ਦੇ ਸੂਬਾ ਪ੍ਰੈਸ ਸਕੱਤਰ ਕਮਲ ਸਰੋਜ ਨੇ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣਾ ਪੁਲਿਸ ਦੀ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ ਪਰ ਜਿਸ ਤਰ੍ਹਾਂ ਇਕ ਤੋਂ ਬਾਅਦ ਇਕ ਚੋਰੀ ਦੀਆਂ ਘਟਨਾਵਾਂ ਸਾਹਮਣੇ  ਰਹੀਆਂ ਹਨ, ਉਸ ਨੇ ਪੁਲਿਸ ਦੀ ਕਾਰਜਪ੍ਰਣਾਲੀ ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਕਾਰਨ ਲੋਕਾਂ ਵਿੱਚ ਅਸੁਰੱਖਿਆ ਦੀ ਭਾਵਨਾ ਫੈਲ ਰਹੀ ਹੈ ਲੋਕ ਘਰਾਂ ਨੂੰ ਤਾਲੇ ਲਗਾ ਕੇ ਬਾਹਰ ਨਿਕਲਣ ਤੋਂ ਡਰਦੇ ਹਨਉਨ੍ਹਾਂ ਫਗਵਾੜਾ ਇਲਾਕੇ ਵਿੱਚ ਇੱਕ ਫੈਕਟਰੀ, ਟਰੈਵਲ ਸਰਵਿਸ ਦੇ ਇੱਕ ਦਫ਼ਤਰ, ਕੁਝ ਦੁਕਾਨਾਂ, ਮਕਾਨਾਂ ਅਤੇ ਐਨ.ਆਰ.ਆਈਜ ਦੀਆਂ ਖਾਲੀ ਪਈਆਂ ਕੋਠੀਆਂ  ਅੰਜਾਮ ਦਿੱਤੀਆਂ ਗਈਆਂ ਚੋਰੀ ਦੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਅਜਿਹੀਆਂ ਘਟਨਾਵਾਂ ਨੂੰ ਨੱਥ ਪਾਉਣ ਲਈ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ  ਪੁਲਿਸ ਦੀ ਗਸ਼ਤ ਵਧਾਉਣੀ ਚਾਹੀਦੀ ਹੈ ਲੋੜ ਪੈਣ ਤੇ ਨਾਕਾਬੰਦੀ ਕਰਕੇ ਸ਼ੱਕੀ ਲੋਕਾਂ ਦੀ ਜਾਂਚ ਕੀਤੀ ਜਾਵੇ ਕਿਉਂਕਿ ਜਿਸ ਤਰ੍ਹਾਂ ਇਕ ਤੋਂ ਬਾਅਦ ਇਕ ਚੋਰੀ ਦੀਆਂ ਘਟਨਾਵਾਂ ਸਾਹਮਣੇ  ਰਹੀਆਂ ਹਨ, ਉਸ ਤੋਂ ਲੱਗਦਾ ਹੈ ਕਿ ਚੋਰਾਂ  ਪੁਲਿਸ ਦਾ ਕੋਈ ਡਰ ਨਹੀਂ ਹੈ ਜੇਕਰ ਸਮਾਜ ਵਿਰੋਧੀ ਅਨਸਰਾਂ  ਪੁਲਿਸ ਦਾ ਡਰ ਖਤਮ ਹੋ ਗਿਆ ਤਾਂ ਹਾਲਾਤ ਕਾਬੂ ਤੋਂ ਬਾਹਰ ਹੋ ਜਾਣਗੇ ਅਤੇ ਇਹ ਪੰਜਾਬ ਸਰਕਾਰ ਦੀ ਭਰੋਸੇਯੋਗਤਾ ਤੇ ਵੀ ਵੱਡਾ ਸਵਾਲੀਆ ਨਿਸ਼ਾਨ ਹੋਵੇਗਾ

Post a Comment

0 Comments