ਅਮ੍ਰਿਤਪੁਰੀ ਬਣੀ ਉਪ ਚੇਅਰਪਰਸਨ ਐਂਟੀ ਕ੍ਰਾਇਮ ਸੈੱਲ ਪੰਜਾਬ - ਡਾਕਟਰ ਖੇੜਾ


ਸਮਰਾਲਾ/ਜਲੰਧਰ (ਅਮਰਜੀਤ ਸਿੰਘ)-
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਲੁਧਿਆਣਾ ਦੇ ਬਲਾਕ ਸਮਰਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਕਿਰਨਦੀਪ ਕੌਰ ਗਰੇਵਾਲ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਕੌਮੀ ਚੀਫ਼ ਸਕੱਤਰ ਸਲਾਹਕਾਰ ਕਮੇਟੀ ਮਨਜੀਤ ਸਿੰਘ ਢਿੱਲੋਂ, ਹਰਭਜਨ ਸਿੰਘ ਜੱਲੋਵਾਲ ਚੇਅਰਮੈਨ ਪੰਜਾਬ, ਵਰਿੰਦਰ ਕੌਰ ਜਨਰਲ ਸਕੱਤਰ ਇਸਤਰੀ ਵਿੰਗ ਪੰਜਾਬ ਅਤੇ ਰਾਜਿੰਦਰ ਪਾਲ ਟੰਡਨ ਉਪ ਚੇਅਰਮੈਨ ਆਰ.ਟੀ.ਆਈ ਸੋੱਲ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸੰਸਥਾ ਵੱਲੋਂ ਅਮ੍ਰਿਤਪੁਰੀ ਨੁੰ ਉਪ ਚੇਅਰਪਰਸਨ ਐਂਟੀ ਕ੍ਰਾਇਮ ਸੈੱਲ ਪੰਜਾਬ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸੰਸਥਾ ਪਿਛਲੇ ਲੰਬੇ ਅਰਸੇ ਤੋਂ ਧਰਤੀ ਨੂੰ ਹਰੀ ਭਰੀ ਰੱਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਬੂਟੇ ਹਰ ਸਾਲ ਅਲੱਗ ਅਲੱਗ ਥਾਵਾਂ ਤੇ ਲਗਵਾਉਂਦੀ ਆ ਰਹੀ ਹੈ। ਜਿਸ ਦਾ ਨਤੀਜਾ ਅੱਜ ਪੂਰੀ ਦੁਨੀਆਂ ਦੇ ਸਾਹਮਣੇ ਹੈ। ਮਨੁੱਖੀ ਅਧਿਕਾਰ ਮੰਚ ਦੀ ਟੀਮ ਹਰ ਪੱਖ ਤੋਂ ਹਰ ਖੇਤਰ ਵਿੱਚ ਲਗਾਤਾਰ ਮੋਢੀ ਬਣ ਕੇ ਸਮਾਜ ਸੇਵਾ ਕਰਦੀ ਆ ਰਹੀ ਹੈ। ਇਸ ਮੌਕੇ ਅਮ੍ਰਿਤਪੁਰੀ ਨੇ ਬੋਲਦਿਆਂ ਕਿਹਾ ਕਿ ਮੈਂ ਪਿਛਲੇ ਸਮੇਂ ਤੋਂ ਸੰਸਥਾ ਨਾਲ ਕੰਮ ਕਰਦੀ ਆ ਰਹੀ ਹੈ ਅੱਜ ਸੰਸਥਾ ਵੱਲੋਂ ਜੋ ਮੈਨੂੰ ਜ਼ੁਮੇਵਾਰੀ ਦਿਤੀ ਗਈ ਹੈ ਮੈਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੀ। ਹੋਰਨਾਂ ਤੋਂ ਇਲਾਵਾ ਗੁਰਨਾਜ ਕੌਰ ਮੀਡੀਆ ਸਲਾਹਕਾਰ, ਕੇਵਲ ਸਿੰਘ ਚੇਅਰਮੈਨ ਬਲਾਕ ਸੁਧਾਰ, ਪਟਵਾਰੀ ਸਿੰਘ, ਖੁਸ਼ਪ੍ਰੀਤ ਕੌਰ ਗਰੇਵਾਲ, ਜਸਪ੍ਰੀਤ ਸਿੰਘ, ਨਿਤੀਸ਼ ਭਾਂਬਰੀ ਉਪ ਪ੍ਰਧਾਨ, ਜਸਵਿੰਦਰ ਸਿੰਘ, ਜੋਗਿੰਦਰ ਸਿੰਘ ਆਜ਼ਾਦ ਪ੍ਰਧਾਨ ਸਰਕਲ ਪਾਇਲ, ਸ਼ਰਨਜੀਤ ਸਿੰਘ ਉਪ ਪ੍ਰਧਾਨ, ਸੁਖਵਿੰਦਰ ਸਿੰਘ ਨੋਨਾ ਚੇਅਰਮੈਨ ਐਂਟੀ ਕ੍ਰਰਾਇਮ ਸੈੱਲ ਅਤੇ ਐਡਵੋਕੇਟ ਅਵਤਾਰ ਸਿੰਘ ਜ਼ਿਲ੍ਹਾ ਕੋਆਰਡੀਨੇਟਰ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।


Post a Comment

0 Comments