ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਪੰਮਾਂ ਦੇ ਗ੍ਰਹਿ ਵਿਖੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਦੇ ਹੱਕ ਵਿੱਚ ਮੀਟਿੰਗ ਹੋਈ


ਜਥੇਦਾਰ ਗੁਰਦਿਆਲ ਸਿੰਘ ਕਾਲਰਾ, ਐਸ.ਜ਼ੀ.ਪੀ.ਸੀ ਮੈਂਬਰ ਬੀਬੀ ਦਵਿੰਦਰ ਕੌਰ ਕਾਲਰਾ ਨੇ ਮੀਟਿੰਗ ਵਿੱਚ ਉਚੇਚੇ ਤੋਰ ਕੀਤੀ ਸ਼ਿਰਕਤ

ਆਦਮਪੁਰ/ਜਲੰਧਰ 06 ਮਈ (ਅਮਰਜੀਤ ਸਿੰਘ)- ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਪੰਮਾਂ ਪਿੰਡ ਕੋਟਲੀਥਾਨ ਸਿੰਘ ਦੇ ਗ੍ਰਹਿ ਵਿਖੇ ਸ਼ੋ.ਅ.ਦਲ ਤੇ ਬਸਪਾ ਦੇ ਜਲੰਧਰ ਲੋਕ ਸਭਾ ਜਿਮਨੀ ਚੋਣ ਦੇ ਸਾਂਝੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਦੇ ਹੱਕ ਵਿੱਚ ਇੱਕ ਵਿਸ਼ੇਸ਼ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਆਦਮਪੁਰ ਤੋਂ ਜਥੇਦਾਰ ਗੁਰਦਿਆਲ ਸਿੰਘ ਕਾਲਰਾ, ਐਸ.ਜ਼ੀ.ਪੀ.ਸੀ ਮੈਂਬਰ ਬੀਬੀ ਦਵਿੰਦਰ ਕੌਰ ਕਾਲਰਾ ਨੇ ਉਚੇਚੇ ਤੋਰ ਸ਼ਿਰਕਤ ਕੀਤੀ। ਇਸ ਮੀਟਿੰਗ ਮੌਕੇ ਤੇ ਸੀਨੀਅਰ ਅਕਾਲੀ ਆਗੂ ਪਰਮਜੀਤ ਸਿੰਘ ਪੰਮਾਂ ਪਿੰਡ ਕੋਟਲੀਥਾਨ ਸਿੰਘ ਅਤੇ ਜਥੇਦਾਰ ਗੁਰਦਿਆਲ ਸਿੰਘ ਕਾਲਰਾ, ਐਸ.ਜ਼ੀ.ਪੀ.ਸੀ ਮੈਂਬਰ ਬੀਬੀ ਦਵਿੰਦਰ ਕੌਰ ਕਾਲਰਾ ਨੇ ਉਮੀਦਵਾਰ ਡਾ. ਸੁਖਵਿੰਦਰ ਕੁਮਾਰ ਸੁੱਖੀ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਇਲਾਕੇ ਵਿਚੋਂ ਜਿਤਾਇਆ ਜਾਵੇਗਾ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ਦੇ ਉਮੀਦਵਾਰ ਡਾ. ਸੁਖਵਿੰਦਰ ਸੁੱਖੀ ਨੇ ਕਿਹਾ ਕਿ ਉਹ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਆਦਰਸ਼ਾਂ ‘ਤੇ ਚੱਲਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ‘ਕਾਂਗਰਸ‘ ਤੇ ‘ਆਪ‘ ਨੇ ਝੂਠੇ ਵਾਅਦਿਆਂ ਨਾਲ ਲੋਕਾਂ ਨੂੰ ਮੂਰਖ ਬਣਾਇਆ ਹੈ ਜਿਸਤੋਂ ਲੋਕ ਅੱਕ ਚੁੱਕੇ ਹਨ। ਇਸ ਮੌਕੇ ਪਰਮਜੀਤ ਸਿੰਘ ਪੰਮਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਹੱਕ ‘ਚ ਵੋਟਾਂ ਪਾ ਕੇ ਸ. ਸੁਖਵੀਰ ਸਿੰਘ ਬਾਦਲ ਦੇ ਹੱਥ ਮਜ਼ਬੂਤ ਕਰਨ। ਤਾਂ ਜੋ ਪੰਜਾਬ ਦਾ ਵਿਕਾਸ ਧੜੱਲੇ ਨਾਲ ਹੋ ਸਕੇ। ਇਸ ਮੌਕੇ ਤੇ ਪਿੰਡ ਉੱਚਾ ਤੋਂ ਸੰਮਤੀ ਮੈਂਬਰ ਸੁਖਵੀਰ ਸਿੰਘ ਸੋਡੀ, ਮਨਜੀਤ ਸਿੰਘ ਸੰਦਰ, ਗੁਰਦਿਆਲ ਸਿੰਘ ਲਿੱਧੜ, ਮਨਜੀਤ ਰਾਜੂ, ਪਰਮਜੀਤ ਕੁਮਾਰ ਸਾਬਕਾ ਪੰਚ, ਵਿਜੈ ਕੁਮਾਰ, ਪ੍ਰਧਾਨ ਸੁਰਿੰਦਰ ਸਿੰਘ, ਅਮਰੀਕ ਸਿੰਘ ਕੋਟਲੀ, ਮਲਕੀਤ ਸਿੰਘ, ਰਵੀ ਕੋਟਲੀ, ਸੇਵਾ ਸਿੰਘ ਸੰਦਰ, ਜਸਪਾਲ ਸਿੰਘ ਉੱਚਾ, ਸੁਖਦੇਵ ਦੇਬੀ, ਗੁਰਵਿੰਦਰ ਬੱਬੀ, ਬਲਵੰਤ ਸਿੰਘ, ਜਥੇਦਾਰ ਹਰਜੀਤ ਸਿੰਘ ਸੰਧਵਾਂ, ਪੰਚ ਜਸਵਿੰਦਰ ਸਿੰਘ ਕੋਟਲੀ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ। 



Post a Comment

0 Comments