ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਤੇ ਯੂਥ ਆਗੂ ਬੋਬੀ ਕਲੇਰ ਯੂ.ਕੇ ਤੇ ਸਾਥੀਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ


ਜਲੰਧਰ 03 ਮਈ (ਅਮਰਜੀਤ ਸਿੰਘ)-
 ਯੂਥ ਅਕਾਲੀ ਦਲ ਯੂ.ਕੇ (ਇੰਗਲੈਂਡ) ਤੋਂ ਆਗੂ ਬੋਬੀ ਕਲੇਰ ਪੁੱਤਰ ਸਵ. ਸ਼੍ਰੀ ਕਾਂਸ਼ੀ ਰਾਮ ਕਲੇਰ ਸਾਬਕਾ ਸਰਪੰਚ ਜੰਡੂ ਸਿੰਘਾ ਤੇ ਉਨ੍ਹਾਂ ਦੇ ਸਾਥੀਆਂ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਾਹਿਬ ਦੇ ਅਕਾਲ ਚਲਾਣੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਮੂਹ ਪਰਿਵਾਰ ਨਾਲ ਗਹਿੱਰੇ ਦੁੱਖ ਦਾ ਪ੍ਰਗਟਵਾ ਕੀਤਾ ਹੈ। ਬੋਬੀ ਕਲੇਰ ਨੇ ਕਿਹਾ ਸ. ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੇਸ਼ ਦੇ ਸਭ ਤੋਂ ਵੱਡੇ ਮਹਾਨ ਰਾਜ ਨੇਤਾ ਸਨ। ਉਨ੍ਹਾਂ ਕਿਹਾ ਬਾਦਲ ਸਾਹਿਬ ਦੇ ਅਕਾਲ ਚਲਾਣੇ ਨਾਲ ਜਿਥੇ ਸਮੂਹ ਬਾਦਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਉਥੇ ਸਮੂਹ ਪੰਜਾਬੀਆਂ ਅਤੇ ਸ਼ੋਮਣੀ ਅਕਾਲੀ ਦਲ ਨੂੰ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਸ. ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ‘ਚ ਵਿਕਾਸ ਤੇ ਪੰਜਾਬ ਦੀ ਅਮਨ ਸ਼ਾਂਤੀ ਲਈ ਵੱਧ ਚੜ੍ਹ ਕੇ ਕੰਮ ਕੀਤਾ। ਉਨ੍ਹਾਂ ਕਿਹਾ ਸ. ਪ੍ਰਕਾਸ਼ ਸਿੰਘ ਬਾਦਲ ਅਜਿਹੇ ਇਨਸਾਨ ਸਨ ਜਿਨ੍ਹਾਂ ਨੇ ਦੇਸ਼ ਦੇ ਅਣਗਿਣਤ ਲੋਕਾਂ ਦਾ ਮਾਰਗ ਦਰਸ਼ਨ ਕੀਤਾ ਤੇ ਉਨ੍ਹਾਂ ਲੋਕਾਂ ਨੂੰ ਸਮਾਜ ਸੇਵਾ ਤੇ ਜਨ ਕਲਿਆਣ ਦੇ ਕੰਮਾਂ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਸਿੱਖ ਇਤਿਹਾਸ, ਆਜ਼ਾਦੀ ਸੰਘਰਸ਼ ਤੇ ਕਿਸਾਨੀ ਸੰਘਰਸ਼ ਦੇ ਨਾਲ-ਨਾਲ ਕਈ ਸਮਾਰਕ ਵੀ ਬਣਾਏ। ਬੋਬੀ ਕਲੇਰ ਨੇ ਕਿਹਾ ਸ. ਪ੍ਰਕਾਸ਼ ਸਿੰਘ ਬਾਦਲ ਸਾਹਿਬ ਸਮੂਹ ਪੰਜਾਬੀਆਂ ਦੇ ਹਰਮਨ ਪਿਆਰੇ ਨੇਤਾ ਸਨ ਜੋ ਕਿ ਸਾਡੇ ਮਨ੍ਹਾਂ ਵਿੱਚ ਹਮੇਸ਼ਾਂ ਵੱਸਦੇ ਰਹਿਣਗੇ। 


Post a Comment

0 Comments