ਗੁ. ਸ਼ਹੀਦ ਬਾਬਾ ਮਤੀ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ 15 ਜੂਨ ਨੂੰ ਮਨਾਇਆ ਜਾਵੇਗਾ : ਪ੍ਰਧਾਨ ਜਥੇਦਾਰ ਮਨੋਹਰ ਸਿੰਘ


ਆਦਮਪੁਰ/ਜਲੰਧਰ 13 ਜੂਨ (ਅਮਰਜੀਤ ਸਿੰਘ)-
ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ (ਜਲੰਧਰ) ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ 15 ਜੂਨ ਦਿਨ ਵੀਰਵਾਰ ਨੂੰ ਸਵੇਰੇ 8 ਵਜੇ ਤੋਂ ਦੁਪਿਹਰ 2.30 ਵਜੇ ਤੱਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਜਿਸਦੇ ਸਬੰਧ ਵਿੱਚ ਪਹਿਲਾ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਅਤੇ ਢਾਡੀ ਦਰਬਾਰ ਸਜਾਏ ਜਾਣਗੇ। ਜਿਸ ਵਿੱਚ ਹਜੂਰੀ ਰਾਗੀ ਭਾਈ ਲਖਵੀਰ ਸਿੰਘ ਜੀ ਗੁ. ਸ਼ਹੀਦ ਬਾਬਾ ਮਤੀ ਸਾਹਿਬ ਜੀ, ਹਜੂਰੀ ਰਾਗੀ ਭਾਈ ਸਿਮਰਪ੍ਰੀਤ ਸਿੰਘ ਜੀ ਸ਼੍ਰੀ ਦਰਬਾਰ ਸਾਹਿਬ ਅਮਿ੍ਰਤਸਰ, ਰਾਗੀ ਭਾਈ ਅਜਮੇਰ ਸਿੰਘ ਜੀ ਕਾਲਰੇ ਵਾਲੇ,  ਪ੍ਰਚਾਰਕ ਭਾਈ ਜਸਵਿੰਦਰ ਸਿੰਘ ਛਾਪਾ ਜੀ ਪ੍ਰਚਾਰਕ ਧਰਮ ਪ੍ਰਚਾਰ ਕਮੇਟੀ ਸ਼ੋ.ਗੁ. ਪ੍ਰਬੰਧਕ ਕਮੇਟੀ ਸ਼੍ਰੀ ਅਮਿ੍ਰਤਸਰ ਸਾਹਿਬ ਅਤੇ ਇਟਰਨੈਸ਼ਨਲ ਢਾਡੀ ਜਥਾ ਭਾਈ ਗੁਰਭੇਜ ਸਿੰਘ ਜੋਹਲ ਸ਼੍ਰੀ ਤਾਰਨ ਤਾਰਨ ਸਾਹਿਬ ਵਾਲੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ, ਕਥਾ ਵਿਚਾਰਾਂ ਅਤੇ ਗੁਰੂ ਇਤਿਹਾਸ ਸਰਵਣ ਕਰਵਾ ਕੇ ਗੁਰੂ ਚਰਨਾਂ ਨਾਲ ਜੋੜਨਗੇ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਨਿਭਾਉਣਗੇ। ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਹੋਰ ਮੈਂਬਰਾਂ ਨੇ ਦਸਿਆ ਇਸ ਮੌਕੇ ਸੰਗਤਾਂ ਨੂੰ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਤੁੱਟ ਲਰਤਾਏ ਜਾਣਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਸਮਾਗਮਾਂ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ। Post a Comment

0 Comments