ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ- ਸਰਕਲ ਪਤਾਰਾ ਦੇ ਕਪੂਰ ਪਿੰਡ ਵਿੱਚ ਮੌਜੂਦ ਸ਼੍ਰੀ ਪਰਮਦੇਵਾ ਮਾਤਾ ਜੀ ਦੇ ਮੰਦਿਰ ਵਿਖੇ ਅਲਾਵਲਪੁਰ ਵਾਲੀ ਸਰਕਾਰ ਦਾ ਸਲਾਨਾ ਜੋੜ ਮੇਲਾ ਮੁੱਖ ਗੱਦੀ ਸੇਵਾਦਾਰ ਅਤੇ ਚੇਅਰਪਰਸਨ ਜਸਵਿੰਦਰ ਕੌਰ ਅੰਜੂ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਸ਼੍ਰੀ ਪਰਮਦੇਵਾ ਵੈਸ਼ਨੂੰ ਮੰਦਿਰ ਚੈਰੀਟੇਬਲ ਸੁਸਾਇਟੀ ਰਜ਼ਿ ਕਪੂਰ ਪਿੰਡ ਦੇ ਪ੍ਰਧਾਨ ਸ਼੍ਰੀ ਗਿਆਨ ਚੰਦ ਅਤੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਦੇਖਰੇਖ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ 22 ਜੂਨ ਦਿਨ ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਮੰਦਿਰ ਦੇ ਸਕੱਤਰ ਨਰਿੰਦਰ ਸਿੰਘ ਸੋਨੂੰ ਨੇ ਦਸਿਆ ਕਿ ਇਸ ਸਮਾਗਮ ਦੌਰਾਨ ਗਾਇਕ ਕੇ. ਕੁਲਦੀਪ ਅਤੇ ਹੋਰ ਕਲਾਕਾਰ ਦਰਬਾਰ ਵਿੱਚ ਆਪਣੀ ਹਾਜ਼ਰੀ ਭਰਨਗੇ। ਉਨ੍ਹਾਂ ਦਸਿਆ ਕਿ ਇਨ੍ਹਾਂ ਸਮਾਗਮਾਂ ਵਿੱਚ ਸੰਗਤਾਂ ਭਾਰੀ ਗਿਣਤੀ ਵਿੱਚ ਸ਼ਿਰਕਤ ਕਰਦੇ ਹੋਏ ਮੰਦਿਰ ਵਿਖੇ ਹਾਜ਼ਰ ਭਰਨਗੀਆਂ, ਜਿਨ੍ਹਾਂ ਲਈ ਸਾਰੇ ਚੰਗੇ ਪ੍ਰਬੰਧ ਕੀਤੇ ਗਏ ਹਨ। ਨਰਿੰਦਰ ਸਿੰਘ ਸੋਨੂੰ ਨੇ ਦਸਿਆ ਕਿ ਇਹ ਮੇਲਾ ਸ਼੍ਰੀ ਪਰਮਦੇਵਾ ਮਹਾਰਾਜ ਜੀ ਦੇ ਸਮੇਂ ਤੋਂ ਹਰ ਸਾਲ ਮਨਾਇਆ ਜਾ ਰਿਹਾ ਹੈ। ਜਿਸਨੂੰ ਸੰਗਤਾਂ ਦੇ ਸਹਿਯੋਗ ਨਾਲ ਅੱਜ ਵੀ ਪ੍ਰਬੰਧਕਾਂ ਦਾ ਦੇਖਰੇਖ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਇਸ ਮੌਕੇ ਤੇ ਸੰਗਤਾਂ ਨੂੰ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਵੀ ਅਤੁੱਟ ਵਰਤਾਏ ਜਾਣਗੇ।
0 Comments