ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ- ਧੰਨ ਧੰਨ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਦੇ ਤਪ ਅਸਥਾਨ ਨਾਨਕ ਨਗਰੀ ਜੀ.ਟੀ ਰੋਡ ਚਹੇੜੂ ਵਿਖੇ 72ਵਾਂ ਸਲਾਨਾ ਜੋੜ ਮੇਲਾ ਅਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਅਤੇ ਮੁੱਖ ਗੱਦੀਨਸ਼ੀਨ ਸੇਵਾਦਾਰ ਆਵਾਜ਼-ਏ-ਕੌਮ ਸਤਿਕਾਰਯੋਗ ਸੰਤ ਕਿ੍ਰਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮਨਾਇਆ ਗਿਆ।
ਇਨ੍ਹਾਂ ਸਮਾਗਮਾਂ ਸਬੰਧ ਵਿੱਚ ਪਹਿਲਾ ਅਮਿ੍ਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਪਾਂ ਦੇ ਭੋਗ ਪਾਏ ਗਏ ਅਤੇ ਸਰਬੱਤ ਸੰਗਤਾਂ ਦੇ ਭਲੇ ਵਾਸਤੇ ਅਰਦਾਸ ਬੇਨਤੀ ਕੀਤੀ ਗਈ। ਉਪਰੰਤ ਖੁੱਲੇ ਪੰਡਾਲਾਂ ਵਿੱਚ ਦੀਵਾਨ ਸਜਾਏ ਗਏ। ਜਿਸ ਵਿੱਚ ਰਾਗੀ ਭਾਈ ਪ੍ਰਵੀਨ ਕੁਮਾਰ ਜੀ ਹੈੱਡ ਗ੍ਰੰਥੀ ਡੇਰਾ ਚਹੇੜੂ, ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ ਹੈੱਡ ਗ੍ਰੰਥੀ ਪਿੰਡ ਜੈਤੇਵਾਲੀ, ਭਾਈ ਮਨਦੀਪ ਕੁਮਾਰ ਜੀ ਬੂਟਾ ਮੰਡੀ ਵਾਲੇ, ਭਾਈ ਹਰਪਾਲ ਸਿੰਘ ਵਿਰਦੀ ਜਲੰਧਰ ਵਾਲੇ, ਭਾਈ ਪਵਨ ਕੁਮਾਰ ਜਲੰਧਰ ਵਾਲੇ, ਸੰਤ ਬਾਬਾ ਫੂਲ ਨਾਥ ਜੀ ਭਜਨ ਮੰਡਲੀ ਚਹੇੜੂ ਨੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਕੀਰਤਨ ਕਰਕੇ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਪੰਜਾਬੀ ਗਾਇਕਾ ਗਿੰਨੀ ਮਾਹੀ ਨੇ ਧਾਰਮਿਕ ਗੀਤਾਂ ਰਾਹੀ ਸਮੂਹ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇ ਕਰਨੈਲ ਸਿੰਘ ਸੰਧੂ ਕੈਲੇਫੋਰਨੀਆ, ਸੰਧੂ ਬ੍ਰਦਰਜ਼ ਅਤੇ ਹਰਮੇਸ਼ ਸਿੰਘ ਢੰਡਾ ਕੈਲਫੋਰਨੀਆ ਵਲੋਂ ਡੇਰੇ ਵਿੱਖੇ ਚੱਲ ਰਹੇ ਮਾਤਾ ਸਵਿੱਤਰੀ ਬਾਈ ਫੂਲੇ ਫ੍ਰੀ ਟਿਉੂਸ਼ਨ ਸੈਂਟਰ ਵਾਸਤੇ 20 ਕੰਪਿਉਟਰਾਂ ਦੀ ਸੇਵਾ ਸੰਗਤਾਂ ਵਿੱਚ ਸੈਂਟਰ ਦੇ ਬਚਿਆਂ ਵਾਸਤੇ ਭੇਟ ਕੀਤੀ। ਇਸ ਸਮਾਗਮ ਮੌਕੇ ਤੇ ਸਚਖੰਡ ਬੱਲਾਂ ਤੋਂ ਸੰਤ ਨਿਰੰਜਣ ਦਾਸ ਮਹਾਰਾਜ ਜੀ, ਸੰਤ ਸਾਗਰ ਨਾਥ ਜੀ ਗੰਗਾ ਨਗਰ, ਸੰਤ ਲੇਖ ਰਾਜ ਨੂਰਪੁਰ, ਸਾਂਈ ਪੱਪਲ ਸ਼ਾਹ ਭਰੋਮਜਾਰਾ, ਸੰਤ ਟਹਿਲ ਨਾਥ ਨੰਗਲ ਖੇੜਾ, ਪ੍ਰਸਿੱਧ ਲੇਖਕ ਪੰਛੀ ਡੱਲੇਵਾਲੀਆ, ਮਹਿੰਦਰ ਮਹੇੜੂ, ਰਾਜ਼ੇਸ਼ ਬਾਘਾ ਬੋਲੀਨਾ, ਭਰਤ ਯੂ.ਪੀ, ਰਜਿੰਦਰ ਅੰਬਾਲਾ, ਮਾ. ਸੋਮ ਰਾਜ ਫਗਵਾੜਾ, ਅਸ਼ੋਕ ਸੰਧੂ ਨੇ ਵੀ ਵਿਸ਼ੇਸ਼ ਤੋਰ ਤੇ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਜੋੜ ਮੇਲੇ ਦੀਆਂ ਵਧਾਈਆਂ ਦਿੱਤੀਆਂ। ਸਟੇਜ ਸਕੱਤਰ ਦੀ ਭੂਮਿਕਾ ਸੈਟਕਰੀ ਕਮਲਜੀਤ ਖੋਥੜਾਂ ਵੱਲੋਂ ਬਾਖੂਬੀ ਨਿਬਾਈ ਗਈ।
ਇਸ ਮੌਕੇ ਤੇ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ ਅਤੇ ਠੰਡੇ ਮਿੱਠੇ ਜਲ੍ਹ ਦੀਆਂ ਛਬੀਲਾਂ ਵਰਤਾਈਆਂ ਗਈਆਂ। ਇਸ ਸਮਾਗਮ ਦੋਰਾਨ ਪੰਜਾਬ, ਰਾਜਸਥਾਨ, ਰਹਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਤੇ ਹੋਰ ਰਾਜਾਂ ਵਿਚੋਂ ਸੰਗਤਾਂ ਡੇਰੇ ਵਿਖੇ ਪੁੱਜੀਆਂ। ਇਸ ਮੌਕੇ ਤੇ ਡੇਰਾ ਚਹੇੜੂ ਦੇ ਮੁੱਖ ਸੇਵਾਦਾਰ ਸੰਤ ਕਿ੍ਰਸ਼ਨ ਨਾਥ ਮਹਾਰਾਜ ਜੀ ਨੇ ਸੰਗਤਾਂ ਰੱਲ ਮਿੱਲ ਕੇ ਰਹਿਣ ਅਤੇ ਬਜ਼ੁਰਗਾਂ ਦਾ ਸਤਿਕਾਰ ਕਰਨ ਵਾਸਤੇ ਪ੍ਰੇਰਿਆ ਅਤੇ 72ਵੇਂ ਸਲਾਨਾ ਜੋੜ ਮੇਲੇ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਤੇ ਸਮੂਹ ਸੰਗਤਾਂ ਅਤੇ ਸੇਵਾਦਾਰ ਹਾਜ਼ਰ ਸਨ।
0 Comments