ਪਿੰਡ ਜੈਤੇਵਾਲੀ ਵਿਖੇ ਸੰਤ ਬਾਬਾ ਫੂਲ ਨਾਥ ਜੀ ਦਾ 72ਵਾਂ ਸਲਾਨਾ ਜੋੜ ਮੇਲਾ ਮਨਾਇਆ


ਡੇਰਾ ਚਹੇੜੂ ਦੇ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਜੀ ਨੇ ਸੰਗਤਾਂ ਨੂੰ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ

ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ- ਤਪ ਅਸਥਾਨ ਸੰਤ ਬਾਬਾ ਫੂਲ ਨਾਥ ਜੀ ਕੁੱਟੀਆ ਜੈਤੇਵਾਲੀ (ਜਲੰਧਰ) ਵਿਖੇ ਸੰਤ ਬਾਬਾ ਫੂਲ ਨਾਥ ਜੀ ਦਾ 72ਵਾਂ ਸਲਾਨਾ ਜੋੜ ਮੇਲਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਅਤੇ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਨਿਸ਼ਾਨ ਸਾਹਿਬ ਜੀ ਨੂੰ ਸੁੰਦਰ ਪੋਛਾਕੇ ਪਹਿਨਾਏ ਗਏ ਅਤੇ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਂਪਾ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਪ੍ਰਵੀਨ ਕੁਮਾਰ ਹੈੱਡ ਗ੍ਰੰਥੀ ਡੇਰਾ ਚਹੇੜੂ, ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ, ਭਾਈ ਬਲਵੀਰ ਕੁਮਾਰ ਮਹਿਮੀ ਤੇ ਸਾਥੀ ਤਾਜਪੁਰ ਜਲੰਧਰ ਵਾਲੇ, ਕਵੀਸ਼ਰ ਭਾਈ ਸਕੱਤਰ ਸਿੰਘ ਚਾਹਲ (ਸ਼ੇਰੋ) ਵੱਲੋਂ ਸੰਗਤਾਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਕੁੱਲੀ ਵਾਲੀ ਸਰਕਾਰ ਬਾਬਾ ਕ੍ਰਿਸ਼ਨ ਮੁਰਾਰੀ ਸ਼ਾਹ ਜੀ ਉਚੇਚੇ ਤੋਰ ਤੇ ਪੁੱਜੇ। ਇਸ ਸਮਾਗਮ ਦੌਰਾਨ ਸਤਿਗੁਰੂ ਰਵਿਦਾਸ ਪਬਲਿਕ ਸਕੂਲ ਜੈਤੇਵਾਲੀ ਵਿੱਚ ਬੱਚਿਆਂ ਦੀ ਵੱਧ ਰਹੀ ਗਿਣਤੀ ਨੂੰ ਮੁੱਖ ਰੱਖਦਿਆਂ ਸਕੂਲ ਵਿਖੇ ਨਵੇਂ ਕਮਰਿਆਂ ਦਾ ਨੀਂਹ ਪੱਥਰ ਸੰਤ ਕ੍ਰਿਸ਼ਨ ਨਾਥ ਮਹਾਰਾਜ ਦੀ ਵੱਲੋਂ ਰੱਖਿਆ ਗਿਆ ਤੇ ਇਸ ਮੌਕੇ ਕਈ ਸੇਵਾਦਾਰਾਂ ਵੱਲੋਂ ਇਸ ਕਾਰਜ਼ ਵਿੱਚ ਬਣਦਾ ਯੋਗਦਾਨ ਵੀ ਪਾਇਆ ਗਿਆ। ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾਂ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਸਤਿਗੁਰੂ ਰਵਿਦਾਸ ਪਬਲਿਕ ਸਕੂਲ ਜੈਤੇਵਾਲੀ ਦੀ ਪਿ੍ਰੰਸੀਪਲ ਅਤੇ ਸਮੂਹ ਸਟਾਫ ਦਾ ਵਿਸ਼ੇਸ਼ ਸਹਿਯੋਗ ਰਿਹਾ ਤੇ ਸ਼ਹੀਦ ਭਗਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਟਕਲ ਕਲਾਂ ਤੋਂ ਪਿ੍ਰੰਸੀਪਲ ਰਾਜਵਿੰਦਰ ਕੌਰ ਵੀ ਸਮਾਗਮ ਵਿੱਚ ਪੁੱਜੇ। ਇਸ ਮੌਕੇ ਸੰਗਤਾਂ ਨੂੰ ਠੰਡੇ ਮਿੱਠੇੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤੇ ਰਾਮ ਕੁਮਾਰ ਨਵੀਂ ਦਿੱਲੀ, ਮਾ. ਸੋਮ ਰਾਜ ਗੋਲਡ ਮੈਡਲਿਸਟ, ਅਸ਼ੋਕ ਸੰਧੂ, ਮਹਿੰਦਰ ਸੰਧੂ ਮਹੇੜੂ, ਸਾਬਕਾ ਸਰਪੰਚ ਤਰਸੇਮ ਲਾਲ ਪਵਾਰ, ਰਾਮ ਰਤਨ, ਬਿੰਦਰਪਾਲ, ਭਗਤ ਰਾਮ, ਕਾਂਸ਼ੀ ਰਾਮ ਤੇ ਸਤਿਗੁਰੂ ਰਵਿਦਾਸ ਸਕੂਲ ਦੀ ਮੈਂਨੇਜ਼ਮੈਂਟ ਅਤੇ ਸਕੂਲ ਸਟਾਫ ਦੇ ਹਾਜ਼ਰ ਸਨ।  

ਕੈਪਸ਼ਨ- ਸੰਗਤਾਂ ਨੂੰ ਪ੍ਰਵੱਚਨਾਂ ਰਾਹੀਂ ਨਿਹਾਲ ਕਰਦੇ ਸੰਤ ਕ੍ਰਿਸ਼ਨ ਨਾਥ ਜੀ, ਸੱਜੇ ਸਮਾਗਮ ਮੌਕੇ ਹਾਜ਼ਰ ਸੰਗਤਾਂ।  


Post a Comment

0 Comments