ਡੇਰਾ ਚਹੇੜੂ ਵਿਖੇ 9 ਜੂਨ ਨੂੰ ਮਨਾਏ ਜਾ ਰਹੇ, 72ਵੇਂ ਸਲਾਨਾ ਜੋੜ ਮੇਲੇ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ : ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ


ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 9 ਜੂਨ ਦਿਨ ਸ਼ੁੱਕਰਵਾਰ ਨੂੰ ਮਨਾਇਆ ਜਾਵੇਗਾ, 72ਵਾਂ ਸਲਾਨਾ ਜੋੜ ਮੇਲਾ


ਫਗਵਾੜਾ/ਜਲੰਧਰ 6 ਜੂਨ (ਅਮਰਜੀਤ ਸਿੰਘ)—
ਧੰਨ ਧੰਨ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਦੇ ਤਪ ਅਸਥਾਨ ਨਾਨਕ ਨਗਰੀ ਜੀ.ਟੀ ਰੋਡ ਚਹੇੜੂ ਵਿਖੇ 9 ਜੂਨ ਦਿਨ ਸ਼ੁਕਰਵਾਰ ਨੂੰ 72ਵਾਂ ਸਲਾਨਾ ਜੋੜ ਮੇਲਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਹੇਠ ਅਤੇ ਮੁੱਖ ਗੱਦੀਨਸ਼ੀਨ ਸੇਵਾਦਾਰ ਆਵਾਜ਼-ਏ-ਕੌਮ ਸਤਿਕਾਰਯੋਗ ਸੰਤ ਕਿ੍ਰਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਜਿਸਦੇ ਸਬੰਧ ਵਿੱਚ ਸਾਰੀਆਂ ਤਿਆਰੀਆਂ ਸੇਵਾਦਾਰਾਂ ਅਤੇ ਸੰਗਤਾਂ ਵੱਲੋਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਸਮਾਗਮਾਂ ਸਬੰਧੀ ਜਾਣਕਾਰੀ ਦਿੰਦੇ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ 8 ਜੂਨ ਨੂੰ ਸਵੇਰੇ 8 ਵਜੇ ਨਿਸ਼ਾਨ ਸਾਹਿਬ ਜੀ ਦੀ ਰਸਮ ਅਦਾ ਕੀਤੀ ਜਾਵੇਗਾ। 9 ਜੂਨ ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਪਹਿਲਾ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਪਾਂ ਦੇ ਭੋਗ ਪਾਏ ਜਾਣਗੇ। ਉਪਰੰਤ ਖੁੱਲੇ ਪੰਡਾਲਾਂ ਵਿੱਚ 11 ਵਜੇ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਰਾਗੀ ਭਾਈ ਪ੍ਰਵੀਨ ਕੁਮਾਰ ਜੀ ਹੈੱਡ ਗ੍ਰੰਥੀ ਡੇਰਾ ਚਹੇੜੂ, ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ ਹੈੱਡ ਗ੍ਰੰਥੀ ਪਿੰਡ ਜੈਤੇਵਾਲੀ, ਭਾਈ ਮਨਦੀਪ ਕੁਮਾਰ ਜੀ ਬੂਟਾ ਮੰਡੀ ਵਾਲੇ, ਭਾਈ ਹਰਪਾਲ ਸਿੰਘ ਵਿਰਦੀ ਜਲੰਧਰ ਵਾਲੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਕੀਰਤਨ ਕਰਕੇ ਗੁਰੂ ਚਰਨਾਂ ਨਾਲ ਜੋੜਨਗੇੇ। ਇਨ੍ਹਾਂ ਕੀਰਤਨ ਦੀਵਾਨਾਂ ਤੋਂ ਬਾਅਦ ਪੰਜਾਬੀ ਗਾਇਕਾ ਗਿੰਨੀ ਮਾਹੀ ਧਾਰਮਿਕ ਗੀਤਾਂ ਰਾਹੀ ਸਮੂਹ ਸੰਗਤਾਂ ਨੂੰ ਨਿਹਾਲ ਕਰਨਗੇ। ਡੇਰਾ ਚਹੇੜੂ ਦੇ ਮੁੱਖ ਸੇਵਾਦਾਰ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਅਤੇ ਡੇਰਾ ਮੈਨੇਜ਼ਮੈਂਟ ਨੇ ਸੰਗਤਾਂ ਨੂੰ ਸਮਾਗਮਾਂ ਵਿੱਚ ਹੰੁਮਹੰੁਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ।  


Post a Comment

0 Comments