ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ- ਕਪੂਰ ਪਿੰਡ ਜਲੰਧਰ ਵਿੱਚ ਮੌਜੂਦ ਸ਼੍ਰੀ ਪਰਮਦੇਵਾ ਮਾਤਾ ਜੀ ਦੇ ਮੰਦਿਰ ਵਿਖੇ ਅਲਾਵਲਪੁਰ ਵਾਲੀ ਸਰਕਾਰ ਦਾ ਸਲਾਨਾ ਜੋੜ ਮੇਲਾ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਸ਼੍ਰੀ ਪਰਮਦੇਵਾ ਵੈਸ਼ਨੂੰ ਮੰਦਿਰ ਚੈਰੀਟੇਬਲ ਸੁਸਾਇਟੀ ਰਜ਼ਿ ਕਪੂਰ ਪਿੰਡ ਦੇ ਪ੍ਰਧਾਨ ਸ਼੍ਰੀ ਗਿਆਨ ਚੰਦ ਅਤੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਦੇਖਰੇਖ ਵਿੱਚ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮਨਾਇਆ ਗਿਆ। ਇਸ ਸਮਾਗਮ ਦੌਰਾਨ ਗਾਇਕ ਕੇ. ਕੁਲਦੀਪ, ਗਾਇਕ ਵਿਜੇ ਅਤੇ ਹੋਰ ਕਲਾਕਾਰਾਂ ਦਰਬਾਰ ਵਿੱਚ ਆਪਣੀ ਹਾਜ਼ਰੀ ਭਰੀ ਅਤੇ ਮਹਾਂਮਾਈ ਦੀ ਮਹਿਮਾ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਨ੍ਹਾਂ ਸਮਾਗਮਾਂ ਮੌਕੇ ਦੂਰ ਦੁਰਾਂਡਿਉ ਸੰਗਤਾਂ ਸ਼੍ਰੀ ਪਰਮਦੇਵਾ ਮਾਤਾ ਦੇ ਮੰਦਿਰ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਜੀ ਨੇ ਸਰਬੱਤ ਸੰਗਤਾਂ ਨੂੰ ਅਲਾਵਲਪੁਰ ਵਾਲੀ ਸਰਕਾਰ ਦੇ ਸਲਾਨਾ ਜੋੜ ਮੇਲੇ ਦੀਆਂ ਵਧਾਈਆਂ ਦਿਤੀਆਂ ਤੇ ਵੱਡਿਆ ਅਤੇ ਆਪਣੇ ਮਾਤਾ ਪਿਤਾ ਦਾ ਸਤਿਕਾਰ ਕਰਨ ਲਈ ਪ੍ਰੇਰਿਆ। ਇਸ ਮੌਕੇ ਸੰਗਤਾਂ ਲਈ ਭੰਡਾਰੇ ਦਾ ਪ੍ਰਬੰਧ ਵੀ ਕੀਤਾ ਗਿਆ।
0 Comments