ਗੁ. ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਸ਼ਹੀਦੀ ਦਿਹਾੜਾ ਮਨਾਇਆ


ਆਦਮਪੁਰ/ਜਲੰਧਰ 04 ਜੂਨ (ਅਮਰਜੀਤ ਸਿੰਘ)- ਹਲਕਾ ਆਦਮਪੁਰ ਦੇ ਪਿੰਡ ਡਰੋਲੀ ਕਲਾਂ ਵਿੱਚ ਮੋਜੂਦ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਵਿਖੇ ਘੱਲੂਘਾਰਾ ਜੂਨ 1984 ਵਿੱਚ ਹੋਏ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿੱਤ ਸ਼ਹੀਦੀ ਦਿਹਾੜਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਦੇਖਰੇਖ ਹੇਠ ਮਨਾਇਆ ਗਿਆ। ਇਸ ਮੌਕੇ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਕੀਰਤਨ ਦੀਵਾਨ ਸਜਾਏ ਗਏ। ਜਿਸ ਵਿੱਚ ਰਾਗੀ ਲਖਵੀਰ ਸਿੰਘ ਜੀ ਹਜ਼ੂਰੀ ਰਾਗੀ ਗੁ. ਸ਼ਹੀਦ ਬਾਬਾ ਮੱਤੀ ਸਾਹਿਬ ਜੀ, ਰਾਗੀ ਭਾਈ ਹਰਚੰਦ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਮਿ੍ਤਸਰ, ਢਾਡੀ ਭਾਈ ਗੁਰਮੀਤ ਸਿੰਘ ਸ਼੍ਰੀ ਅਮਿ੍ਤਸਰ ਸਾਹਿਬ ਵਾਲਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਇਤਿਹਾਸਕ ਵਾਰਾਂ ਸਰਵਣ ਕਰਵਾ ਕੇ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਅਤੇ ਰਾਗੀ ਜਥਿਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਮਾਗਮ ਦੋਰਾਨ ਪ੍ਰਬੰਧਕਾਂ ਵਿੱਚ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਮੀਤ ਪ੍ਰਧਾਨ ਕਰਮ ਸਿੰਘ, ਸੈਕਟਰੀ ਰਣਵੀਰਪਾਲ ਸਿੰਘ, ਇੰਚਾਰਜ਼ ਜਰਨੈਲ ਸਿੰਘ, ਹੈੱਡ ਗ੍ਰੰਥੀ ਦਿਲਬਾਗ ਸਿੰਘ, ਲੰਗਰ ਇੰਚਾਰਜ਼ ਕਰਮ ਸਿੰਘ, ਹਰਦਿਆਲ ਸਿੰਘ ਤੇ ਹੋਰ ਸੇਵਾਦਾਰ ਹਾਜ਼ਰ ਸਨ।    

Post a Comment

0 Comments