ਗੁ. ਡੇਰਾ ਸੰਤ ਸਾਗਰ ਚਾਹ ਵਾਲਾ ਵਿੱਖੇ ਮਹਾਨ ਗੁਰਮਤਿ ਸਮਾਗਮ 14 ਜੁਲਾਈ ਨੂੰ


ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ-
ਦੋਆਬੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਡੇਰਾ ਸੰਤ ਸਾਗਰ ਚਾਹ ਵਾਲਾ ਪਿੰਡ ਜੋਹਲਾਂ ਵਿਖੇ ਨਾਮ ਬਾਣੀ ਬਾਣੀ ਦੇ ਰਸੀਏ, ਬ੍ਰਹਮ ਗਿਆਨੀ, ਪਰਮ ਪੂਜਨੀਕ ਸੰਤ ਬਾਬਾ ਠਾਕੁਰ ਸਿੰਘ ਜੀ ਚਾਹ ਵਾਲਿਆਂ ਦੀ ਨਿੱਘੀ ਯਾਦ ਵਿੱਚ ਮਹਾਨ ਗੁਰਮਤਿ ਸਮਾਗਮ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਮੁੱਖ ਸੇਵਾਦਾਰ ਸਤਿਕਾਰਯੋਗ ਸੰਤ ਹਰਜਿੰਦਰ ਸਿੰਘ ਜੀ ਚਾਹ ਵਾਲਿਆਂ ਦੀ ਵਿਸ਼ੇਸ਼ ਅਗਵਾਹੀ ਵਿੱਚ 14 ਜੁਲਾਈ 2023, ਦਿਨ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਸੰਤ ਹਰਜਿੰਦਰ ਸਿੰਘ ਜੀ ਨੇ ਦਸਿਆ ਕਿ 14 ਜੁਲਾਈ ਨੂੰ ਪਹਿਲਾ ਸਵੇਰੇ 8 ਵਜੇ ਸਮੂਹਿਕ ਸਹਿਜਪਾਠਾਂ ਅਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 8.30 ਵਜੇ ਪਾਏ ਜਾਣਗੇ। ਉਪਰੰਤ ਗੁਰਮਤਿ ਸਮਾਗਮ ਵਿੱਚ ਸਿੰਘ ਸਾਹਿਬ ਗਿਆਨੀ ਰਘੁਵੀਰ ਸਿੰਘ ਜੀ, ਰਾਗੀ ਭਾਈ ਰਵਿੰਦਰ ਸਿੰਘ ਜੀ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ, ਰਾਗੀ ਭਾਈ ਸ਼ਮਸ਼ੇਰ ਸਿੰਘ ਜੀ ਹਜ਼ੂਰੀ ਰਾਗੀ ਗੁ. ਮਾਡਲ ਟਾਉਨ, ਭਾਈ ਜਗਜੀਵਨ ਸਿੰਘ ਜਲੰਧਰ ਵਾਲੇ, ਭਾਈ ਭਗਵਾਨ ਸਿੰਘ ਜੀ ਜੋਹਲ ਪ੍ਰਸਿੱਧ ਵਿਦਵਾਨ ਸੰਗਤਾਂ ਨੂੰ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ, ਗੁਰਮਤਿ ਵਿਚਾਰਾਂ ਰਾਹੀਂ ਨਿਹਾਲ ਕਰਨਗੇ। ਡੇਰੇ ਦੇ ਮੁੱਖ ਸੇਵਾਦਾਰ ਸੰਤ ਹਰਜਿੰਦਰ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮਹੰੁਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ।

Post a Comment

0 Comments