ਪਿੰਡ ਬਡਲਾ ਵਿੱਖੇ ਧੰਨ ਧੰਨ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ 15 ਜੁਲਾਈ ਨੂੰ ਮਨਾਇਆ ਜਾਵੇਗਾ : ਪ੍ਰਬੰਧਕ ਕਮੇਟੀ


       ਆਦਮਪੁਰ/ਜਲੰਧਰ 09 ਜੁਲਾਈ (ਅਮਰਜੀਤ ਸਿੰਘ)- ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਬਡਲਾ (ਨੇੜੇ ਰਾਜਪੁਰ ਭਾਈਆਂ) ਹੁਸ਼ਿਆਰਪੁਰ ਵਿਖੇ ਧੰਨ ਧੰਨ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਹੇਠ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਦੇ ਵਿਸ਼ੇਸ਼ ਸਹਿਯੋਗ ਨਾਲ 15 ਜੁਲਾਈ ਦਿਨ ਸ਼ਨੀਵਾਰ ਨੂੰ ਬਹੁਤ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ 13 ਜੁਲਾਈ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਹੋਣਗੇ। ਜਿਨ੍ਹਾਂ ਦੇ ਭੋਗ 15 ਜੁਲਾਈ ਦਿਨ ਸ਼ਨੀਵਾਰ  ਪਾਏ ਜਾਣਗੇ। ਉਪਰੰਤ ਪੰਥ ਦੇ ਪ੍ਰਸਿੱਧ ਕਵੀਸ਼ਰ ਭਾਈ ਗੁਰਸ਼ਰਨ ਸਿੰਘ ਤੇ ਸਾਥੀ, ਭਾਈ ਪਿਆਰਾ ਸਿੰਘ ਜੀ ਤੇ ਹੋਰ ਜਥੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀ ਨਿਹਾਲ ਕਰਨਗੇ। ਇਸ ਮੌਕੇ ਤੇ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਵੱਲੋਂ 25ਵਾਂ ਖੂਨਦਾਨ ਕੈਂਪ ਤੇ ਠੰਡੇ ਦਾ ਲੰਗਰ ਵੀ ਲਗਾਇਆ ਜਾਵੇਗਾ। ਜਾਣਕਾਰੀ ਦੇਣ ਸਮੇਂ ਪ੍ਰਧਾਨ ਸੁਰਿੰਦਰ ਸਿੰਘ ਬਾਜਵਾ, ਮੀਤ ਪ੍ਰਧਾਨ ਲਾਲ ਸਿੰਘ ਨੰਬਰਦਾਰ, ਹੈੱਡ ਗ੍ਰੰਥੀ ਚੜਤ ਸਿੰਘ, ਸਕੱਤਰ ਜਸਵੰਤ ਸਿੰਘ, ਖਜ਼ਾਨਚੀ ਬਲਕਾਰ ਸਿੰਘ, ਖਜਾਨਚੀ ਗੁਰਮੇਲ ਸਿੰਘ, ਜਤਿੰਦਰ ਸਿੰਘ ਨੰਬਰਦਾਰ, ਸੀਨੀਅਰ ਮੈਂਬਰ ਬਖਸ਼ੀਸ਼ ਸਿੰਘ, ਕੁਲਦੀਪ ਕੁਮਾਰ ਲਵਲੀ, ਰਾਜਾ ਸਿੰਘ ਸਾਬਕਾ ਸਰਪੰਚ, ਗੁਰਬਚਨ ਸਿੰਘ, ਸੰਤੋਖ ਸਿੰਘ ਸਾਬਕਾ ਪੰਚ, ਨਰਿੰਦਰ ਸਿੰਘ ਪੱਤਰਕਾਰ ਬਡਲਾ, ਰਜਿੰਦਰ ਸਿੰਘ ਘੁੰਮਣ, ਰਘੁਵੀਰ ਸਿੰਘ, ਹਰਜੀਤ ਸਿੰਘ, ਜਸਵੰਤ ਸਿੰਘ ਨੰਬਰਦਾਰ, ਸੁਖਵਿੰਦਰ ਸਿੰਘ, ਗੁਰਬਚਨ ਸਿੰਘ ਸੈਣੀ ਤੋਂ ਇਲਾਵਾ ਨੋਜਵਾਨ ਸਭਾ ਦੇ ਭੁਪਿੰਦਰ ਸਿੰਘ, ਬਲਜੀਤ ਸਿੰਘ, ਗੁਰਵਿੰਦਰ ਸਿੰਘ, ਬਲਜੀਤ ਸਿੰਘ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਵੀਰ ਸਿੰਘ, ਅਮਨ ਸਿੰਘ, ਨਵਜੋਤ ਸਿੰਘ, ਹਨੀ ਸਿੰਘ, ਗੁਰਜੀਤ ਸਿੰਘ, ਵਿੱਕੀ, ਹਰਮਨ ਸਿੰਘ, ਜਸਵੀਰ ਸਿੰਘ, ਅਮਰਜੀਤ ਸਿੰਘ, ਐਨ.ਆਰ.ਆਈ ਮਹਿੰਦਰ ਸਿੰਘ ਘੁੰਮਣ, ਐਨ.ਆਰ.ਆਈ ਜੋਗਿੰਦਰ ਸਿੰਘ ਸੋਨੀ ਤੇ ਹੋਰ ਸੇਵਾਦਾਰਾਂ ਨੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।   


Post a Comment

0 Comments