ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੁਸਾਇਟੀ ਰਜਿ.ਪੰਜਾਬ ਦੀ ਵਿਸ਼ੇਸ਼ ਮੀਟਿੰਗ 21 ਨੂੰ


ਹੁਸ਼ਿਆਰਪੁਰ 12 ਜੁਲਾਈ (ਤਰਸੇਮ ਦੀਵਾਨਾ)-
ਸ਼੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੋਸਾਇਟੀ ਰਜਿ ਪੰਜਾਬ ਦੀ ਵਿਸ਼ੇਸ਼ ਮੀਟਿੰਗ ਮਿਤੀ 21 ਜੁਲਾਈ ਦਿਨ ਸ਼ੁਕਰਵਾਰ ਨੂੰ ਡੇਰਾ 108 ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਸਵੇਰੇ 10 ਵਜੇ ਸੁਸਾਇਟੀ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਦੀ ਅਗਵਾਈ ਹੇਠ ਹੋਵੇਗੀ। ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਸਾਇਟੀ ਦੇ ਖਜ਼ਾਨਚੀ ਸੰਤ ਜਸਵਿੰਦਰ ਸਿੰਘ ਡੇਰਾ ਸੱਚਖੰਡ ਡਾਂਡੀਆਂ ਨੇ ਦੱਸਿਆ ਕਿ ਮੀਟਿੰਗ ਵਿੱਚ ਹਰਿਦੁਆਰ ਆਸ਼ਰਮ ਅਤੇ ਸਕੂਲ ਸਮਾਜ ਦੀ ਜਾਇਦਾਦ ਤੋਂ ਨਜਾਇਜ ਕਬਜਾ ਹਟਾਉਣ ਵਾਰੇ, ਡੇਰੇਦਾਰਾ, ਸੰਤਾਂ ਵਲੋਂ ਵਿਰੋਧੀ ਧਿਰ ਨੂੰ ਸਮਾਗਮਾ ਵਿੱਚ ਸੱਦਣ ਬਾਰੇ ਅਤੇ ਹੋਰ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਗੁਰੂ ਰਵਿਦਾਸ ਸਾਧੂ ਸੰਪ੍ਰਦਾਇ ਸੋਸਾਇਟੀ ਰਜਿ ਪੰਜਾਬ, ਸਮਾਜਿਕ, ਧਾਰਮਿਕ, ਗੈਰ ਰਾਜਨੀਤਿਕ ਜਥੇਬੰਦੀਆ ਦੇ ਪ੍ਰਧਾਨ/ਜਨਰਲ ਸਕੱਤਰ ਨੂੰ ਅਪੀਲ ਹੈ ਕਿ ਉਹ ਸਮੇਂ ਅਨੁਸਾਰ ਡੇਰਾ 108 ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਪਹੁੰਚਣ।

Post a Comment

0 Comments