ਪਿੰਡ ਬਡਲਾ ਵਿੱਖੇ ਧੰਨ ਧੰਨ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ



ਆਦਮਪੁਰ/ਜਲੰਧਰ 15 ਜੁਲਾਈ (ਅਮਰਜੀਤ ਸਿੰਘ)-
ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਬਡਲਾ (ਨੇੜੇ ਰਾਜਪੁਰ ਭਾਈਆਂ) ਹੁਸ਼ਿਆਰਪੁਰ ਵਿਖੇ ਧੰਨ ਧੰਨ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸਮੂਹ ਪ੍ਰਬੰਧਕ ਕਮੇਟੀ ਦੀ ਨਿਗਰਾਨੀ ਹੇਠ ਬਹੁਤ ਸਤਿਕਾਰ ਸਹਿਤ ਮਨਾਇਆ ਗਿਆ। ਜਾਣਕਾਰੀ ਦਿੰਦੇ ਪ੍ਰਧਾਨ ਸੁਰਿੰਦਰ ਸਿੰਘ ਬਾਜਵਾ ਅਤੇ ਨੰਬਰਦਾਰ ਜਤਿੰਦਰ ਸਿੰਘ ਘੁੰਮਣ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਚੱਲ ਰਹੀ ਪੰਜ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਲ੍ਹੜੀ ਦੇ ਭੋਗ ਪਾਏ ਗਏ। ਉਪਰੰਤ ਪੰਥ ਦੇ ਪ੍ਰਸਿੱਧ ਕਵੀਸ਼ਰ ਭਾਈ ਗੁਰਸ਼ਰਨ ਸਿੰਘ ਤੇ ਸਾਥੀ, ਭਾਈ ਪਿਆਰਾ ਸਿੰਘ ਜੀ ਤੇ ਹੋਰ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਤੇ ਸਾਥੀ ਵੀ ਉਚੇਚੇ ਤੋਰਤੇ ਸਮਾਗਮਾਂ ਵਿੱਚ ਪੁੱਜੇ। ਇਸ ਮੌਕੇ ਪ੍ਰਧਾਨ ਸੁਰਿੰਦਰ ਸਿੰਘ ਬਾਜਵਾ ਅਤੇ ਨੰਬਰਦਾਰ ਜਤਿੰਦਰ ਸਿੰਘ ਘੁੰਮਣ ਅਤੇ ਸਮੂਹ ਪ੍ਰਬੰਧਕਾਂ ਨੇ ਜਿਥੇ ਗੁਰੂ ਘਰ ਪੁੱਜੀਆਂ ਸਰਬੱਤ ਸੰਗਤਾਂ ਦਾ ਧੰਨਵਾਦ ਕੀਤਾ ਉਥੇ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ।

    ਇਸ ਮੌਕੇ ਤੇ ਪ੍ਰਧਾਨ ਸੁਰਿੰਦਰ ਸਿੰਘ ਬਾਜਵਾ, ਜਤਿੰਦਰ ਸਿੰਘ ਨੰਬਰਦਾਰ, ਮੀਤ ਪ੍ਰਧਾਨ ਲਾਲ ਸਿੰਘ, ਹੈੱਡ ਗ੍ਰੰਥੀ ਚੜਤ ਸਿੰਘ, ਸਕੱਤਰ ਜਸਵੰਤ ਸਿੰਘ, ਖਜ਼ਾਨਚੀ ਬਲਕਾਰ ਸਿੰਘ, ਖਜਾਨਚੀ ਗੁਰਮੇਲ ਸਿੰਘ, , ਸੀਨੀਅਰ ਮੈਂਬਰ ਬਖਸ਼ੀਸ਼ ਸਿੰਘ, ਕੁਲਦੀਪ ਕੁਮਾਰ ਲਵਲੀ, ਗੁਰਬਚਨ ਸਿੰਘ, ਸੰਤੋਖ ਸਿੰਘ ਸਾਬਕਾ ਪੰਚ, ਨਰਿੰਦਰ ਸਿੰਘ ਪੱਤਰਕਾਰ ਬਡਲਾ, ਰਜਿੰਦਰ ਸਿੰਘ ਘੁੰਮਣ, ਰਘੁਵੀਰ ਸਿੰਘ, ਜਸਵੰਤ ਸਿੰਘ ਨੰਬਰਦਾਰ, ਗੁਰਬਚਨ ਸਿੰਘ ਸੈਣੀ, ਐਨ.ਆਰ.ਆਈ ਮਹਿੰਦਰ ਸਿੰਘ ਘੁੰਮਣ, ਐਨ.ਆਰ.ਆਈ ਜੋਗਿੰਦਰ ਸਿੰਘ ਸੋਨੀ ਤੋਂ ਇਲਾਵਾ ਨੋਜਵਾਨ ਸਭਾ ਦੇ ਭੁਪਿੰਦਰ ਸਿੰਘ, ਬਲਜੀਤ ਸਿੰਘ, ਗੁਰਵਿੰਦਰ ਸਿੰਘ, ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੁਖਵੀਰ ਸਿੰਘ, ਅਮਨ ਸਿੰਘ, ਰਣਜੀਤ ਸਿੰਘ, ਨਵਜੋਤ ਸਿੰਘ, ਹਨੀ ਸਿੰਘ, ਗੁਰਜੀਤ ਸਿੰਘ, ਵਿੱਕੀ, ਹਰਮਨ ਸਿੰਘ, ਜਸਵੀਰ ਸਿੰਘ, ਅਮਰਜੀਤ ਸਿੰਘ ਤੇ ਹੋਰ ਸੇਵਾਦਾਰ ਹਾਜ਼ਰ ਸਨ। 


Post a Comment

0 Comments