ਡਿਸਏਬਲਡ ਪਰਸਨਜ਼ ਵੈਲਫੇਅਰ ਸੁਸਾਇਟੀ ਵਲੋਂ ਜਿ਼ਲ੍ਹਾ ਸਿੱਖਿਆ ਅਫਸਰ (ਪ੍ਰਾ) ਨੂੰ ਦਿੱਤਾ ਗਿਆ ਮੰਗ ਪੱਤਰ


ਦਫਤਰ ਬੀ.ਪੀ.ਈ.ਓ ਹੁਸਿ਼ਆਰਪੁਰ 2ਬੀ ਵਲੋਂ ਦਿਵਿਆਂਗ ਅਧਿਆਪਕਾਂ ਨੂੰ ਹੈਂਡੀਕੈਪਡ ਭੱਤਾ ਨਹੀਂ ਦਿੱਤਾ ਜਾ ਰਿਹਾ- ਸ਼ਰਮਾ, ਸਹੋਤਾ

ਹੁਸਿ਼ਆਰਪੁਰ 12 ਜੁਲਾਈ (ਤਰਸੇਮ ਦੀਵਾਨਾ)- ਡਿਸਏਬਲਡ ਪਰਸਨਜ਼ ਵੈਲਫੇਅਰ ਸੁਸਾਇਟੀ ਵਲੋਂ ਦਿਵਿਆਂਗ ਅਧਿਆਪਕਾਂ/ਕਰਮਚਾਰੀਆਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਜਿ਼ਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਸੰਜੀਵ ਗੌਤਮ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਸੰਦੀਪ ਸ਼ਰਮਾ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਸਹੋਤਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਦਫਤਰ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਹੁਸਿ਼ਆਰਪੁਰ 2ਬੀ ਵਲੋਂ ਦਿਵਿਆਂਗ ਅਧਿਆਪਕਾਂ/ਕਰਮਚਾਰੀਆਂ ਨੂੰ ਭੱਤਾ ਇੱਕ ਹਜਾਰ ਰੁਪਏ ਪ੍ਰਤੀ ਮਹੀਨਾ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਦਿਵਿਆਂਗ ਅਧਿਆਪਕਾਂ/ਕਰਮਚਾਰੀਆਂ ਨੂੰ ਜਨਵਰੀ 2023 ਤੋਂ ਹੈਂਡੀਕੈਪਡ ਭੱਤਾ ਦੇਣ ਅਤੇ ਦਿਵਿਆਂਗ ਅਧਿਆਪਕਾਂ/ ਕਰਮਚਾਰੀਆਂ ਨੂੰ ਪ੍ਰੇਸ਼ਾਨ ਕਰਨ ਲਈ ਜਿ਼ੰਮੇਵਾਰ ਬੀ.ਪੀ.ਈ.ਓ ਅਤੇ ਕਲੱਰਕ ਖਿਲਾਫ ਰਾਈਟਜ਼ ਆਫ ਪਰਸਨਜ਼ ਵਿਦ ਡਿਸਏਬਲਟੀ ਐਕਟ 2016 ਅਨੁਸਾਰ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਜਿ਼ਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਸੰਜੀਵ ਗੌਤਮ ਨੇ ਦਿਵਿਆਂਗ ਅਧਿਆਪਕਾਂ/ਕਰਮਚਾਰੀਆਂ ਨੂੰ ਹੈਂਡੀਕੈਪਡ ਭੱਤਾ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਉਪ-ਜਿ਼ਲ੍ਹਾ ਸਿੱਖਿਆ ਅਫਸਰ (ਪ੍ਰਾਇਮਰੀ) ਸੁਖਵਿੰਦਰ ਸਿੰਘ ਵੀ ਮੌਜੂਦ ਸਨ।



Post a Comment

0 Comments