ਸੰਤ ਬਾਬਾ ਨਿਰਮਲ ਦਾਸ ਮਹਾਰਾਜ ਜੀ ਅਤੇ ਭੈਣ ਸੰਤੋਸ਼ ਕੁਮਾਰੀ ਜੀ ਬਾਬੇ ਜੋੜੇ ਵਾਲਿਆਂ ਨੇ ਆਪਣੇ ਸ਼ੁੱਭ ਕਰ ਕਮਲਾਂ ਨਾਲ ਕੀਤਾ ਕੈਂਪ ਦਾ ਉਦਘਾਟਨ
ਜਲੰਧਰ/ਹੁਸ਼ਿਆਪੁਰ (ਅਮਰਜੀਤ ਸਿੰਘ)- ਆਰੋਗਿਆ ਆਯੁਰਵੈਦਿਕ ਕਲੀਨਿਕ ਪਿੰਡ ਖੜਕਾਂ ਹੁਸ਼ਿਆਰਪੁਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਬੇਗ਼ਮਪੁਰਾ ਸਦਨ, ਨੇੜੇ ਚਰਨ ਛੋਹ ਗੰਗਾ, ਪਿੰਡ ਮਹਿਮਦਪੁਰ (ਰੋਪੜ) ਵਿਖੇ ਮੁਫ਼ਤ ਮੈਡੀਕਲ ਕੈਂਪ ਵੈਦ ਬਲਜਿੰਦਰ ਰਾਮ ਦੀ ਅਗਵਾਹੀ ਵਿੱਚ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਸੰਤ ਬਾਬਾ ਨਿਰਮਲ ਦਾਸ ਜੀ ਮਹਾਰਾਜ ਅਤੇ ਭੈਣ ਸੰਤੋਸ਼ ਕੁਮਾਰੀ ਜੀ ਨੇ ਆਪਣੇ ਸ਼ੁੱਭ ਕਰ ਕਮਲਾਂ ਨਾਲ ਕੀਤਾ। ਇਸ ਕੈਂਪ ਮੌਕੇ ਬਲਜਿੰਦਰ ਰਾਮ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਕੈਂਪ ਵਿੱਚ 485 ਮਰੀਜਾਂ ਦਾ ਮੁਫ਼ਤ ਚੈੱਕਅਪ ਵੀ ਕੀਤਾ ਗਿਆ ਜਿਨ੍ਹਾਂ ਨੂੰ ਦਵਾਈਆਂ ਫ੍ਰੀ ਦਿੱਤੀਆਂ ਗਈਆਂ।
ਉਨ੍ਹਾਂ ਕਿਹਾ ਆਯੁਰਵੈਦਿਕ ਦਵਾਈ ਦਾ ਸਰੀਰ ਨੂੰ ਕੋਈ ਵੀ ਨੁਕਸਾਨ ਨਹੀਂ ਹੁੰਦਾ। ਉਨ੍ਹਾਂ ਕਿਹਾ ਆਯੂਵੈਦਿਕ ਦਵਾਈ ਰੋਗ ਨੂੰ ਸਰੀਰ ਵਿਚੋਂ ਜੜ੍ਹ ਤੋਂ ਖ਼ਤਮ ਕਰਦੀ ਹੈ ਅਤੇ ਇਸ ਨਾਲ ਕਿਸੇ ਤਰ੍ਹਾਂ ਦਾ ਕੋਈ ਵੀ ਨੁਕਸਾਨ ਨਹੀਂ ਹੁੰਦਾ ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਆਯੁਰਵੈਦਿਕ ਦਵਾਈਆਂ ਦਾ ਪ੍ਰਯੋਗ ਆਪਣੇ ਜੀਵਨ ਵਿੱਚ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ। ਇਸ ਕੈਂਪ ਵਿੱਚ ਵੈਦ ਲੁਕੇਸ਼ ਕੁਮਾਰ, ਵੈਦ ਰੂਪਿਕਾ ਨਵਾਂ ਸ਼ਹਿਰ, ਵੈਦ ਗੁਰਪ੍ਰੀਤ ਕੌਰ, ਵੈਦ ਸੁਨੀਲ ਕੁਮਾਰ ਰੌਕੀ, ਵੈਦ ਦਵਿੰਦਰ ਸਿੰਘ, ਵੈਦ ਚਰਨਜੀਤ ਸਿੰਘ, ਵੈਦ ਰਿਤੇਸ਼, ਵੈਦ ਅਮਿਤ, ਡਾ. ਹਰਪਾਲ ਸਿੰਘ ਵੀ ਉਚੇਚੇ ਤੇ ਪੁੱਜੇ ਅਤੇ ਕੈਂਪ ਨੂੰ ਸਫਲ ਬਣਾਉਣ ਵਿੱਚ ਉਨ੍ਹਾਂ ਆਪਣਾ ਯੋਗਦਾਨ ਪਾਇਆ।
0 Comments