ਪਟਿਆਲਾ (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਪਟਿਆਲਾ ਵੱਲੋਂ ਇੱਕ ਅਹਿਮ ਮੀਟਿੰਗ ਅਨੰਦ ਨਗਰ ਵਿਖੇ ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਸਟੇਟ ਉਪ ਪ੍ਰਧਾਨ ਗੁਰਨਾਮ ਸਿੰਘ ਅਤੇ ਧਰਮਿੰਦਰ ਸਿੰਘ ਸਰਾਓ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਸੰਸਥਾ ਵੱਲੋਂ ਸੰਨਦੀਪ ਕੌਰ ਨੂੰ ਪ੍ਰਧਾਨ ਇਸਤਰੀ ਵਿੰਗ ਬਲਾਕ ਪਟਿਆਲਾ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ 31-08-2024 ਨੂੰ ਪੰਜਾਬ ਅਤੇ ਨੈਸ਼ਨਲ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਫਤਹਿਗੜ੍ਹ ਸਾਹਿਬ ਵਿਖੇ ਰੱਖੀ ਗਈ ਹੈ। ਜਿਸ ਵਿਚ ਕੁਝ ਨਵੀਆਂ ਸਮਾਜਿਕ ਹੱਕਾਂ ਪ੍ਰਤੀ ਵਿਚਾਰ ਚਰਚਾ ਕੀਤੀ ਜਾਵੇਗੀ। ਇਸ ਮੌਕੇ ਸੰਨਦੀਪ ਕੌਰ ਨੇ ਕਿਹਾ ਕਿ ਸੰਸਥਾ ਵੱਲੋਂ ਜੋ ਮੈਨੂੰ ਜ਼ੁਮੇਵਾਰੀ ਦਿਤੀ ਗਈ ਹੈ ਮੈਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੀ ਅਤੇ ਸਮਾਜ ਸੇਵੀ ਲੋਕਾਂ ਨੂੰ ਆਪਣੇ ਨਾਲ ਜੋੜ ਕੇ ਵਧੀਆ ਰੋਲ ਅਦਾ ਕਰਨ ਲਈ ਹਮੇਸ਼ਾਂ ਤਤਪਰ ਰਹਾਂਗੀ। ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਜ਼ਿਲ੍ਹਾ ਅਡਵਾਈਜ਼ਰ, ਪਰਮਜੀਤ ਕੌਰ ਉਪ ਚੇਅਰਪਰਸਨ ਇਸਤਰੀ ਵਿੰਗ ਪੰਜਾਬ, ਹਰਭਜਨ ਕੌਰ, ਸੁਰਜੀਤ ਕੌਰ, ਇਕਬਾਲ ਕੌਰ, ਦਰਸ਼ਨ ਸਿੰਘ,ਜੱਸੀ ਧੀਮਾਨ, ਅਰਸ਼ਪ੍ਰੀਤ ਸਿੰਘ, ਰਵਿੰਦਰ ਸਿੰਘ, ਹਰਿੰਦਰ ਪਾਲ ਸਿੰਘ,ਗੀਤਾ ਮਿਸ਼ਰਾ ਅਤੇ ਵਰਿੰਦਰ ਕੁਮਾਰ ਸ਼ਰਮਾ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
0 Comments