ਇੰਪੀਰੀਅਲ ਸਕੂਲ ਆਦਮਪੁਰ ਵਿੱਖੇ ਰਾਸ਼ਟਰੀ ਖੇਡ ਦਿਵਸ ਧੂਮਧਾਮ ਨਾਲ ਮਨਾਇਆ


ਆਦਮਪੁਰ 29 ਅਗਸਤ (ਅਮਰਜੀਤ ਸਿੰਘ)-
ਇੰਪੀਰੀਅਲ ਸਕੂਲ ਆਦਮਪੁਰ ਵਿੱਖੇ ਰਾਸ਼ਟਰੀ ਖੇਡ ਦਿਵਸ ਪ੍ਰਿਥਵੀ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਹਰਿੰਦਰ ਸਿੰਘ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਮਾਰੋਹ ਦੀ ਸ਼ੁਰੂਆਤ ਸਰਸਵਤੀ ਵੰਦਨਾ ਨਾਲ ਕੀਤੀ ਗਈ। ਇਸ ਮੌਕੇ ਮੁੱਖ ਪਤਵੰਤੇ ਸੱਜਣਾਂ ਵਜੋਂ ਪ੍ਰੇਮਚੰਦ ਡੇਗਰਾ ਆਪਣੇ ਸਮੇਂ ਦੇ ਉੱਘੇ ਅੰਤਰ ਰਾਸ਼ਟਰੀ ਪਹਿਲਵਾਨ ਅਤੇ ਆਪਣੇ ਸਮੇਂ ਕਈ ਵਾਰ ਰਹੇ ਮਿਸਟਰ ਯੂਨੀਵਰਸ ਮਿਸਟਰ ਪੰਜਾਬ, ਮਿਸਟਰ ਇੰਡੀਆ, ਮਿਸਟਰ ਏਸ਼ੀਆ ਆਦਿ, ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਸਨਮਾਨਿਤ ਸਰੋਜ ਬਾਲਾ ਜੋ ਭਾਰਤੀ ਏਸ਼ੀਅਨ ਖੇਡਾਂ ਵਿੱਚ ਭਾਰਤ ਲਈ ਖੇਡੇ ਸਨ ਅਤੇ ਸ੍ਰੀਮਤੀ ਵੀਨਾ ਜੀ ਵੀ ਸ਼ਾਮਲ ਸਨ। ਇਸ ਸਮਾਰੋਹ ਵਿੱਚ ਮੈਨੇਜਮੈਂਟ ਦੇ ਮੈਂਬਰਾਂ ਵਿੱਚ ਚੇਅਰਮੈਨ ਜਗਦੀਸ਼ ਲਾਲ ਪਸਰੀਚਾ, ਡਾਇਰੈਕਟਰ ਜਗਮੋਹਨ ਅਰੌੜਾ ਅਤੇ ਪ੍ਰਿੰਸੀਪਲ ਸਵਿੰਦਰ ਕੌਰ ਮੱਲ੍ਹੀ ਅਤੇ ਹੈੱਡ ਮਿਸਟਰੈਸ ਪਰਵਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਸ਼ਾਮਿਲ ਸਨ। ਇਸ ਸਮਾਰੋਹ ਵਿੱਚ ਹੈੱਡ ਬੁਆਏ ਅਤੇ ਹੈੱਡ ਗਰਲ, ਸਪੋਰਟਸ ਅਤੇ ਹਾਊਸ ਕਪਤਾਨ ਚੁਣੇ ਗਏ। ਇਸ ਸਮਾਰੋਹ ਵਿੱਚ ਵਿਦਿਆਰਥੀਆਂ ਦੁਆਰਾ ਇੱਕ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।

ਜਿਸ ਵਿੱਚ ਵਿਦਿਆਰਥੀਆਂ ਨੇ ਖੇਡ ਗੀਤ, ਨਾਚ ਅਤੇ ਭੰਗੜੇ ਦਾ ਇੱਕ ਸ਼ਾਨਦਾਰ ਪ੍ਰਦਰਸ਼ਨ ਕੀਤਾ। ਚੇਅਰਮੈਨ ਜਗਦੀਸ਼ ਲਾਲ ਪਸਰੀਚਾ ਨੇ ਸਾਰੇ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ ਕਿ ਖੇਡਾਂ ਸਾਡੇ ਜੀਵਨ ਦਾ ਮਹੱਤਵਪੂਰਨ ਅੰਗ ਹਨ ਅਤੇ ਸਾਡੇ ਦੇਸ਼ ਦੇ ਖਿਡਾਰੀ ਵਿਦਿਆਰਥੀਆਂ ਦੇ ਸਰੀਰਕ ਵਿਕਾਸ ਦੇ ਲਈ ਇੱਕ ਪ੍ਰੇਰਨਾ ਦੇ ਸ੍ਰੋਤ ਬਣੇ ਹਨ। ਪ੍ਰਿੰਸੀਪਲ ਸਵਿੰਦਰ ਕੌਰ ਮੱਲ੍ਹੀ ਨੇ ਵਿਦਿਆਰਥੀ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੀ ਉਤਸ਼ਾਹਪੂਰਵਕ ਪੇਸ਼ਕਾਰੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਲਈ ਖੇਡਾਂ ਵਿੱਚ ਰੁਝਾਨ ਲਈ ਪ੍ਰੇਰਿਤ ਕੀਤਾ ਅਤੇ ਦੇਸ਼ ਦੇ ਉੱਘੇ ਖਿਡਾਰੀਆਂ ਬਾਰੇ ਜਾਣਕਾਰੀ ਦਿੱਤੀ। ਸਮਾਰੋਹ ਦੇ ਅੰਤ ਵਿੱਚ ਮੁੱਖ ਪਤਵੰਤੇ ਸੱਜਣਾਂ ਨੂੰ ਯਾਦਗਾਰੀ ਭੇਂਟਾਂ ਦਿੱਤੀਆਂ ਗਈਆਂ। ਹੈੱਡ ਮਿਸਟਰੈਸ ਪਰਵਿੰਦਰ ਕੌਰ ਨੇ ਇਸ ਸਮਾਰੋਹ ਦੀ ਸ਼ਾਨਦਾਰ ਵਾਗਡੋਰ ਸੰਭਾਲੀ ਅਤੇ ਸਾਰਿਆਂ ਦਾ ਧੰਨਵਾਦ ਕੀਤਾ।


Post a Comment

0 Comments