ਸੰਤ ਬਾਬਾ ਨਿਰਮਲ ਦਾਸ ਜੀ ਬਾਬੇ ਜੋੜੇ ਵਾਲਿਆਂ ਦਾ ਸੰਗਤਾਂ ਵੱਲੋਂ ਜਨਮ ਦਿਨ ਮਨਾਇਆ ਗਿਆ


ਜਲੰਧਰ 22 ਅਗਸਤ (ਅਮਰਜੀਤ ਸਿੰਘ)-
ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜ਼ਿ ਪੰਜਾਬ ਦੇ ਪ੍ਰਧਾਨ ਅਤੇ ਡੇਰਾ ਸੰਤ ਬਾਬਾ ਪ੍ਰੀਤਮ ਦਾਸ ਜੀ ਬਾਬੇ ਜੌੜੇ ਰਾਏਪੁਰ ਰਸੂਲਪੁਰ ਦੇ ਮੌਜੂਦਾ ਗੱਦੀਨਸ਼ੀਨ ਸੰਤ ਬਾਬਾ ਨਿਰਮਲ ਦਾਸ ਜੀ ਦਾ ਜਨਮ ਦਿਨ ਸਮੂਹ ਸੰਗਤਾਂ ਵਲੋਂ ਬਹੁਤ ਹੀ ਚਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਤੇ ਸ਼੍ਰੀ ਸੁਖਮਨੀ ਸਾਹਿਬ ਦੇ ਜਾਪ ਕਰਵਾਏ ਗਏ ਉਪਰੰਤ ਸੰਗਤਾਂ ਵਲੋਂ ਸੰਤ ਬਾਬਾ ਨਿਰਮਲ ਦਾਸ ਜੀ ਦੀ ਤੰਦਰੁਸਤੀ ਅਤੇ ਲੰਬੀ ਉਮਰ ਦੀ ਸਤਿਗੁਰੂ ਦੇ ਚਰਨਾਂ ਚ ਅਰਦਾਸ ਕੀਤੀ ਗਈ। ਉਪਰੰਤ ਕੀਰਤਨੀ ਜਥਿਆਂ ਅਤੇ ਸੰਤ ਬਾਬਾ ਨਿਰਮਲ ਦਾਸ ਜੀ ਵੱਲੋਂ ਸਤਿਗੁਰ ਦੇ ਸ਼ੁਕਰਾਨੇ ਵਜੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਤੇ ਵੱਖ ਵੱਖ ਡੇਰਿਆਂ ਦੇ ਸੰਤ ਮਹਾਂਪੁਰਸ਼ਾਂ ਅਤੇ ਨਾਰੀ ਸ਼ਕਤੀ ਫਾਊਂਡੇਸ਼ਨ ਭਾਰਤ ਦੀ ਪ੍ਰਧਾਨ ਭੈਣ ਸੰਤੋਸ਼ ਕੁਮਾਰੀ ਨੇ ਸੰਤ ਬਾਬਾ ਨਿਰਮਲ ਦਾਸ ਨੂੰ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਸੰਤ ਬਾਬਾ ਨਿਰਮਲ ਦਾਸ ਨੇ ਆਪਣਾ ਸਮੁੱਚਾ ਜੀਵਨ ਨਾਮ ਸਿਮਰਨ, ਸਮਾਜ ਭਲਾਈ ਅਤੇ ਆਪਣੇ ਰਹਿਬਰਾਂ ਦੇ ਮਿਸ਼ਨ ਪ੍ਰਚਾਰ ਪ੍ਰਸਾਰ ਨੂੰ ਜਨ ਜਨ ਤੱਕ ਪਹੁੰਚਾਉਣ ਲਈ ਲਗਾਇਆ ਹੈ ਅਤੇ ਪਰਮਾਤਮਾ ਦੇ ਚਰਨਾਂ ਵਿੱਚ ਸੰਤ ਬਾਬਾ ਨਿਰਮਲ ਦਾਸ ਜੀ ਨੂੰ ਸੰਗਤਾਂ ਦੀ ਸੇਵਾ ਕਰਨ ਲਈ ਤੰਦਰੁਸਤੀ ਅਤੇ ਲੰਬੀ ਉਮਰ ਬਖਸ਼ਣ। ਇਸ ਮੌਕੇ ਸੰਗਤਾਂ ਵੱਲੋਂ ਵੱਡੀ ਗਿਣਤੀ ਵਿੱਚ ਕੇਕ ਲਿਆਂਦੇ ਗਏ ਅਤੇ ਸੰਗਤਾਂ ਵਲੋਂ ਡੇਰੇ ਵਿਖੇ 250 ਕਿਲੋ ਦਾ ਕੇਕ ਤਿਆਰ ਕਰਵਾਇਆ ਗਿਆ। ਜਿਸ ਨੂੰ ਸੰਤ ਬਾਬਾ ਨਿਰਮਲ ਦਾਸ ਵੱਲੋਂ ਸੰਗਤਾਂ ਦੀ ਹਾਜ਼ਰੀ ਚ ਕੱਟ ਕੇ ਸੰਗਤਾਂ ਨਾਲ ਖੁਸ਼ੀ ਸਾਂਝੀ ਕੀਤੀ। ਇਸ ਮੌਕੇ ਸੰਗਤਾਂ ਲਈ ਕੇਕ ਚਾਹ ਪਕੌੜੇ ਅਤੇ ਗੁਰੂ ਕੇ ਲੰਗਰ ਵਰਤਾਏ ਗਏ। ਸੰਤ ਬਾਬਾ ਨਿਰਮਲ ਦਾਸ ਜੀ ਬਾਬੇ ਜੌੜੇ ਵਾਲਿਆਂ ਨੇ ਸੰਤ ਮਹਾਂਪੁਰਸ਼ਾਂ ਅਤੇ ਸੰਗਤਾਂ ਦੇ ਇਸ ਪਿਆਰ ਲਈ ਧੰਨਵਾਦ ਕਰਦਿਆਂ ਕਿਹਾ ਕਿ ਮੇਰੇ ਸਰੀਰ ਵਿੱਚ ਜਿਨਾਂ ਚਿਰ ਸੁਆਸ ਚੱਲਣਗੇ ਮੈਂ ਸੰਗਤਾਂ ਦੀ ਨਿਸ਼ਕਾਮ ਸੇਵਾ ਕਰਦਾ ਰਹਾਂਗਾ। ਇਸ ਮੌਕੇ ਰਾਜ ਕੁਮਾਰ ਡੋਗਰ, ਅਮਰਜੀਤ ਦੌਲਤਪੁਰ, ਪੱਤਰਕਾਰ ਜਸਵਿੰਦਰ ਬੱਲ, ਹੁਸਨ ਲਾਲ, ਬਲਵੀਰ ਬੈਂਸ, ਸੁਖਜਿੰਦਰ ਸੁੱਖਾ, ਗੁਰਵੀਰ ਵਲੋਂ ਸੰਤ ਬਾਬਾ ਨਿਰਮਲ ਦਾਸ ਜੀ ਨੂੰ ਫੁੱਲਾਂ ਦੇ ਗੁਲਦਸਤੇ, ਸਿਰੋਪਾਓ ਅਤੇ ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ ਸਰੂਪ ਭੇਂਟ ਕਰਕੇ ਖੁਸ਼ੀ ਸਾਂਝੀ ਕੀਤੀ।


Post a Comment

0 Comments