ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਜੀਤ ਲਾਲ ਭੱਟੀ


ਭੋਗਪੁਰ :
ਹਲਕਾ ਆਦਮਪੁਰ ਦੇ ਪਿੰਡ ਪਰਸਰਾਮਪੁਰ ਵਿਖੇ ਸਰਕਲ ਪ੍ਰਧਾਨ ਦੇਸ ਰਾਜ (ਸਾਬਕਾ ਮੈਨੇਜਰ ਯੂ. ਕੋ ਬੈਂਕ) ਦੇ ਗ੍ਰਹਿ ਵਿਖੇ ਅਖੰਡ ਪਾਠ ਮੌਕੇ ਕੀਰਤਨ ਦਰਬਾਰ ਸਜਾਏ ਗਏ। ਇਸ ਮੌਕੇ ਤੇ ਆਮ ਆਦਮੀ ਪਾਰਟੀ ਦੇ ਵੱਖ ਵੱਖ ਆਗੂਆਂ ਨੇ ਹਾਜ਼ਰੀਆਂ ਭਰੀਆਂ ਹਲਕਾ ਇੰਚਾਰਜ ਜੀਤ ਲਾਲ ਭੱਟੀ ਵੱਲੋਂ ਸ਼ਿਰਕਤ ਕੀਤੀ ਗਈ। ਜੀਤ ਲਾਲ ਭੱਟੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕੁਝ ਸ਼ਰਾਰਤੀ ਲੋਕ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਦੀਆਂ ਗੁੱਝੀਆਂ ਚਾਲਾਂ ਚੱਲ ਰਹੇ ਹਨ, ਜੋ ਕੇ ਕਦੇ ਵੀ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਜੀਤ ਲਾਲ ਭੱਟੀ  ਨੇ ਕਿਹਾ ਕਿ ਪੰਜਾਬ ਤਰੱਕੀ ਦੀ ਰਾਹ ਤੇ ਤੁਰਿਆ ਹੈ ਅਤੇ ਪੰਜਾਬ ਦੀ ਸ਼ਾਂਤੀ ਬਰਕਰਾਰ ਰਹੇਗੀ। ਚੋਰੀਆਂ ਠੱਗੀਆਂ ਵਾਰਦਾਤਾਂ ਕਰਨ ਵਾਲਿਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ। ਇਸ ਮੌਕੇ ਤੇ ਬਲਾਕ ਪ੍ਰਧਾਨ ਭੁਪਿੰਦਰ ਸਿੰਘ, ਬਲਾਕ ਪ੍ਰਧਾਨ ਬੂਟਾ ਸਿੰਘ, ਸਰਕਲ ਇੰਚਾਰਜ ਸੁਖਵਿੰਦਰ ਸਿੰਘ ਕਜਲਾ, ਸਰਕਲ ਇੰਚਾਰਜ ਅਮਰੀਕ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ। 

Post a Comment

0 Comments