ਪਿੰਡ ਡਰੋਲੀ ਕਲਾਂ ਵਿਖੇ ਸ਼ਹੀਦ ਬਾਬਾ ਮਤੀ ਸਾਹਿਬ ਦੀ ਯਾਦ ਵਿੱਚ ਮਹਾਨ ਗੁਰਮਤਿ ਸਮਾਗਮ ਤੇ ਸੰਗਰਾਂਦ ਦਾ ਦਿਹਾੜਾ 17 ਸਤੰਬਰ ਨੂੰ

ਹੁਸ਼ਿਆਰਪੁਰ 15 (ਅਮਰਜੀਤ ਸਿੰਘ, ਹਰਵਿੰਦਰ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਪਾਵਨ ਦਿਹਾੜਾ 17 ਸਤੰਬਰ ਦਿਨ ਐਤਵਾਰ ਨੂੰ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕੇ ਦੀ ਸਮੂਹ ਸੰਗਤ, ਐਨ.ਆਰ.ਆਈਜ਼ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ ਦੀ ਅਗਵਾਈ ਵਿੱਚ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਜਥੇਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਸੰਗਰਾਂਦ ਦੇ ਪਾਵਨ ਦਿਹਾੜੇ ਮੌਕੇ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਦੀਵਾਨ ਹਾਲ ਵਿੱਚ ਪੰਥ ਪ੍ਰਸਿੱਧ ਰਾਗੀ ਢਾਡੀ ਅਤੇ ਕਥਾ ਵਾਚਕ ਜੱਥੇ ਹਾਜ਼ਰੀ ਲਵਾਉਣਗੇ। ਜਿਨ੍ਹਾਂ ਵਿੱਚ ਹਜ਼ੂਰੀ ਰਾਗੀ ਭਾਈ ਲਖਬੀਰ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ, ਹਜ਼ੂਰੀ ਰਾਗੀ ਭਾਈ ਸਰਵਣ ਸਿੰਘ ਜੀ ਸ਼੍ਰੀ ਦਰਬਾਰ ਸਾਹਿਬ, ਭਾਈ ਹਰਅੰਮ੍ਰਿਤਪਾਲ ਸਿੰਘ ਭੋਗਪੁਰ, ਬੀਬੀ ਗੁਰਵਿੰਦਰ ਕੌਰ ਇੰਟਰਨੈਸ਼ਨਲ ਢਾਡੀ ਜੱਥਾ ਜੰਡਾਆਲੇ ਵਾਲੇ ਸੰਗਤਾਂ ਨੂੰ ਕਥਾ, ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕਰਨਗੇ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਵੱਲੋਂ ਨਿਭਾਈ ਜਾਵੇਗੀ। ਇਸ ਮੌਕੇ ਚਾਹ ਪਕੌੜੇ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ।

Post a Comment

0 Comments