ਡੇਰਾ ਚਹੇੜੂ ਵਿੱਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ, ਭਾਰੀ ਮੀਂਹ ਦੇ ਬਾਵਜੂਦ ਸੰਗਤਾਂ ਵਿੱਚ ਗੁਰੂ ਘਰ ਵਿਖੇ ਹੋਈਆਂ ਨਤਮਸਤਕ


ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ, ਸਾਦਾ ਜੀਵਨ ਬਤੀਤ ਕਰਕੇ ਗੁਰੂ ਕੇ ਲ੍ਹੜ ਲੱਗੋ, ਸੰਤ ਕਿ੍ਰਸ਼ਨ ਨਾਥ ਜੀ

ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ- ਡੇਰਾ ਸੰਤ ਬਾਬਾ ਫੂਲ ਨਾਥ ਜੀ ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮੁੱਖ ਗੱਦੀਨਸ਼ੀਨ ਸੇਵਾਦਾਰ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਬਹੁਤ ਸਤਿਕਾਰ ਸਹਿਤ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਸਵੇਰੇ ਲ੍ਹੜੀਵਾਰ ਚੱਲ ਰਹੇ, ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਂਪਾ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਰਾਗੀ ਭਾਈ ਪ੍ਰਵੀਨ ਕੁਮਾਰ ਜੀ ਹੈੱਡ ਗ੍ਰੰਥੀ ਡੇਰਾ ਚਹੇੜੂ, ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ, ਸੰਤ ਬਾਬਾ ਫੂਲ ਨਾਥ ਜੀ ਸੰਗੀਤ ਮੰਡਲੀ ਸੇਵਾ ਵਾਲੀਆਂ ਬੀਬੀਆਂ ਡੇਰਾ ਚਹੇੜੂ, ਬੂਟਾ ਸਿੰਘ ਮਾਲਵੇ ਵਾਲੇ, ਬੇਬੀ ਵਰਸ਼ਾ ਬਾਵਾ ਪੀਪਾ ਰੰਗੀ ਫਗਵਾੜਾ ਤੇ ਹੋਰ ਮਿਸ਼ਨਰੀ ਕਲਾਕਾਰਾਂ ਨੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਗਾਇਨ ਕਰਕੇ ਨਿਹਾਲ ਕੀਤਾ। ਇਸ ਮੌਕੇ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਤੇ ਹੋਰ ਸੰਤ ਮਹਾਂਪੁਰਸ਼ਾਂ ਵੱਲੋਂ ਗਿਆਨੀ ਨਾਜਰ ਸਿੰਘ ਜੱਸੋਮਜਾਰਾ ਵਾਲਿਆਂ ਵੱਲੋਂ ਲਿਖੀ ਕਿਤਾਬ ‘ਐਸੀ ਦਸ਼ਾ ਹਮਾਰੀ‘ ਰੀਲਿੰਜ਼ ਕੀਤੀ ਗਈ। ਇਸ ਮੌਕੇ ਤੇ ਸਰਬੱਤ ਸੰਗਤਾਂ ਨੂੰ ਸੰਤ ਕ੍ਰਿਸ਼ਨ ਨਾਥ ਜੀ ਨੇ ਸੰਬੋਧਨ ਕਰਦੇ ਹੋਏ ਵਹਿਮਾ ਭਰਮਾ, ਨਸ਼ਿਆਂ ਅਤੇ ਮਾੜੀ ਸੰਗਤ ਤੋਂ ਦੂਰ ਰਹਿ ਕੇ ਸਾਦਾ ਜੀਵਨ ਬਤੀਤ ਕਰਕੇ ਗੁਰੂ ਦੇ ਲ੍ਹੜ ਲੱਗਣ ਲਈ ਪ੍ਰੇਰਿਆ। ਸਮਾਗਮ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾਂ ਵੱਲੋਂ ਨਿਭਾਈ ਗਈ। ਇਸ ਮੌਕੇ ਤੇ ਭੁੱਲਾ ਰਾਮ ਸੁਮਨ, ਧਰਮਪਾਲ ਕਲੇਰ, ਜਸਵਿੰਦਰ ਬਿੱਲਾ, ਮਦਨ ਲਾਲ ਦਕੋਹਾ, ਪਰਮਜੀਤ ਗੋਰਾਇਆ, ਕਾਬਲ ਰਾਮ ਜੱਖੂ, ਬਿੰਦਰ ਜੈਤੇਵਾਲੀ, ਲੇਖਕ ਮਹਿੰਦਰ ਸੰਧੂ ਮਹੇੜੂ, ਅਸ਼ੋਕ ਸੰਧੂ ਤੇ ਮੱਲ ਜੀ ਲੁਧਿਆਣਾ ਹਾਜ਼ਰ ਸਨ। ਇਸ ਮੌਕੇ ਤੇ ਗੁਰੂ ਘਰ ਪੁੱਜੀਆਂ ਸਮੂਹ ਸੰਗਤਾਂ ਨੂੰ ਚਾਹ ਪਕੋੜੇ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।Post a Comment

0 Comments