ਟੂਰਨਾਮੈਂਟ ਦੇ ਪਹਿਲੇ ਦਿਨ ਪਰਜੀਆ ਕਲਾਂ ਵਿਖੇ ਪ੍ਰਿੰਸੀਪਲ ਸਤਵੰਤ ਕੌਰ ਨੇ ਖੋ-ਖੋ ਦੇ ਮੁਕਾਬਲੇ ਸ਼ੁਰੂ ਕਰਵਾਏ

ਸ਼ਾਹਕੋਟ/ਮਲਸੀਆਂ, 18 ਸਤੰਬਰ (ਏ.ਐਸ. ਅਰੋੜਾ) ਸਿੱਖਿਆ ਵਿਭਾਗ ਦੀਆਂ ਹਦਾਇਤਾ ਅਨੁਸਾਰ ਜ਼ੋਨ ਨੰ: 15 ਲੜਕੇ ਅਤੇ ਲੜਕੀਆਂ ਦਾ ਜ਼ੋਨਲ ਟੂਰਨਾਮੈਂਟ ਜਸਵਿੰਦਰ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਕਮ-ਪ੍ਰਧਾਨ ਜ਼ੋਨਲ ਟੂਰਨਾਮੈਂਟ ਕਮੇਟੀ ਲੜਕੇ, ਦਿਨੇਸ਼ ਕੁਮਾਰ ਵਰਮਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਕਮ-ਪ੍ਰਧਾਨ ਜ਼ੋਨਲ ਟੂਰਨਾਮੈਂਟ ਕਮੇਟੀ ਲੜਕੀਆਂ ਦੀ ਅਗਵਾਈ ਅਤੇ ਤਰਲੋਚਨ ਸਿੰਘ ਡੀ.ਪੀ.ਈ. ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਸੀਆਂ ਕਮ-ਸਕੱਤਰ ਜ਼ੋਨਲ ਟੂਰਨਾਮੈਂਟ ਕਮੇਟੀ ਲੜਕੇ ਤੇ ਨਰਿੰਦਰ ਕੁਮਾਰ ਲੈਕਚਰਾਰ ਸਰੀਰਕ ਸਿੱਖਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਕਮ-ਸਕੱਤਰ ਜ਼ੋਨਲ ਟੂਰਨਾਮੈਂਟ ਕਮੇਟੀ ਲੜਕੀਆਂ ਦੀ ਦੇਖ-ਰੇਖ ਹੇਠ ਸੋਮਵਾਰ ਨੂੰ ਧੂਮ-ਧੜੱਕੇ ਨਾਲ ਸ਼ੁਰੂ ਹੋ ਗਿਆ। ਇਸ ਟੂਰਨਾਮੈਂਟ ਦੌਰਾਨ ਅੱਜ ਪਹਿਲੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਜੀਆ ਕਲਾਂ ਵਿਖੇ ਖੋ-ਖੋ ਲੜਕੇ ਅਤੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵੰਤ ਕੌਰ ਨੇ ਜ਼ੋਨ ਨੰ: 15 ਬਲਾਕ ਸ਼ਾਹਕੋਟ-2 ਅਧੀਨ ਪੈਂਦੇ ਵੱਖ-ਵੱਖ ਸਕੂਲਾਂ ਦੇ ਖਿਡਾਰੀਆਂ ਨਾਲ ਜਾਣ-ਪਹਿਚਾਣ ਕੀਤੀ ਅਤੇ ਖੇਡ ਮੁਕਾਬਲੇ ਸ਼ੁਰੂ ਕਰਵਾਏ। ਅੱਜ ਪਹਿਲੇ ਦਿਨ ਹੋਏ ਲੜਕੀਆਂ ਦੇ ਖੋ-ਖੋ ਦੇ ਫਾਈਨਲ ਮੁਕਾਬਲਿਆ ਦੌਰਾਨ ਖੋ-ਖੋ ਅੰਡਰ-14 'ਚ ਸਰਕਾਰੀ ਹਾਈ ਸਕੂਲ ਕੋਟਲਾ ਸੂਰਜ ਮੱਲ ਦੀ ਟੀਮ ਨੇ ਪਹਿਲਾ  ਅਤੇ ਸਰਕਾਰੀ ਮਿਡਲ ਸਕੂਲ ਰੌਂਤ ਦੀ ਟੀਮ ਨੇ ਦੂਸਰਾਂ ਸਥਾਨ ਹਾਸਲ ਕੀਤਾ। ਖੋ-ਖੋ ਅੰਡਰ-17 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਜੀਆ ਕਲਾਂ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਟੀਮ ਨੇ ਦੂਸਰਾਂ ਸਥਾਨ ਹਾਸਲ ਕੀਤਾ। ਖੋ-ਖੋ ਅੰਡਰ-19 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਜੀਆ ਕਲਾਂ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਟੀਮ ਨੇ ਦੂਸਰਾਂ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕਿਆਂ ਦੇ ਖੋ-ਖੋ ਦੇ ਫਾਈਨਲ ਮੁਕਾਬਲਿਆ ਦੌਰਾਨ ਖੋ-ਖੋ ਅੰਡਰ-14 'ਚ ਸਰਕਾਰੀ ਮਿਡਲ ਸਕੂਲ ਰੌਂਤ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਕੋਟਲਾ ਸੂਰਜ ਮੱਲ ਦੀ ਟੀਮ ਨੇ ਦੂਸਰਾਂ ਸਥਾਨ ਹਾਸਲ ਕੀਤਾ। ਖੋ-ਖੋ ਅੰਡਰ-17 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਜੀਆ ਕਲਾਂ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਕੋਟਲਾ ਸੂਰਜ ਮੱਲ ਨੇ ਦੂਸਰਾਂ ਸਥਾਨ ਹਾਸਲ ਕੀਤਾ। ਖੋ-ਖੋ ਅੰਡਰ-19 'ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਰਜੀਆ ਕਲਾਂ ਦੀ ਟੀਮ ਨੇ ਪਹਿਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਲਰ ਦੀ ਟੀਮ ਨੇ ਦੂਸਰਾਂ ਸਥਾਨ ਹਾਸਲ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਨਰਿੰਦਰ ਕੁਮਾਰ, ਤਰਲੋਚਨ ਸਿੰਘ ਡੀ.ਪੀ.ਈ., ਮਨਜੀਤ ਕੌਰ ਡੀ.ਪੀ.ਈ., ਰਜਿੰਦਰ ਕੌਰ, ਅਜ਼ਾਦ ਸਿੰਘ ਸਚਦੇਵਾ, ਸੰਦੀਪ ਕੌਰ, ਪ੍ਰੋਮਿਲਾ, ਅਮਰੀਕ ਸਿੰਘ, ਕਰਨਜੀਤ ਕੌਰ ਪੀ.ਟੀ.ਆਈ, ਲੈਕਚਰਾਰ ਅਮਰਜੀਤ ਸਿੰਘ, ਪ੍ਰਤਾਪ ਸਿੰਘ ਡੀ.ਪੀ.ਈ, ਲੈਕਚਰਾਰ ਸੁਖਵਿੰਦਰ ਸਿੰਘ, ਅਮਨਦੀਪ ਸਿੰਘ, ਹਰਵਿੰਦਰ ਕੌਰ ਆਦਿ ਸਮੇਤ ਪਰਜੀਆ ਕਲਾਂ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ।

Post a Comment

0 Comments