ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਧੂਮ-ਧਾਮ ਨਾਲ ਮਨਾਈ

ਵਿਦਿਆਰਥੀਆਂ 'ਚ ਵੱਖ-ਵੱਖ ਗਤੀਵਿਧੀਆਂ ਅਤੇ ਮੁਕਾਬਲੇ ਕਰਵਾਏ

ਸ਼ਾਹਕੋਟ/ਮਲਸੀਆਂ, 7 ਸਤੰਬਰ (SURMA PUNJAB)- ਸੇਂਟ ਮਨੂੰਜ਼ ਕਾਨਵੈਂਟ ਸਕੂਲ ਸ਼ਾਹਕੋਟ ਵਿਖੇ ਸਕੂਲ ਮੈਨਜਮੈਂਟ ਕਮੇਟੀ ਦੇ ਪ੍ਰਧਾਨ ਅਸ਼ੋਕ ਜੈਨ, ਸਕੱਤਰ ਚੰਦਰ ਮੋਹਨ ਅਤੇ ਪ੍ਰਿੰਸੀਪਲ ਰੀਤੂ ਪਾਠਕ ਦੀ ਅਗਵਾਈ ਹੇਠ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਹੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਦੇ ਸ਼ੁਰੂਆਤ ਭਗਵਾਨ ਸ਼੍ਰੀ ਕ੍ਰਿਸ਼ਨ ਦੀ ਪੂਜਾ ਨਾਲ ਕੀਤੀ ਗਈ, ਜਿਸ ਵਿੱਚ ਸਕੂਲ ਦੇ ਅਧਿਆਪਕਾਂ ਮੈਡਮ ਆਰਤੀ ਸ਼ਰਮਾ, ਮੈਡਮ ਸਵਾਨੀ ਸ਼ਰਮਾ ਅਤੇ ਮੈਡਮ ਆਰਤੀ ਅਗਰਵਾਲ ਨੇ ਭਜਨ ਗਾਏ, ਉਪਰੰਤ ਸਵੇਰ ਦੀ ਸਭਾ ਸੱਤਵੀ ਕਲਾਸ ਦੇ ਵਿਦਿਆਰਥੀਆਂ ਦੁਆਰਾ ਕਰਵਾਈ ਗਈ, ਜਿਸ ਵਿੱਚ ਸ੍ਰੀ ਕ੍ਰਿਸ਼ਨ ਦੇ ਬਾਲਪਨ ਨੂੰ ਲੈ ਕੇ ਵੱਖ-ਵੱਖ ਪ੍ਰਕਾਰ ਦੀਆਂ ਝਾਕੀਆਂ ਸ਼੍ਰੀ ਕ੍ਰਿਸ਼ਨ, ਰਾਧਾ, ਗੋਪੀਆਂ, ਮੀਰਾ, ਸੁਦਾਮਾ, ਕੰਸ, ਅਰਜਨ ਆਦਿ ਦੇ ਸਰੂਪ ਵਿੱਚ ਵਿਦਿਆਰਥੀ ਮੰਚ ਉੱਪਰ ਆਏ। ਇਸ ਤੋਂ ਇਲਾਵਾ ਨਰਸਰੀ, ਪਹਿਲੀ ਅਤੇ ਸੱਤਵੀਂ ਕਲਾਸ ਦੇ ਵਿਦਿਆਰਥੀਆਂ ਦੁਆਰਾ ਸ਼੍ਰੀ ਕ੍ਰਿਸ਼ਨ ਦੇ ਜੀਵਨ ਉੱਪਰ ਡਾਂਸ ਪੇਸ਼ ਕੀਤਾ। ਸਕੂਲ ਵਿੱਚ ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਵਿੱਚ ਸ਼੍ਰੀ ਕ੍ਰਿਸ਼ਨ ਦਾ ਮੁਕਟ ਬਣਾਉਣ, ਛੇਵੀਂ ਤੋਂ ਸੱਤਵੀਂ ਕਲਾਸ ਦੇ ਵਿਦਿਆਰਥੀਆਂ ਵਿੱਚ ਬੰਸਰੀ ਸਜਾਉਣ ਅਤੇ ਅੱਠਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿੱਚ ਮਟਕਾ ਸਜਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ। ਜਿਸ ਵਿੱਚ ਜੱਜ ਦੀ ਭੂਮਿਕਾ ਮੈਡਮ ਰੁਪਿੰਦਰ ਕੌਰ ਅਤੇ ਮੈਡਮ ਸਬਜੀਤ ਕੌਰ ਦੁਆਰਾ ਨਿਭਾਈ ਗਈ। ਜਿਨ੍ਹਾਂ ਦੇ ਨਿਰਣੇ ਅਨੁਸਾਰ ਅੱਠਵੀਂ ਕਲਾਸ ਦੀ ਜਸਰੋਜ਼ ਨੇ ਪਹਿਲਾਂ ਅਤੇ ਦਸਵੀਂ ਕਲਾਸ ਦੇ ਦਮਨਪ੍ਰੀਤ ਸਿੰਘ ਨੇ ਦੂਜਾ ਸਥਾਨ ਤੇ ਅੱਠਵੀਂ ਜਮਾਤ ਦੀ ਨਿਮਰਤਾ ਨੇ ਦਿਲਾਸਾ ਪੁਰਸਕਾਰ ਹਾਸਲ ਕੀਤਾ। ਅੰਤ ਵਿੱਚ ਪ੍ਰਿੰਸੀਪਲ ਰੀਤੂ ਪਾਠਕ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦੇ ਹੋਏ ਵਿਦਿਆਰਥੀਆਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ।



Post a Comment

0 Comments