ਸ਼੍ਰੀ ਕ੍ਰਿਸ਼ਨ ਜ਼ਨਮ ਅਸ਼ਟਮੀ ਦੇ ਸਬੰਧ ਵਿੱਚ ਸ਼੍ਰੀ ਪਰਮਦੇਵਾ ਮਾਤਾ ਜੀ ਦੇ ਮੰਦਿਰ ਵਿੱਖੇ ਕਰਵਾਏ ਸਮਾਗਮ
ਅਮਰਜੀਤ ਸਿੰਘ ਜੰਡੂ ਸਿੰਘਾ- ਸੂਰੀਆ ਇੰਨਕਲੇਵ ਵਿੱਚ ਮੋਜੂਦ ਸ਼੍ਰੀ ਪਰਮਦੇਵਾ ਮਾਤਾ ਜੀ ਕਪੂਰ ਪਿੰਡ ਵਾਲਿਆਂ ਦੇ ਮੰਦਿਰ ਵਿਖੇ ਸ਼੍ਰੀ ਕ੍ਰਿਸ਼ਨ ਜ਼ਨਮ ਅਸ਼ਟਮੀਂ ਦੇ ਸਮਾਗਮ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਮਨਾਏ ਗਏ। ਇਨ੍ਹਾਂ ਸਮਾਗਮਾਂ ਦੀ ਸ਼ੂਰੁਆਤ ਵੇਲੇ ਰਾਤ 8 ਵਜੇ ਸੰਗਤਾਂ ਨੂੰ ਬੜੇ ਪਿਆਰ ਸਤਿਕਾਰ ਨਾਲ ਭੰਡਾਰਾ ਛਕਾਇਆ ਗਿਆ। ਉਪਰੰਤ ਸ਼੍ਰੀ ਕ੍ਰਿਸ਼ਨ ਮਹਾਰਾਜ ਜੀ ਦੀ ਪੂਜਾ ਕੀਤੀ ਗਈ ਅਤੇ ਸੁੰਦਰ ਝੂਲਾ ਸਜਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਸ਼੍ਰੀ ਪਰਮਦੇਵਾ ਵੈਸ਼ਨੂੰ ਮੰਦਿਰ ਚੈਰੀਟੇਬਲ ਸੁਸਾਇਟੀ ਰਜ਼ਿ ਕਪੂਰ ਪਿੰਡ ਦੇ ਪ੍ਰਧਾਨ ਸ਼੍ਰੀ ਗਿਆਨ ਚੰਦ ਅਤੇ ਸਕੱਤਰ ਨਰਿੰਦਰ ਸਿੰਘ ਸੋਨੂੰ ਨੇ ਦਸਿਆ ਕਿ ਰਾਤ ਦੇ ਸਮਾਗਮ ਦੌਰਾਨ ਗਾਇਕ ਸਤਿੰਦਰ ਬਾਲੀ, ਵਿਜੇ ਝੱਮਟ, ਜੋਨੀ ਮਹੇ ਵੱਲੋਂ ਸੰਗਤਾਂ ਨੂੰ ਸ਼੍ਰੀ ਕ੍ਰਿਸ਼ਨ ਮਹਿਮਾ ਦਾ ਗੁਨਗਾਨ ਕਰਕੇ ਨਿਹਾਲ ਕੀਤਾ। ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀਂ ਮੌਕੇ ਸ਼੍ਰੀ ਪਰਮਦੇਵਾ ਮਹਾਰਾਜ ਜੀ ਦੇ ਮੰਦਿਰ ਵਿੱਖੇ ਨਤਮਸਤਕ ਹੋਣ ਲਈ ਐਮ.ਐਲ.ਏ ਰਮਨ ਕੁਮਾਰ ਅਰੋੜਾ, ਉੱਘੇ ਸਮਾਜ ਸੇਵਕ ਕ੍ਰਿਸ਼ਨ ਲਾਲ ਸ਼ਰਮਾਂ, ਸਰਪੰਚਪਤੀ ਤੇ ਸੀਨੀਅਰ ਆਪ ਆਗੂ ਅਸ਼ੋਕ ਕੁਮਾਰ ਕਪੂਰ ਪਿੰਡ, ਸਮਾਜ ਸੇਵਕ ਪ੍ਰਵੀਨ ਭਲਵਾਨ ਉਚੇਚੇ ਤੋਰ ਤੇ ਪੁੱਜੇ ਜਿਨ੍ਹਾਂ ਦਾ ਪ੍ਰਧਾਨ ਗਿਆਨ ਚੰਦ, ਸਕੱਤਰ ਨਰਿੰਦਰ ਸਿੰਘ ਸੋਨੂੰ ਤੇ ਹੋਰ ਮੈਂਬਰਾਂ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਤੇ ਮੰਦਿਰ ਵਿਖੇ ਪੁੱਜੀਆਂ ਸੰਗਤਾਂ ਨੇ ਸ਼੍ਰੀ ਕ੍ਰਿਸ਼ਨ ਮਹਾਰਾਜ ਜੀ ਨੂੰ ਝੂਲਾ ਵੀ ਝੁਲਾਇਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਮੌਕੇ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਜੀ ਨੇ ਸਰਬੱਤ ਸੰਗਤਾਂ ਨੂੰ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀਂ ਦੀਆਂ ਮੁਬਾਰਕਾਂ ਦਿੱਤੀਆਂ।
0 Comments