40ਵਾਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਸ਼ੁਰੂ


ਉਦਘਾਟਨੀ ਮੈਚ ਵਿੱਚ ਭਾਰਤੀ ਨੇਵੀ ਮੁੰਬਈ ਨੇ ਐਫਸੀਆਈ ਦਿੱਲੀ ਨੂੰ 3-2 ਦੇ ਫਰਕ ਨਾਲ ਹਰਾਇਆ

ਜਲੰਧਰ 25 ਅਕਤੂਬਰ (ਅਮਰਜੀਤ ਸਿੰਘ)- ਭਾਰਤੀ ਨੇਵੀ ਮੁੰਬਈ ਨੇ ਐਫਸੀਆਈ ਦਿੱਲੀ ਨੂੰ ਸਖਤ ਮੁਕਾਬਲੇ ਮਗਰੋਂ 3-2 ਦੇ ਫਰਕ ਨਾਲ ਹਰਾ ਕੇ 40ਵੇਂ ਇੰਡੀਅਨ ਆਇਲ ਸਰਵੋ ਸੁਰਜੀਤ ਹਾਕੀ ਟੂਰਨਾਮੈਂਟ ਦੇ ਉਦਘਾਟਨੀ ਮੈਚ ਵਿੱਚ ਜਿੱਤ ਦਰਜ ਕਰਦੇ ਹੋਏ ਅਗਲੇ ਦੌਰ ਵਿੱਚ ਪ੍ਰਵੇਸ਼ ਕੀਤਾ। ਸਥਾਨਕ ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਵਿੱਚ ਸ਼ੁਰੂ ਹੋਏ ਉਕਤ ਟੂਰਨਾਮੈਂਟ ਦਾ ਉਦਘਾਟਨ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕੀਤਾ ਜਦਕਿ ਇੰਡੀਅਨ ਆਇਲ ਦੇ ਰਾਜਨ ਬੇਰੀ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਤੇ ਬਲਕਾਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸੁਰਜੀਤ ਹਾਕੀ ਸਟੇਡੀਅਮ ਦੀਆਂ ਫਲੱਡ ਲਾਇਟਾਂ ਜਲਦ ਹੀ ਬਦਲ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਵਿੱਚ ਸੁਰਜੀਤ ਹਾਕੀ ਟੂਰਨਾਮੈਂਟ ਦਾ ਅਹਿਮ ਯੋਗਦਾਨ ਹੈ। ਇਸ ਮੌਕੇ ਤੇ ਇੰਡੀਅਨ ਆਇਲ ਦੇ ਰਾਜਨ ਬੇਰੀ ਨੇ ਕਿਹਾ ਕਿ ਸੁਰਜੀਤ ਹਾਕੀ ਸਟੇਡੀਅਮ ਵਿੱਚ ਇੰਡੀਅਨ ਆਇਲ ਵਲੋਂ ਆਧੁਨਿਕ ਸਕੋਰ ਬੋਰਡ ਲਗਾਇਆ ਜਾਵੇਗਾ। ਇਸ ਮੌਕੇ ਤੇ ਸੇਂਟ ਫਰਾਂਸਿਸ ਸਕੂਲ ਕਰਤਾਰਪੁਰ ਦੀਆਂ ਲੜਕੀਆਂ ਵਲੋਂ ਗਿੱਧੇ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ ਗਈ। ਇਸ ਮੌਕੇ ਤੇ ਮੁੱਖ ਮਹਿਮਾਨ ਬਲਕਾਰ ਸਿੰਘ ਨੇ ਉਦਘਾਟਨੀ ਮੈਚ ਦੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ।

      ਉਦਘਾਟਨੀ ਮੈਚ ਵਿੱਚ ਦੋਵੇਂ ਟੀਮਾਂ  ਨੇ ਬੇਹਤਰੀਨ ਹਾਕੀ ਦਾ ਪ੍ਰਦਰਸ਼ਨ ਕੀਤਾ। ਖੇਡ ਦੇ 6ਵੇਂ ਮਿੰਟ ਵਿੱਚ ਭਾਰਤੀ ਨੇਵੀ ਦੇ ਸ਼ੁਸ਼ੀਲ ਧਾਨਵਰ ਨੇ ਮੈਦਾਨੀ ਗੋਲ ਕਰਕੇ ਸਕੋਰ 1-0 ਕੀਤਾ। ਖੇਡ ਦੇ 20ਵੇਂ ਮਿੰਟ ਵਿੱਚ ਐਫਸੀਆਈ ਦਿੱਲੀ ਦੇ ਅਕਸ਼ੇ ਦੂਬੇ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਬਰਾਬਰ ਕੀਤਾ। ਅੱਧੇ ਸਮੇਂ ਤੱਕ ਦੋਵੇਂ ਟੀਮਾਂ 1-1 ਦੀ ਬਰਾਬਰੀ ਤੇ ਸਨ। ਖੇਡ ਦੇ 32ਵੇਂ ਮਿੰਟ ਵਿੱਚ ਭਾਰਤੀ ਨੇਵੀ ਦੇ ਸ਼ੁਸ਼ੀਲ ਧਾਨਵਰ ਨੇ ਪੈਨਲਟੀ ਕਾਰਨਰ ਨੂੰ ਗੋਲ ਵਿੱਚ ਬਦਲ ਕੇ ਸਕੋਰ 2-1 ਕੀਤਾ। ਖੇਡ ਦੇ 44ਵੇਂ ਮਿੰਟ ਵਿੱਚ ਭਾਰਤੀ ਨੇਵੀ ਦੇ ਸੰਨਜੀਤ ਟੋਪੋ ਨੇ ਪੈਨਲਟੀ ਕਾਰਨਰ ਰਾਹੀਂ ਗੋਲ ਕਰਕੇ ਸਕੋਰ 3-1 ਕੀਤਾ। ਅਗਲੇ ਮਿੰਟ ਵਿੱਚ ਐਫਸੀਆਈ ਦੇ ਆਗਿਆਪਾਲ ਨੇ ਗੋਲ ਕਰਕੇ ਸਕੋਰ 2-3 ਕੀਤਾ।

     ਇਸ ਮੌਕੇ ਤੇ ਸੁਰਜੀਤ ਹਾਕੀ ਸੋਸਾਇਟੀ ਦੇ ਪ੍ਰਧਾਨ ਅਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਲਖਵਿੰਦਰ ਪਾਲ ਸਿੰ੍ਹਘ ਖਹਿਰਾ, ਮੈਡਮ ਸਰੋਜਨੀ ਸ਼ਾਰਦਾ,ਐਲਆਰ ਨਈਅਰ, ਉਲੰਪੀਅਨ ਬਲਵਿੰਦਰ ਸਿੰਘ ਸ਼ੰਮੀ, ਚਰਨਜੀਤ ਸਿੰਘ ਚੰਨੀ ਸੀਟੀ ਗਰੁੱਪ, ਨੱਥਾ ਸਿੰਘ ਗਾਖਲ, ਸੁਰਿੰਦਰ ਸਿੰਘ ਭਾਪਾ ਜਨਰਲ ਸਕੱਤਰ ਸੁਰਜੀਤ ਹਾਕੀ ਸੋਸਾਇਟੀ, ਇਕਬਾਲ ਸਿੰਘ ਸੰਧੂ ਸੀਈਓ ਸੁਰਜੀਤ ਸੋਸਾਇਟੀ, ਰਾਮ ਪ੍ਰਤਾਪ, ਨਰਿੰਦਰ ਸਿੰਘ ਜੱਜ, ਰਣਜੀਤ ਸਿੰਘ ਰਾਣਾ ਟੁੱਟ,ਸੁਖਜੀਤ ਕੌਰ, ਗੌਰਵ ਅਗਰਵਾਲ,ਸਤਪਾਲ ਤੂਰ, ਰਵਿੰਦਰ ਸਿੰਘ ਪੁਆਰ, ਅਨੂਪ ਸਿੰਘ ਪਾਸਪੋਰਟ ਅਫਸਰ ਜਲੰਧਰ, ਅਬਿੰਦਰ ਕੁਲਾਰ, ਅਤੇ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। 

Post a Comment

0 Comments