ਖੇਡਾਂ ਵਤਨ ਪੰਜਾਬ ਦੀਆਂ ਵਿੱਚ ਦੀ ਇੰਪੀਰੀਅਲ ਸਕੂਲ ਦੀਆਂ ਵਿਦਿਆਰਥਣਾਂ ਰਹੀਆਂ ਜੇਤੂ


ਜਲੰਧਰ 18 ਅਕਤੂਬਰ (ਅਮਰਜੀਤ ਸਿੰਘ)-
ਆਦਮਪੁਰ ਹਲਕੇ ਵਿੱਚ ਮੌਜੂਦ ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਦੀਆਂ ਵਿਦਿਆਰਥਣਾਂ ਪ੍ਰਕੀਰਤੀ ਅਤੇ ਕ੍ਰੀਤੀਕਾ ਜਮਾਤ ਅੱਠਵੀਂ, ਹਰਸ਼ਦੀਪ ਜਮਾਤ ਸੱਤਵੀਂ  ਨੇ ਮਾਨਸਾ ਵਿਖੇ  ਹੋਈਆਂ 14 ਅਕਤੂਬਰ ਤੋ 16 ਅਕਤੂਬਰ ਤੱਕ ਹੋਈਆਂ ਰਾਜ ਪੱਧਰੀ ਖੇਡਾਂ ਵਿੱਚ ਜੇਤੂ ਰਹਿ ਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ ਹੈ। ਕ੍ਰੀਤੀਕਾ ਨੇ ਚਾਂਦੀ ਦਾ ਤਮਗਾ, ਪ੍ਰਕ੍ਰਿਤੀ ਅਤੇ ਹਰਸ਼ਦੀਪ ਨੇ ਤਾਂਬੇ ਦੇ ਤਮਗੇ ’ਤੇ ਜਿੱਤ ਪ੍ਰਾਪਤ ਕਰ ਕੇ ਸਕੂਲ ਅਤੇ ਆਦਮਪੁਰ ਦਾ ਨਾਮ ਰੋਸ਼ਨ ਕੀਤਾ। ਇਨ੍ਹਾਂ ਖੇਡਾਂ ਵਿੱਚ ਕੋਚ ਅੰਜਲੀ ਗਿੱਲ ਨੇ ਸੋਨੇ ਦਾ ਤਮਗਾ ਜਿੱਤ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਅਤੇ ਵਿਦਿਆਰਥੀਆਂ ਲਈ ਇੱਕ ਮਿਸਾਲ ਬਣ ਕੇ ਵੀ ਸਾਹਮਣੇ ਆਏ। ਇਸ ਮੌਕੇ ’ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ਼੍ਰੀ ਜਗਦੀਸ਼ ਲਾਲ, ਡਾਇਰੈਕਟਰ ਜਗਮੋਹਨ ਅਰੋੜਾ, ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹ ਤੇ ਸਮੂਹ ਸਟਾਫ਼ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਜੇਤੂ ਵਿਦਿਆਰਥਣਾਂ ਅਤੇ ਕੋਚ ਅੰਜਲੀ ਗਿੱਲ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਦਿਆਰਥੀਆਂ ਨੂੰ ਖੇਡ ਮੈਦਾਨ ਵਿੱਚ ਅੱਗੇ ਆਉਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਸਰ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਕੂਲ ਦਾ ਹਰ ਵਿਦਿਆਰਥੀ ਖੇਡਾਂ ਵਿੱਚ ਅੱਗੇ ਆਵੇ ਅਤੇ ਆਪਣੇ ਦੇਸ਼ ਦਾ ਨਾਮ ਰੋਸ਼ਨ ਕਰੇ। ਜੇਤੂ ਵਿਦਿਆਰਥਣਾਂ ਨੇ ਵੀ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਕੋਚ ਅੰਜਲੀ ਦਾ ਧੰਨਵਾਦ ਕੀਤਾ ਜਿਨ੍ਹਾਂ ਦੀ ਰਹਿਨੁਮਾਈ ਹੇਠ ਉਹਨਾਂ ਨੂੰ ਖੇਡਣ ਦਾ ਮੌਕਾ ਮਿਲਿਆ।


Post a Comment

0 Comments