ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਵਿਖੇ ਕੱਤਕ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ


ਆਦਮਪੁਰ/ਜਲੰਧਰ 17 ਅਕਤੂਬਰ (ਅਮਰਜੀਤ ਸਿੰਘ)-
ਹਲਕਾ ਆਦਮਪੁਰ ਦੇ ਪਿੰਡ ਡਰੋਲੀ ਕਲਾਂ ਵਿੱਚ ਮੋਜੂਦ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਵਿਖੇ ਸੰਗਰਾਂਦ ਦਾ ਪਵਿੱਤਰ ਦਿਹਾੜਾ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਵਿਸ਼ੇਸ਼ ਨਿਗਰਾਨੀ ਹੇਠ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮਨਾਇਆ ਗਿਆ।

ਜਿਸਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਹਜੂਰੀ ਰਾਗੀ ਭਾਈ ਲਖਵੀਰ ਸਿੰਘ ਜੀ ਗੁ. ਸ਼ਹੀਦ ਬਾਬਾ ਮੱਤੀ ਸਾਹਿਬ ਜੀ, ਕਥਾ ਵਾਚਕ ਭਾਈ ਸੁਖਦੀਪ ਸਿੰਘ ਜੀ ਭੋਗਪੁਰ ਵਾਲੇ, ਹਜੂਰੀ ਰਾਗੀ ਭਾਈ ਨਿਰਮਲ ਸਿੰਘ ਜੀ ਸ਼੍ਰੀ ਦਰਬਾਰ ਸਾਹਿਬ ਜੀ ਅਮਿ੍ਰਤਸਰ ਸਾਹਿਬ, ਰਾਗੀ ਭਾਈ ਤਰਸੇਮ ਸਿੰਘ ਜੀ ਕਾਲਰੇ ਵਾਲੇ, ਢਾਡੀ ਭਾਈ ਜਗਜੀਵਨ ਸਿੰਘ ਅਰਜੁਨਵਾਲ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।

ਸਟੇਜ ਸਕੱਤਰ ਦੀ ਸੇਵਾ ਮਾਸਟਰ ਸੁਰਜੀਤ ਸਿੰਘ ਜੀ ਵੱਲੋਂ ਨਿਭਾਈ ਗਈ। ਇਸ ਮੌਕੇ ਗੁਰੂ ਘਰ ਨਤਮਸਤਕ ਹੋਣ ਵਾਸਤੇ ਭਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਐਮ.ਪੀ ਸ਼੍ਰੀ ਅਵਿਨਾਸ਼ ਰਾਏ ਖੰਨਾਂ ਆਪਣੇ ਸਾਥੀਆਂ ਸਮੇਤ ਪੁੱਜੇ। ਜਿਨ੍ਹਾਂ ਨੂੰ ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਤੇ ਸਾਥੀਆਂ ਵੱਲੋਂ ਸਿਰੇਪਾਉ ਦੇ ਕੇ ਸਨਮਾਨਨਿੱਤ ਕੀਤਾ ਗਿਆ।

ਇਸ ਮੌਕੇ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੋਰਾਨ ਪ੍ਰਬੰਧਕਾਂ ਵਿੱਚ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਮੀਤ ਪ੍ਰਧਾਨ ਕਰਮ ਸਿੰਘ, ਸੈਕਟਰੀ ਰਣਵੀਰਪਾਲ ਸਿੰਘ, ਇੰਚਾਰਜ਼ ਜਰਨੈਲ ਸਿੰਘ, ਹੈੱਡ ਗ੍ਰੰਥੀ ਦਿਲਬਾਗ ਸਿੰਘ, ਲੰਗਰ ਇੰਚਾਰਜ਼ ਕਰਮ ਸਿੰਘ, ਹਰਦਿਆਲ ਸਿੰਘ ਤੇ ਹੋਰ ਸੇਵਾਦਾਰ ਹਾਜ਼ਰ ਸਨ।    


Post a Comment

0 Comments