ਖਾਣ-ਪੀਣ ਦੀਆਂ ਚੀਜ਼ਾਂ ਵਿੱਚ ਹੋ ਰਹੀ ਮਿਲਾਵਟ ਲੋਕਾਂ ਦੀ ਸਿਹਤ ਨਾਲ ਖਿਲਵਾੜ : ਗੁਰਕੀਰਤ ਸਿੰਘ ਬੇਦੀ


ਪਟਿਆਲਾ (ਸੂਰਮਾ ਪੰਜਾਬ ਬਿਉਰੋ)-
ਜਿਵੇਂ ਜਿਵੇਂ ਤਿਉਹਾਰਾਂ ਦਾ ਸੀਜਨ ਨਜ਼ਦੀਕ ਆ ਰਿਹਾ ਹੈ ਤਿਵੇਂ ਹੀ ਖਾਣ ਪੀਣ ਵਾਲੀਆਂ ਵਸਤਾਂ ਤੇਲ, ਘਿਓ ਅਤੇ ਮਿਠਾਈਆਂ ਦੀ ਖਰੀਦਦਾਰੀ ਵਿੱਚ ਵਾਧਾ ਹੋ ਰਿਹਾ ਹੈ। ਜਿਸਦੇ ਮੱਦੇਨਜ਼ਰ ਦੁਕਾਨਦਾਰ ਇਸਦਾ ਫ਼ਾਇਦਾ ਚੁੱਕ ਕੇ ਮਿਲਾਵਟਖੋਰੀ ਕਰਨ ਤੋਂ ਬਾਜ਼ ਨਹੀਂ ਆ ਰਹੇ ਹਨ ਅਤੇ ਨਕਲੀ ਖਾਣ-ਪੀਣ ਦੀਆਂ ਚੀਜ਼ਾਂ ਵੇਚ ਰਹੇ ਹਨ। ਜਿਸਦਾ ਲੋਕਾਂ ਦੀ ਸਿਹਤ ਉੱਤੇ ਬਹੁਤ ਬੁੱਰਾ ਅਸਰ ਪੈ ਰਿਹਾ ਹੈ। ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੇ ਪੰਜਾਬ ਪ੍ਰਧਾਨ ਗੁਰਕੀਰਤ ਸਿੰਘ ਬੇਦੀ ਨੇ ਕਿਹਾ ਕਿ ਖਾਣ ਪੀਣ ਵਾਲੀਆਂ ਨਸਤਾਂ ਵਿੱਚ ਹੋ ਰਹੀ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਦੁਸ਼ਹਿਰਾ ਅਤੇ ਦੀਵਾਲੀ ਦਾ ਤਿਉਹਾਰ ਨੇੜੇ ਆ ਰਿਹਾ ਹੈ ਮਿਠਾਈਆਂ ਅਤੇ ਖਾਣ ਪੀਣ ਦੀਆਂ ਦੁਕਾਨਾਂ ਵਿੱਚ ਮਿਲਾਵਟਖੋਰੀ ਅਤੇ ਨਕਲੀ ਸਮਾਨ ਹੋਣ ਦਾ ਖ਼ਤਰਾ ਵੱਧ ਗਿਆ ਹੈ। ਜਿਸਦਾ ਲੋਕਾਂ ਦੀ ਸਿਹਤ ਉੱਤੇ ਬੁਰਾ ਅਸਰ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ ਉੱਤੇ ਸਮੂਹ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜਿਸ ਦੇ ਉੱਤੇ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਦੀ ਸਮੂਹ ਟੀਮ ਕੰਮ ਕਰੇਗੀ ਅਤੇ ਦੋਸ਼ੀ ਵਿਅਕਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਕਲ ਦੁਕਾਨਦਾਰ ਮਿਠਾਈਆਂ ਨੂੰ ਰੰਗੀਨ ਅਤੇ ਚਮਕਦਾਰ ਬਣਾਉਣ ਲਈ ਮਾਰੂ ਰਸਾਇਣਕ ਪਦਾਰਥਾਂ ਦੀ ਵਰਤੋਂ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਜਾਗਰੂਕ ਕਰਨ ਲਈ ਅਜਿਹੀਆਂ ਮਿਠਾਈਆਂ ਖਰੀਦਣ ਤੋਂ ਬਚਣ ਅਤੇ ਕਿਹਾ ਕਿ ਐਂਟੀ ਕੁਰੱਪਸ਼ਨ ਐਸੋਸੀਏਸ਼ਨ ਇੰਡੀਆ ਹਮੇਸ਼ਾ ਤੋਂ ਹੀ ਸਮਾਜ ਭਲਾਈ ਦਾ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਹਿੱਸਾ ਲੈਣ ਦਾ ਸੁਨੇਹਾ ਦਿੱਤਾ ਅਤੇ ਕਿਸੇ ਵੀ ਮਿਲਾਵਟਖੋ੍ਹਰ ਦੁਕਾਨਦਾਰ ਖ਼ਿਲਾਫ਼ ਮਿਲਾਵਟਖੋਰੀ ਦਾ ਸ਼ੱਕ ਹੋਣ ਦੀ ਸੂਰਤ ਵਿੱਚ ਉਹ ਮੇਰੇ ਨਾਲ ਸੰਪਰਕ ਕਰ ਸਕਦੇ ਹਨ।


Post a Comment

0 Comments