ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਇਲਾਕੇ ਦੇ ਲੋਕ ਸਹਿਯੋਗ ਦੇਣ- ਐਸ ਐਚ ਓ ਸ. ਬਲਜਿੰਦਰ ਸਿੰਘ ਭੁੱਲਰ

ਥਾਣਾ ਬੁੱਲੋਵਾਲ ਦੇ ਐਸ.ਐਚ.ਓ ਬਲਜਿੰਦਰ ਸਿੰਘ
ਬੁੱਲ੍ਹੋਵਾਲ (ਕੁਲਦੀਪ ਚੁੰਬਰ)- ਥਾਣਾ ਬੁੱਲ੍ਹੋਵਾਲ ਦੇ ਐਸ ਐਚ ਓ ਬਲਜਿੰਦਰ ਸਿੰਘ ਵਲੋਂ ਇਲਾਕੇ ਦੇ ਮੋਹਤਵਰ ਵਿਅਕਤੀਆਂ ਨਾਲ ਪਬਲਿਕ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਇਲਾਕੇ ਦੇ ਲੋਕਾਂ ਤੋਂ ਸਹਿਯੋਗ ਦੇਣ ਦੀ ਮੰਗ ਕੀਤੀ ਤਾਂ ਕਿ ਰਾਤ ਸਮੇਂ ਟਿਊਬਵੈਲਾਂ ਦੀਆਂ ਮੋਟਰਾਂ ਦੀਆਂ ਤਾਰਾਂ ਦੀ ਚੋਰੀ ਅਤੇ ਹੋਰ ਘਟਨਾਵਾਂ ਕਰਨ ਵਾਲੇ ਵਿਅਤਕੀਆਂ ਨੂੰ ਫੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁੱਖੀ ਦੇ ਦਿਸ਼ਾਂ-ਨਿਰਦੇਸ਼ਾਂ ਅਧੀਨ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਪੁਲਿਸ ਨੂੰ ਭਾਰੀ ਸਫਲਤਾ ਮਿਲੀ ਹੈ। ਨਸ਼ੇ ਦੇ ਵਿਓਪਾਰੀਆਂ ਨੂੰ ਫੜਨ ਲਈ ਨਾਕੇ ਵਧਾ ਕੇ ਸ਼ੱਕੀ ਵਾਹਨ ਚਾਲਕਾਂ ਦੀ ਤਲਾਸ਼ੀ ਲਈ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਨਸ਼ੇ ਦਾ ਵਿਉਪਾਰ ਕਰ ਰਹੇ ਛੱਕੀ ਵਿਅਕਤੀਆਂ ਅਤੇ ਨਜਾਇਜ ਮਾਇਨਿੰਗ ਕਰਨ ਵਾਲਿਆਂ ਸਬੰਧੀ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਅਤੇ ਇਸ ਦੇ ਨਾਲ ਹੀ ਵਾਹਨ ਚਾਲਕਾਂ ਤੋਂ ਲਿਫਟ ਲੈਣ ਅਤੇ ਲਿਫਟ ਦੇਣ ਤੋਂ ਗੁਰੇਜ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਕੂਲ/ਕਾਲਜਾਂ ਦੇ ਸਮੇਂ ਤੇ ਗੇੜੀਆਂ ਮਾਰਨ ਵਾਲੇ, ਮੋਟਰਸਾਇਕਲਾਂ ਦੇ ਪਟਾਕੇ ਮਾਰਨ ਵਾਲੇ ਜਾਂ ਟਰੈਕਟਰਾਂ ਤੇ ਉੱਚੀ ਆਵਾਜ ਵਿਚ  ਵਿਚ ਸੰਗੀਤ ਚਲਾਉਣ ਵਾਲੇ ਵਾਹਨ ਚਾਲਕਾਂ ਦੇ ਚਲਾਣ ਕੱਟਕੇ ਭਾਰੀ ਜੁਰਮਾਨੇ ਕੀਤੇ ਜਾ ਰਹੇ ਹਨ। ਚਾਲਕ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਆਰਸੀ, ਲਾਇਸੈਸ, ਬੀਮਾ, ਹੈਲਮੈਟ, ਪੇਟੀ, ਸਹੀ ਦਿਸ਼ਾ ਅਤੇ ਸਹੀ ਹੱਥ ਦਾ ਇਸਤੇਮਾਲ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਜਨਤਾ ਦਾ ਸਹਿਯੋਗ ਮੰਗਦੀ ਹੈ ਤੇ ਚਾਹੁੰਦੀ ਹੈ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੋਵੇ ਤਾਂ ਪੁਲਿਸ ਨਾਲ ਤੁਰੰਤ ਸੰਪਰਕ ਕਰਨ। 



Post a Comment

0 Comments