ਡੇਰਾ ਚਹੇੜੂ ਵਿੱਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ


ਕੀਰਤਨੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਸੰਤ ਕ੍ਰਿਸ਼ਨ ਨਾਥ ਜੀ ਨੇ ਸੰਗਤਾਂ ਨੂੰ ਪ੍ਰਬੱਚਨਾਂ ਰਾਹੀਂ ਕੀਤਾ ਨਿਹਾਲ

ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮੁੱਖ ਗੱਦੀਨਸ਼ੀਨ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਬਹੁਤ ਹੀ ਸ਼ਰਧਾ ਸਹਿਤ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਸਵੇਰੇ ਲ੍ਹੜੀਵਾਰ ਚੱਲ ਰਹੇ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਂਪਾ ਦੇ ਭੋਗ ਪਾਏ ਗਏ। ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਪ੍ਰਵੀਨ ਕੁਮਾਰ ਜੀ ਹੈੱਡ ਗ੍ਰੰਥੀ ਡੇਰਾ ਚਹੇੜੂ, ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ, ਗੁਰਮੁੱਖ ਦਾਸ ਮਹੇੜੂ, ਸੁਰਿੰਦਰਪਾਲ ਪੰਛੀ ਮੁਹੱਦੀਪੁਰ, ਸ਼ਾਹ ਸਿਸਟਰਜ਼ ਜਲੰਧਰ, ਸ਼੍ਰੀ ਗੁਰੂ ਰਵਿਦਾਸ ਭਜਨ ਮੰਡਲੀ ਡੱਡਲ ਮੁਹੱਲਾ ਫਗਵਾੜਾ, ਸੰਤ ਬਾਬਾ ਫੂਲ ਨਾਥ ਜੀ ਭਜਨ ਮੰਡਲੀ ਡੇਰਾ ਚਹੇੜੂ ਅਤੇ ਹੋਰ ਕੀਰਤਨੀ ਜਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾਂ ਕੀਰਤਨ ਕਰਕੇ ਨਿਹਾਲ ਕੀਤਾ। ਸਮਾਗਮ ਦੌਰਾਨ ਡਾਇਰੈਕਟਰ ਟੀ.ਐਸ ਤੀਰ ਵੱਲੋਂ ਬਣਾਈ ਜਾ ਰਹੀ ਧਾਰਮਿਕ ਫਿਲਮ ਜਗਤ ਗੁਰੂ ਰਵਿਦਾਸ ਅਤੇ ਸੰਤ ਬਾਬਾ ਫੂਲ ਨਾਥ ਜੀ ਸਪੋਰਟਸ ਕਲੱਬ ਵੱਲੋਂ ਜਲਦ ਕਰਵਾਏ ਜਾ ਰਹੇ 11ਵੇਂ ਕ੍ਰਿਕਟ ਟੂਰਨਾਂਮੈਂਟ ਦਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਬੀਤੇ ਦਿਨ ਵਿਦੇਸ਼ ਦੀ ਧਰਤੀ ਤੋਂ ਮਹੀਨੇ ਬਾਅਦ ਡੇਰਾ ਚਹੇੜੂ ਵਿਖੇ ਵਾਪਸ ਪਰਤੇ ਸੰਤ ਕ੍ਰਿਸ਼ਨ ਨਾਥ ਜੀ ਨੇ ਜਿਥੇ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ ਉਥੇ ਬਚਿਆਂ ਉਚੇਰੀ ਵਿਦਿਆ ਪ੍ਰਦਾਨ ਕਰਵਾਉਣ ਅਤੇ ਆਪਣੇ ਮਾਤਾ ਪਿਤਾ ਦਾ ਸਤਿਕਾਰ ਕਰਨ ਲਈ ਸੰਗਤਾਂ ਨੂੰ ਪ੍ਰੇਰਿਆ।  ਇਸ ਮੌਕੇ ਸੰਤ ਕ੍ਰਿਸ਼ਨ ਨਾਥ ਜੀ ਨੇ ਦਸਿਆ ਕਿ ਮਾਤਾ ਸਵਿੱਤਰੀ ਬਾਈ ਫੂਲੇ ਫਰੀ ਟਿਉਸ਼ਨ ਸੈਂਟਰ ਨੂੰ ਅੱਜ ਇੱਕ ਸਾਲ ਇੱਕ ਮਹੀਨੇ ਦੇ ਕਰੀਬ ਸਮਾਂ ਹੋ ਗਿਆ ਹੈ। ਜਿਥੇ ਵਿਦਿਆਰਥੀਆਂ ਲਈ 46 ਕੰਪਿਉਟਰ ਅਤੇ ਇੱਕ ਪ੍ਰੋਜੈਕਟਰ ਉਚੇਰੀ ਸਿਖਿਆ ਦੇਣ ਲਈ ਲਗਾਏ ਗਏ ਹਨ ਉਨ੍ਹਾਂ ਕਿਹਾ ਇੱਕ ਹੋਰ ਪ੍ਰੋਜੈਕਟਰ ਜਲਦ ਹੀ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਇਹ ਕਾਰਜ਼ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਬਚਿਆਂ ਨੂੰ ਆਮ ਅਤੇ ਆਨਲਾਇਨ ਕਲਾਸਾਂ ਰਾਹੀਂ ਸੰਸਥਾ ਵੱਲੋਂ ਫ੍ਰੀ ਸਿਖਿਅਤ ਕੀਤਾ ਜਾ ਰਿਹਾ ਹੈ। ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾਂ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਭੁੱਲਾ ਰਾਮ ਸੁਮਨ, ਧਰਮਪਾਲ ਕਲੇਰ, ਜਸਵਿੰਦਰ ਬਿੱਲਾ, ਅਸ਼ੋਕ ਸੰਧੂ, ਸੂਬੇਦਾਰ ਲਹਿਬਰ ਸਿੰਘ, ਕੇਵਲ ਕ੍ਰਿਸ਼ਨ, ਬਖਸ਼ੀਸ਼ ਸਿੱਧੂ, ਹਰਜਿੰਦਰ ਬੰਗਾ, ਭਗਤ ਰਾਮ ਜੈਤੇਵਾਲੀ, ਐਡਵੋਕੇਟ ਪਵਨ ਬੈਂਸ ਜੰਡੂ ਸਿੰਘਾ, ਬਿੰਦਰ ਜੈਤੇਵਾਲੀ, ਮਿਸ਼ਨਰੀ ਗਾਇਕ ਬਲਵਿੰਦਰ ਬਿੱਟੂ, ਕਮਲ ਤੱਲਣ, ਵਿੱਕੀ ਬਹਾਦੁਰਕੇ, ਮਾ. ਪਰਮਜੀਤ ਗੋਰਾਇਆ ਤੇ ਹੋਰ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ। 


Post a Comment

0 Comments