ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਵਿੱਚ ਬਾਸਕਟਬਾਲ ਦੇ ਮੈਚ ਕਰਵਾਏ

ਜਲੰਧਰ, 29 ਨਵੰਬਰ (ਅਮਰਜੀਤ ਸਿੰਘ)- ਬੱਚਿਆਂ ਦੀ ਸ਼ਖਸੀਅਤ ਦੇ ਸਰਵਪੱਖੀ ਵਿਕਾਸ ਦੇ ਮੰਤਵ ਨਾਲ ਪਿ੍ੰਸੀਪਲ ਸੁਵਿੰਦਰ ਕੌਰ ਮੱਲ੍ਹੀ ਜੀ ਦੀ ਰਹਿਨੁਮਾਈ ਹੇਠ ਅੱਜ ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਦੀ ਗਰਾਊਂਡ 'ਚ ਬਾਸਕਟਬਾਲ ਦੇ ਮੈਚ ਕਰਵਾਏ ਗਏ | ਇਸ ਪ੍ਰਤੀਯੋਗਿਤਾ ਦੁਆਰਾ ਸਲਾਨਾ ਸਪੋਰਟਸ ਮੀਟ ਨੂੰ ਅੱਗੇ ਤੋਰਿਆ ਗਿਆ। ਇਸ ਮੁਕਾਬਲੇ ਵਿੱਚ ਸੱਤਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ।  ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਚੇਅਰਮੈਨ ਸ੍ਰੀ ਜਗਦੀਸ਼ ਲਾਲ ਪਸਰੀਚਾ ਜੀ, ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹੀ ਜੀ, ਮੁੱਖ ਅਕਾਦਮਿਕ ਸਲਾਹਕਾਰ ਸ਼੍ਰੀਮਤੀ ਸੁ਼ਸ਼ਮਾ ਵਰਮਾ ਜੀ ਅਤੇ ਅਕਾਦਮਿਕ ਕੋਆਰਡੀਨੇਟਰ ਸ਼੍ਰੀਮਤੀ ਰੈਨੂੰ ਚਾਹਲ ਜੀ ਵੀ ਹਾਜ਼ਰ ਸਨ। ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਜੀ ਨੇ ਜੇਤੂ ਟੀਮ ਦੀ ਪ੍ਰਸੰਸਾ ਕੀਤੀ ਅਤੇ ਉਹਨਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਉਹਨਾਂ ਨੂੰ ਆਪਣੇ ਜੀਵਨ ਵਿੱਚ ਹਰ ਖੇਤਰ ਵਿੱਚ ਜਿੱਤ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।
     ਪਿ੍ੰਸੀਪਲ ਸੁਰਿੰਦਰ ਕੌਰ ਮੱਲ੍ਹੀ ਜੀ ਨੇ ਕਿਹਾ ਕਿ ਜਿੱਤ-ਹਾਰ ਜ਼ਿੰਦਗੀ ਦਾ ਹਿੱਸਾ ਹੈ, ਜੇਕਰ ਅੱਜ ਹਾਰ ਹੋਈ ਤਾਂ ਕੱਲ੍ਹ ਨੂੰ  ਜਿੱਤ  ਜ਼ਰੂਰ ਹੋਵੇਗੀ, ਇਸੇ ਆਸ ਨਾਲ ਜ਼ਿੰਦਗੀ ਵਿਚ ਹਮੇਸ਼ਾ ਲੜਦੇ ਰਹੋ ਅਤੇ ਅੱਗੇ ਵਧਦੇ ਰਹੋ |  
ਡਾਇਰੈਕਟਰ ਸ਼੍ਰੀ ਜਗਮੋਹਨ ਅਰੋੜਾ ਜੀ ਨੇ ਵਿਦਿਆਰਥੀਆਂ ਦੇ ਖੇਡ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ।

Post a Comment

0 Comments