ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ


ਆਦਮਪੁਰ/ਜਲੰਧਰ 26 ਨਵੰਬਰ (ਅਮਰਜੀਤ ਸਿੰਘ)-
ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਵਿਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਆਗਮਨ ਪੁਰਬ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਗਿਆ। ਇਸ ਮੌਕੇ  ਸਮੂਹ ਸਕੂਲ ਵਲੋਂ ਪ੍ਰਭਾਤ ਫੇਰੀ ਕੱਢੀ ਗਈ ਉਪਰੰਤ ਸਿੰਘ ਸਾਹਿਬ ਵੱਲੋਂ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ਗਈ ਅਤੇ ਸਕੂਲ ਸਟਾਫ ਤੇ ਵਿਦਿਆਰਥੀਆਂ ਨੂੰ ਕੜਾਹ ਪ੍ਰਸ਼ਾਦ ਵਰਤਾਇਆ ਗਿਆ। ਇਸ ਮੌਕੇ ਤੇ ਸਿੰਘ ਸਾਹਿਬ ਵਲੋਂ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਿਤੀਆਂ ਸਿੱਖਿਆਵਾਂ ਤੋਂ ਜਾਣੂ ਕਰਵਾਇਆ।

       ਇਸ ਮੌਕੇ ’ਤੇ ਮੁੱਖ ਮਹਿਮਾਨ ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਪਸਰੀਚਾ, ਉਨ੍ਹਾਂ ਦੇ ਸਪੁੱਤਰ ਇਸ਼ਾਨ ਪਸਰੀਚਾ, ਡਾਇਰੈਕਟਰ ਸ਼੍ਰੀ ਜਗਮੋਹਨ ਅਰੋੜਾ, ਸਕੂਲ ਦੇ ਪ੍ਰਿੰਸੀਪਲ ਸਵਿੰਦਰ ਕੌਰ ਮੱਲ੍ਹੀ, ਮੁੱਖ ਅਕਾਦਮਿਕ ਸਲਾਹਕਾਰ ਸ਼ੁਸ਼ਮਾ ਵਰਮਾ ਸ਼ਾਮਲ ਸਨ। ਸਮਾਗਮ ਦੇ ਅਖੀਰ ਵਿੱਚ ਸਕੂਲ ਦੇ ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਨੇ ਵਿਦਿਆਰਥੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਅਤੇ ਪਰਮਾਤਮਾ ਦਾ ਸ਼ੁਕਰਾਨਾਂ ਕਰਨ ਦੀ ਸਿੱਖਿਆ ਦਿੱਤੀ। ਪ੍ਰਭਾਤ ਫੇਰੀ ਦੌਰਾਨ ਸਕੂਲ ਦੀ ਪ੍ਰਰਕਰਮਾ ਕੀਤੀ ਗਈ। ਪਰਿਕਰਮਾ ਦੌਰਾਨ ਸਾਰਾ ਸਕੂਲ ਵਾਹਿਗੁਰੂ ਜੀ ਦਾ ਜਾਪ ਕਰ ਰਿਹਾ ਸੀ ਜਿਸ ਨਾਲ ਸਕੂਲ ਦਾ ਹਰ ਕੋਨਾ ਸਤਿਨਾਮ ਸ਼੍ਰੀ ਵਾਹਿਗੁਰੂ ਅਤੇ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਗੂੰਜ ਰਿਹਾ ਸੀ। ਇਸ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹੀ ਜੀ ਨੇ ਵੀ ਸਮੂਹ ਸਟਾਫ਼ ਨੂੰ ਗੁਰਪੁਰਬ ਦੀ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਨੂੰ ਗ੍ਰਹਿਣ ਕਰਨ ਲਈ ਪ੍ਰੇਰਿਆ।

Post a Comment

0 Comments