ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਵਿਖੇ ਸੰਗਰਾਂਦ ਦਾ ਦਿਹਾੜਾ ਸ਼ਰਧਾਪੂਰਬਕ ਮਨਾਇਆ ਗਿਆ


ਆਦਮਪੁਰ (ਅਮਰਜੀਤ ਸਿੰਘ)-
ਬੀਤੇ ਦਿਨ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਵਿਖੇ ਮੱਘਰ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਸਮੂਹ ਨਗਰ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ ਦੀ ਦੇਖਰੇਖ ਹੇਠ ਸ਼ਰਧਾਭਾਵਨਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨੋਹਰ ਸਿੰਘ ਨੇ ਦੱਸਿਆ ਕਿ ਸੰਗਰਾਂਦ ਦਿਹਾੜੇ ਮੌਕੇ ਸਵੇਰ 8 ਵਜੇ ਤੋਂ ਦੁਪਹਿਰ 1.30 ਵਜੇ ਤੱਕ ਸਜਾਏ ਗਏ ਦੀਵਾਨਾਂ ਅੰਦਰ ਪ੍ਰਸਿੱਧ ਰਾਗੀ, ਢਾਡੀ, ਕਥਾਵਾਚਕ ਜੱਥਿਆਂ ਵਿੱਚ ਭਾਈ ਲਖਵੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ, ਕਥਾਵਾਚਕ ਭਾਈ ਹਰਦੀਪ ਸਿੰਘ ਰਾਮਦੀਵਾਲੀ ਅੰਮ੍ਰਿਤਸਰ, ਭਾਈ ਅਮਨਦੀਪ ਸਿੰਘ ਅਨੰਦਪੁਰੀ ਕੇਸਗੜ੍ਹ ਸਾਹਿਬ, ਭਾਈ ਤਰਸੇਮ ਸਿੰਘ ਜੀ ਕਾਲਰੇ ਵਾਲੇ, ਢਾਡੀ ਜੱਥਾ ਭਾਈ ਜੋਗਾ ਸਿੰਘ ਪਾਸਲਾ ਅਤੇ ਸਾਥੀ ਅਰਜੁਨਵਾਲ ਵਾਲਿਆਂ ਨੇ ਸੰਗਤਾਂ ਨੂੰ ਕਥਾ ਕੀਰਤਨ, ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰੂ ਕੇ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਏ ਗਏ। ਇਸ ਮੌਕੇ ਉਨ੍ਹਾਂ ਸਭਨਾਂ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਸਭਨਾਂ ਨੂੰ ਸੰਗਰਾਂਦ ਦੇ ਦਿਹਾੜੇ ਦੀ ਵਧਾਈ ਵੀ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ਤੇ ਸਕੱਤਰ ਰਣਵੀਰਪਾਲ ਸਿੰਘ, ਜਰਨੈਲ ਸਿੰਘ, ਕਰਮ ਸਿੰਘ, ਸਰਪੰਚ ਰਸ਼ਪਾਲ ਸਿੰਘ ਪਾਲਾ, ਜਸਪਾਲ ਸਿੰਘ ਸਾਬਾ, ਨਰਿੰਦਰ ਪਾਲ ਸਿੰਘ ਨਿੰਦੀ, ਕੁਲਦੀਪ ਸਿੰਘ, ਹਰਦਿਆਲ ਸਿੰਘ, ਅਮਰਜੀਤ ਸਿੰਘ, ਸ਼ਹੀਦ ਬਾਬਾ ਮੱਤੀ ਜੀ ਰਾਜਪੂਤ ਸਭਾ ਦੇ ਪ੍ਰਧਾਨ ਜਰਨੈਲ ਸਿੰਘ ਨਡਾਲੋਂ, ਕੁਲਦੀਪ ਸਿੰਘ ਮਿਨਹਾਸ, ਦਲਜੀਤ ਸਿੰਘ ਭੱਟੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਹੁਰਾਂ ਨੇ ਬਾਖੂਬੀ ਨਿਭਾਈ।


Post a Comment

0 Comments