ਰਵਿਦਾਸੀਆਂ ਕੌਮ ਨੂੰ ਸਮਰਪਿਤ 26 ਦਸੰਬਰ ਨੂੰ ਹੋਣ ਵਾਲੇ ਮਹਾਨ ਸੰਤ ਸੰਮੇਲਨ ਦੀਆਂ ਤਿਆਰੀਆਂ ਮੁਕੰਮਲ

 ਆਦਮਪੁਰ 24 ਦਸੰਬਰ (ਬਲਬੀਰ ਕਰਮ, ਰਾਜੀਵ ਸਿੰਗਲਾ) : ਰਵਿਦਾਸੀਆ ਧਰਮ ਪ੍ਰਚਾਰ ਕਮੇਟੀ ਅਤੇ ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ  ਆਦਮਪੁਰ ਵੱਲੋਂ 26 ਦਸੰਬਰ ਦਿਨ ਮੰਗਲਵਾਰ ਨੂੰ ਦਾਣਾ ਮੰਡੀ ਆਦਮਪੁਰ ਵਿਖੇ  ਕਰਵਾਏ ਜਾ ਰਹੇ ਸੰਤ ਸੰਮੇਲਨ ਸਬੰਧੀ ਜਾਣਕਾਰੀ ਦਿੰਦਿਆ ਪ੍ਰਧਾਨ ਸੁਰਿੰਦਰ ਕੁਮਾਰ ਖੁਰਦਪੁਰ ਅਤੇ ਸੈਕਟਰੀ ਸੁਰਿੰਦਰ ਬੱਧਣ ਨੇ ਦੱਸਿਆ ਕਿ ਰਵਿਦਾਸੀਆ ਕੌਮ ਨੂੰ ਸਮਰਪਿਤ ਮਹਾਨ ਸੰਤ ਸੰਮੇਲਨ ਅਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ ਛਾਇਆ ਅਤੇ ਸੱਚਖੰਡ ਬੱਲਾਂ ਦੇ ਮੌਜੂਦਾ ਗੱਦੀ ਨਸ਼ੀਨ ਸ਼੍ਰੀ 108 ਸੰਤ ਨਿਰੰਜਣ ਦਾਸ ਮਹਾਰਾਜ ਜੀ ਦੀ ਦੇਖਰੇਖ ਹੇਠ ਰਵਿਦਾਸੀਆ ਧਰਮ ਪ੍ਰਚਾਰ ਕਮੇਟੀ, ਸ੍ਰੀ ਗੁਰੂ ਰਵਿਦਾਸ ਵੈਲਫੇਅਰ ਸੁਸਾਇਟੀ ਵੱਲੋਂ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ, ਜਿਸਦੀਆਂ ਸਾਰੀਆ ਤਿਆਰੀਆਂ ਮੁਕੰਮਲ ਕਰ ਲਈਆ ਗਈਆ ਹਨ ਤੇ ਸੰਗਤਾਂ ਦੀਆਂ ਸਮਾਗਮ ਪ੍ਰਤੀ ਡਿਊਟੀਆ ਵੀ ਲਗਾ ਦਿੱਤੀਆਂ ਗਈਆ ਹਨ ਉਨ੍ਹਾਂ ਦੱਸਿਆ ਕਿ ਇਸ ਸੰਤ ਸੰਮੇਲਨ ਦੌਰਾਨ ਵੱਖ ਵੱਖ ਡੇਰਿਆਂ ਤੋਂ ਸੰਤ ਮਹਾਂਪੁਰਸ਼ ਸੰਗਤਾਂ ਨੂੰ ਅਸ਼ੀਰਵਾਦ ਦੇਣ ਲਈ ਪਹੁੰਚਣਗੇ ਅਤੇ  ਕਲਾਕਾਰਾਂ ਵਲੋਂ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਗਾਇਨ ਕਰਕੇ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਸੋਹਣਜੀਤ ਹਰੀਪੁਰ, ਕੈਪਟਨ ਗੁਰਬਖਸ਼ ਸਿੰਘ ਹਰੀਪੁਰ, ਮਨਜੀਤ ਸਿੰਘ ਆਦਮਪੁਰ, ਖਜਾਨਚੀ ਸੁਰੇਸ਼ ਕੁਮਾਰ ਭਾਟੀਆ, ਪੱਪਾ ਅਤੇ ਹੋਰ ਪਤਵੰਤੇ ਹਾਜਿਰ ਸਨ l

Post a Comment

0 Comments