ਕਲਗੀਧਰ ਨੌਜਵਾਨ ਸਭਾ ਵੱਲੋਂ ਪਿੰਡ ਪਧਿਆਣਾ ਚ 9ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ

ਆਦਮਪੁਰ (ਸੂਰਮਾ ਪੰਜਾਬ)- ਆਦਮਪੁਰ ਦੇ ਪਿੰਡ ਪਧਿਆਣਾ ਵਿਖੇ ਧੰਨ ਧੰਨ ਮਾਤਾ ਸਾਹਿਬ ਕੌਰ ਜੀ ਦੀ ਯਾਦ ਨੂੰ ਸਮਰਪਿਤ 9ਵਾਂ ਮਹਾਨ ਕੀਰਤਨ ਦਰਬਾਰ ਕਲਗੀਧਰ ਨੌਜਵਾਨ ਸਭਾ ਵੱਲੋਂ ਰਜਿ.ਵੱਲੋਂ, ਸਮੂਹ ਗ੍ਰਾਮ ਪੰਚਾਇਤ, ਐਨ.ਆਰ.ਆਈ ਵੀਰਾ, ਸ਼ਹੀਦ ਬਾਬਾ ਮਤੀ ਜੀ ਪ੍ਰਬੰਧਕ ਕਮੇਟੀ ਡਰੋਲੀ ਕਲਾਂ, ਸ਼ਹੀਦ ਬਾਬਾ ਮਤੀ ਸੇਵਾ ਸੁਸਾਇਟੀ ਡਰੋਲੀ ਕਲਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 9ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ l ਜਿਸ ਵਿੱਚ ਆਸ ਪਾਸ ਦੇ ਪਿੰਡਾਂ ਦੀਆਂ ਸੰਗਤਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਈਆ l ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੰਬਰਦਾਰ ਬਲਜੀਤ ਸਿੰਘ ਪਧਿਆਣਾ ਤੇ ਗੁਰਦੇਵ ਸਿੰਘ ਪਧਿਆਣਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਤਾ ਸਾਹਿਬ ਕੌਰ ਜੀ ਦੀ ਯਾਦ ਨੂੰ ਸਮਰਪਿਤ ਕਰਵਾਏ ਗਏ ਕੀਰਤਨ ਦਰਬਾਰ ਦੌਰਾਨ ਪਿੰਡ ਦੀ ਗਰਾਉਂਡ ਚ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਚ ਸਜਾਏ ਗਏ ਕੀਰਤਨ ਦੀਵਾਨ ਦੌਰਾਨ ਭਾਈ ਜਤਿੰਦਰਵੀਰ ਸਿੰਘ ਮਾਲਕਪੁਰ ਵਾਲੇ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਮੀਰੀ ਪੀਰੀ ਜੱਥਾ ਜਗਾਧਰੀ ਵਾਲੇ ਤੇ ਹੋਰ ਰਾਗੀ ਢਾਡੀ, ਕਥਾਵਾਚਕ ਤੇ ਕੀਰਤਨੀ ਜਥਿਆ ਕੀਰਤਨ ਤੇ ਢਾਡੀ ਵਾਰਾਂ ਰਾਹੀਂ ਆਈਆ ਸੰਗਤਾਂ ਨੂੰ ਨਿਹਾਲ ਕੀਤਾ l ਸਮਾਗਮ ਦੌਰਾਨ  ਪ੍ਰਬੰਧਕ ਕਮੇਟੀ ਵੱਲੋਂ ਕੀਰਤਨ ਦਰਬਾਰ ਚ ਸਹਿਯੋਗ ਕਰਨ ਵਾਲਿਆਂ ਤੇ ਆਏ ਹੋਏ ਪਤਵੰਤਿਆ ਨੂੰ ਗੁਰੂ ਮਹਾਰਾਜ ਜੀ ਦੀ ਹਜੂਰੀ ਚ ਸਿਰੋਪਾ ਪਾ ਕੇ ਸਨਮਾਨਿਤ ਕੀਤਾl ਆਈਆ ਸੰਗਤਾਂ ਚ ਚਾਹ ਪਕੌੜੇ ਤੇ ਗੁਰੂ ਕਾ ਅਟੁੱਤ ਲੰਗਰ ਵਰਤਾਇਆ ਗਿਆ l ਸਟੇਜ ਸਕੱਤਰ ਦੀ ਭੂਮਿਕਾ ਗਿਆਨੀ ਜਰਨੈਲ ਸਿੰਘ ਖਾਲਸਾ ਨੇ ਬਾਖੂਬੀ ਨਿਭਾਈ l ਇਸ ਮੌਕੇ ਜਥੇਦਾਰ ਮਨੋਹਰ ਸਿੰਘ ਡਰੋਲੀ ਪ੍ਰਧਾਨ ਸ਼ਹੀਦ ਬਾਬਾ ਮਤੀ ਜੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਸਵੀਰ ਸਿੰਘ ਸਾਬੀ ਪ੍ਰਧਾਨ ਸ਼ਹੀਦ ਬਾਬਾ ਮਤੀ ਸੇਵਾ ਸੁਸਾਇਟੀ, ਬਿਕਰਮ ਸਿੰਘ, ਸਰਬਜੀਤ ਹੈਪੀ ਪੰਚ, ਇੰਦਰਜੀਤ ਸਿੰਘ, ਡਾ. ਰਵੀ, ਗੁਰਪ੍ਰੀਤ ਸਿੰਘ, ਅਮਨਦੀਪ ਸਿੰਘ, ਤਰਨਪ੍ਰੀਤ ਸਿੰਘ, ਮਾਸਟਰ ਸਤਨਾਮ ਸਿੰਘ, ਕੇਵਲ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ ਬਿੱਟੂ, ਹਰਦੀਪ ਸਿੰਘ, ਜਸਵੀਰ ਸਿੰਘ, ਕਮਲ, ਲਵਲੀ, ਸੁਰਿੰਦਰ ਸਿੰਘ, ਅੱਛਰ ਸਿੰਘ, ਗੁਰਵਿੰਦਰ ਸਿੰਘ, ਹਰੀ ਸਿੰਘ ਕਨੇਡਾ, ਪਰਮਜੀਤ ਸਿੰਘ ਰਾਜਵੰਸ਼ ਚੇਅਰਮੈਨ ਮਾਰਕੀਟ ਕਮੇਟੀ ਆਦਮਪੁਰ, ਹਰਿਦਰ ਸਿੰਘ, ਇੰਦਰਜੀਤ ਸਿੰਘ ਬਲਾਕ ਪ੍ਰਧਾਨ ਆਦਮਪੁਰ ਦੁਆਬਾ ਤੇ ਹੋਰ ਪਿੰਡ ਵਾਸੀ ਤੇ ਪਤਵੰਤੇ ਹਾਜਿਰ ਸਨ l

Post a Comment

0 Comments