ਸੁਖਦਰਸ਼ਨ ਸਿੰਘ ਖਾਰਾ ਨੂੰ ਬਣਾਇਆ ਮੰਚ ਦਾ ਚੇਅਰਮੈਨ ਆਰ ਟੀ ਆਈ ਸੈੱਲ ਪੰਜਾਬ - ਡਾਕਟਰ ਖੇੜਾ


ਫਤਹਿਗੜ੍ਹ ਸਾਹਿਬ-
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਵਿਖੇ ਇੱਕ ਅਹਿਮ ਮੀਟਿੰਗ ਗੁਰਕੀਰਤ ਸਿੰਘ ਖੇੜਾ ਕੌਮੀ ਕੋਆਰਡੀਨੇਟਰ ਦੀ ਪ੍ਰਧਾਨਗੀ ਹੇਠ ਸਥਿਤ ਨੇੜੇ ਜੋਤੀ ਸਰੂਪ ਗੁਰਦੁਆਰਾ ਸਾਹਿਬ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਗੁਰਪ੍ਰੀਤ ਸਿੰਘ, ਹਰਭਜਨ ਸਿੰਘ ਜੱਲੋਵਾਲ ਚੇਅਰਮੈਨ ਪੰਜਾਬ ਅਤੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਦਲਜੀਤ ਕੌਰ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਸੁਖਦਰਸ਼ਨ ਸਿੰਘ ਖਾਰਾ ਨੂੰ ਚੇਅਰਮੈਨ ਆਰ.ਟੀ.ਆਈਂ, ਸੈੱਲ ਪੰਜਾਬ ਨਿਯੁਕਤ ਕਰਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸੰਸਥਾ ਪਿਛਲੇ ਲੰਮੇ ਅਰਸੇ ਤੋਂ ਸਮਾਜ ਸੇਵਾ ਦੇ ਖੇਤਰ ਵਿਚ ਕੰਮ ਕਰਦੀ ਆ ਰਹੀ ਹੈ। ਲੋਕ ਦੂਰ ਦੁਰਾਡਿਆਂ ਤੋਂ ਲਗਾਤਾਰ ਜੁੜਦੇ ਜਾ ਰਹੇ ਹਨ ਸੰਸਥਾ ਵੱਲੋਂ 09 ਦਸੰਬਰ 2023 ਨੂੰ ਮਿਲਨ ਪੈਲੇਸ ਖੰਨਾ ਰੋਡ ਅਮਲੋਹ ਵਿਖੇ ਮਨੁੱਖੀ ਅਧਿਕਾਰ ਚੇਤਨਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾਵੇ ਗਾ। ਚੇਅਰਮੈਨ ਆਰ ਟੀ ਆਈ ਨੇ ਕਿਹਾ ਕਿ ਮੈਂ ਪਿਛਲੇ ਲੰਮੇ ਅਰਸੇ ਤੋਂ ਮਨੁੱਖੀ ਅਧਿਕਾਰ ਮੰਚ ਦੀ ਸਮੁੱਚੀ ਟੀਮ ਨਾਲ ਰਲ ਕੇ ਕੰਮ ਕਰਦਾ ਆ ਰਿਹਾ ਹਾਂ ਅੱਜ ਮੈਨੂੰ ਸੰਸਥਾ ਵੱਲੋਂ ਜੋ ਨਵੀਂ ਜ਼ੁਮੇਵਾਰੀ ਦਿਤੀ ਗਈ ਹੈ ਮੈਂ ਇਸ ਨੂੰ ਬੜੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ। ਹੋਰਨਾਂ ਤੋਂ ਇਲਾਵਾ ਬੀਬੀ ਰਾਜ ਕੌਰ, ਜਸਵੀਰ ਸਿੰਘ, ਕਰਨੈਲ ਸਿੰਘ, ਪਰਮਜੀਤ ਕੌਰ, ਬੇਅੰਤ ਪ੍ਰੀਤ ਕੌਰ ਅਤੇ ਵਰਿੰਦਰ ਕੁਮਾਰ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।


Post a Comment

0 Comments