ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਵਿੱਚ ਮਨਾਇਆ ਕ੍ਰਿਸਮਸ ਦਾ ਤਿਉਹਾਰ

 

ਆਦਮਪੁਰ (ਅਮਰਜੀਤ ਸਿੰਘ)- ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਵਿੱਚ ਕ੍ਰਿਸਮਸ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਗਿਆ। ਇਸ ਖਾਸ ਮੌਕੇ 'ਤੇ ਵਿਦਿਆਰਥੀਆਂ ਵਲੋਂ ਇੱਕ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਜਿਸ ਨੂੰ ਦੇਖ ਕੇ ਸਾਰਿਆਂ ਦਾ ਦਿਲ ਬਾਗੋ-ਬਾਗ ਹੋ ਗਿਆ।


ਇਸ ਖਾਸ ਮੌਕੇ 'ਤੇ ਮੁੱਖ ਮਹਿਮਾਨ ਵਜੋਂ ਭੁਪਿੰਦਰ ਸਿੰਘ ਜੀ ਸਮਾਜ ਸੇਵਕ ਅਤੇ ਪੀ.ਏ.ਪੀ ਜਲੰਧਰ ਗੋਲਫ ਕਲੱਬ ਦੇ ਮੈਂਬਰ, ਚੇਅਰਮੈਨ ਸ੍ਰੀ ਜਗਦੀਸ਼ ਲਾਲ ਜੀ, ਉਨ੍ਹਾਂ ਦੇ ਪਤਨੀ ਸ੍ਰੀਮਤੀ ਮੀਨਾ ਪਸਰੀਚਾ ਜੀ, ਉਨ੍ਹਾਂ ਦੇ ਸਪੁੱਤਰ ਨਿਖਿਲ ਪਸਰੀਚਾ ਜੀ ,ਡਾਇਰੈਕਟਰ ਸ਼੍ਰੀ ਜਗਮੋਹਨ ਅਰੋੜਾ ਜੀ, ਉਨ੍ਹਾਂ ਦੇ ਪਤਨੀ ਸ੍ਰੀਮਤੀ ਦਿਸ਼ਾ ਅਰੋੜਾ ਜੀ, ਦੀ ਗਰੀਨ ਕੈਂਪਸ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹੀ ਜੀ, ਮੁੱਖ ਅਕਾਦਮਿਕ ਸਲਾਹਕਾਰ ਸ਼੍ਰੀਮਤੀ ਸੁ਼ਸ਼ਮਾ ਵਰਮਾ ਜੀ, ਅਕਾਦਮਿਕ ਕੋਆਰਡੀਨੇਟਰ ਸ਼੍ਰੀਮਤੀ ਰੈਨੂੰ ਚਾਹਲ ਜੀ ਅਤੇ ਸਮੂਹ ਸਟਾਫ਼ ਸ਼ਾਮਲ ਸਨ।

ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹੀ ਜੀ ਨੇ ਵਿਦਿਆਰਥੀਆਂ ਨੂੰ ਕ੍ਰਿਸਮਸ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਤੇ ਸਮਾਗਮ ਦੇ ਅੰਤ ਵਿੱਚ ਸਕੂਲ ਦੇ ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਜੀ ਨੇ ਵਿਦਿਆਰਥੀਆਂ ਨੂੰ ਇਸ ਦਿਵਸ ਦੀ ਵਧਾਈ ਦਿੰਦਿਆਂ ਜ਼ਿੰਦਗੀ ਦੇ ਅਸਲ ਸੈਂਟਾ ਆਪਣੇ ਮਾਤਾ -ਪਿਤਾ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਦੀ ਸਿੱਖਿਆ ਦਿੱਤੀ।

Post a Comment

0 Comments