ਮਾਪੇ ਅਧਿਆਪਕ ਮਿਲਣੀ ਦਾ ਆਜੋਯਨ ਕਰਵਾਇਆ ਗਿਆ

ਸੰਗਰੂਰ : ਸਿੱਖਿਆ ਵਿਭਾਗ ਪੰਜਾਬ ਅਤੇ ਸਿੱਖਿਆ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਸਕੂਲ ਆਫ਼ ਐਮੀਨੈਂਸ ਛਾਜਲੀ (ਸੰਗਰੂਰ)ਵਿਖੇ ਮਾਪੇ ਅਧਿਆਪਕ ਮਿਲਣੀ ਦਾ ਆਜੋਯਨ ਕਰਵਾਇਆ ਗਿਆ। ਜਿਸ ਵਿੱਚ ਬੱਚਿਆਂ ਦੇ ਮਾਪਿਆਂ ਨੇ ਇਸ ਮਾਪੇ ਅਧਿਆਪਕ ਮਿਲਣੀ ਤੋਂ ਕਾਫੀ ਲਾਭ ਉਠਾਇਆ। ਇਸ ਮਾਪੇ ਅਧਿਆਪਕ ਮਿਲਣੀ ਵਿੱਚ ਬੱਚਿਆਂ ਦੀਆਂ ਪ੍ਰਾਪਤੀਆਂ ਤੋਂ ਉਹਨਾਂ ਨੂੰ ਜਾਣੂ ਕਰਵਾਇਆ ਗਿਆ। ਸਕੂਲ ਵਿੱਚ ਕਿਤਾਬਾਂ ਦੀ ਪ੍ਰਰਦਰਸਣੀ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀ। 
  ਸਕੂਲ ਆਫ਼ ਐਮੀਨੈਂਸ ਦੀਆਂ ਗਤੀਵਿਧਿਆਂ ਬਾਰੇ ਵਿਸਤਾਰ ਨਾਲ ਦੱਸਦਿਆ ਗਿਆ। ਸਕੂਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪ੍ਰਿੰਸੀਪਲ ਸਾਹਿਬ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਛਾਜਲੀ ਇਸ ਇਲਾਕੇ ਦਾ ਮੋਹਰੀ ਸਕੂਲ ਹੈ। ਜਿਸ ਵਿੱਚ ਸਾਇੰਸ, ਕਾਮਰਸ, ਆਰਟਸ , ਇੰਟਰ ਆਰਟਸ ਅਤੇ ਵੋਕੇਸ਼ਨਲ ਸਟਰੀਮ ਬੜੀ ਸਫ਼ਲਤਾ ਪੂਰਵਕ ਚੱਲ ਰਹੇ ਹਨ। 
 ਮਾਪਿਆਂ ਵਿੱਚ ਵੀ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।  ਵੱਡੀ ਗਿਣਤੀ ਵਿੱਚ ਮਾਪਿਆਂ ਨੇ ਸਕੂਲ ਪਹੁੰਚ ਕੇ ਆਪਣੇ ਬੱਚਿਆਂ ਦੀ ਕਾਰਗੁਜ਼ਾਰੀ ਦੀ ਜਾਣਕਾਰੀ ਹਾਸਲ ਕੀਤੀ। ਜਿਸ ਤੋਂ ਉਹਨਾਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਪ੍ਰਤੀ ਚੇਤਨ ਹੋਣ ਦਾ ਅਹਿਸਾਸ ਹੁੰਦਾ ਹੈ।
 ਮਾਪਿਆਂ ਨਾਲ ਗੱਲਬਾਤ ਕਰਨ ਤੇ ਉਹਨਾਂ ਦੱਸਿਆ ਕਿ ਭਵਿੱਖ ਵਿੱਚ ਇਹੋ ਜਿਹੇ ਉਪਰਾਲੇ ਸਰਕਾਰ ਦੁਆਰਾ ਕਰਦੇ ਰਹਿਣਾ ਚਾਹੀਦਾ ਹੈ। ਜਿਸ ਨਾਲ ਮਾਪਿਆਂ ਨੂੰ ਵੀ ਆਪਣੇ ਬੱਚਿਆਂ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਮਿਲਦੀ ਰਹੇ ਅਤੇ ਉਹ ਵੀ ਜੇਕਰ ਕੋਈ ਬੱਚਾ ਪੜ੍ਹਾਈ ਵਿੱਚ ਕਮਜ਼ੋਰ ਹੈ ਤਾਂ ਉਸ ਉੱਪਰ ਧਿਆਨ ਦੇ ਸਕਣ। ਇਹ ਤਾਂ ਹੀ ਸੰਭਵ ਹੋਵੇਗਾ ਜੇਕਰ ਇਸ ਤਰਾਂ ਦੀਆਂ ਮਾਪੇ ਅਧਿਆਪਕ ਮਿਲਣੀਆਂ ਹੋਣ। ਸਕੂਲ ਪ੍ਰਬੰਧਕਾਂ ਵੱਲੋਂ ਸਾਰੇ ਹੀ ਮਾਪਿਆਂ ਤੇ ਪਿੰਡ ਦੇ ਪਤਵੰਤੇ ਸੱਜਣਾ ਨੂੰ ਚਾਹ ਉੱਪਰ ਸੱਦਾ ਵੀ ਦਿੱਤਾ ਗਿਆ। 
   ਅੰਤ ਵਿੱਚ ਪ੍ਰਿੰਸੀਪਲ ਗੁਰਵਿੰਦਰ ਸਿੰਘ ਨੇ ਸਮੂਹ ਸਟਾਫ਼ ਅਤੇ ਐਸ.ਐਮ.ਸੀ ਕਮੇਟੀ ਮੈਂਬਰ ਸਾਹਿਬਾਨ ਦਾ ਧੰਨਵਾਦ ਕੀਤਾ।

Post a Comment

0 Comments