ਧੰਨ-ਧੰਨ ਸ਼ਹੀਦ ਬਾਬਾ ਮੱਤੀ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਲਾਨਾ ਸ਼ਹੀਦੀ ਦਿਹਾੜਾ ਮਿਤੀ 23 ਜਨਵਰੀ ਨੂੰ

ਆਦਮਪੁਰ 19 ਜਨਵਰੀ (ਅਮਰਜੀਤ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਪਿੰਡ ਡਰੋਲੀ ਕਲਾਂ ਦੇ ਅਸਥਾਨ ਤੇ ਧੰਨ-ਧੰਨ ਸ਼ਹੀਦ ਬਾਬਾ ਮਤੀ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਲਾਨਾ ਸ਼ਹੀਦੀ ਦਿਹਾੜਾ ਮਿਤੀ 23 ਜਨਵਰੀ ਦਿਨ ਮੰਗਲਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਸਮੂਹ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਹਜ਼ੂਰੀ ਰਾਗੀ ਭਾਈ ਲਖਵੀਰ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ, ਕੀਰਤਨੀ ਜੱਥਾ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਕੀਰਤਨੀ ਜੱਥਾ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਕਥਾ ਵਾਚਕ ਬਾਬਾ ਬੰਤਾ ਸਿੰਘ ਪਿੰਡ ਮੁੰਡਾ ਵਾਲੇ, ਕਵੀਸ਼ਰੀ ਜੱਥਾ ਭਾਈ ਗੁਰਸ਼ਰਨ ਸਿੰਘ ਜਾਗੋ ਲਹਿਰ ਘੱਲ ਕਲਾਂ ਵਾਲੇ ਆਈਆ ਸੰਗਤਾ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ। ਸਟੇਜ ਸੈਕਟਰੀ ਦੀ ਸੇਵਾ ਮਾਸਟਰ ਸੁਰਜੀਤ ਸਿੰਘ ਵਲੋਂ ਨਿਭਾਈ ਜਾਵੇਗੀ, ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ

Post a Comment

0 Comments