ਆਦਮਪੁਰ/ਜਲੰਧਰ 29 ਜਨਵਰੀ (ਅਮਰਜੀਤ ਸਿੰਘ)- ਇੰਪੀਰੀਅਲ ਸਕੂਲ ਗ੍ਰੀਨ ਕੈਂਪਸ ਆਦਮਪੁਰ ਵਿਖੇ 75ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਗਾ ਕੇ ਕੀਤੀ ਗਈ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਪਸਰੀਚਾ, ਡਾਇਰੈਕਟਰ ਸ਼੍ਰੀ ਜਗਮੋਹਨ ਅਰੋੜਾ, ਦੀ ਇੰਪੀਰੀਅਲ ਸਕੂਲ ਸਿਟੀ ਕੈਂਪਸ ਪ੍ਰਿੰਸੀਪਲ ਸ਼੍ਰੀਮਤੀ ਪੂਜਾ ਠਾਕੁਰ, ਯੂਰੋ ਕਿਡਜ਼ ਸਕੂਲ ਆਦਮਪੁਰ ਦੇ ਪ੍ਰਿੰਸੀਪਲ ਸ਼੍ਰੀਮਤੀ ਦੀਪਾ ਪਾਂਡੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹੀ ਨੇ ਸਾਰੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਚੀਫ਼ ਅਕੈਡਮਿਕ ਅਡਵਾਈਜ਼ਰ ਸ਼੍ਰੀਮਤੀ ਸੁਸ਼ਮਾ ਵਰਮਾ, ਕੋਆਰਡੀਨੇਟਰ ਸ਼੍ਰੀਮਤੀ ਰੈਨੂੰ ਚਾਹਲ ਅਤੇ ਸਮੂਹ ਸਟਾਫ਼ ਵੀ ਮੌਜੂਦ ਸਨ।
ਇਸ ਮੌਕੇ ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਪਸਰੀਚਾ, ਡਾਇਰੈਕਟਰ ਸ਼੍ਰੀ ਜਗਮੋਹਨ ਅਰੋੜਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਸਤਿਕਾਰ ਕਰਨ, ਆਪਣੇ ਅਧਿਕਾਰਾਂ, ਅਤੇ ਫਰਜ਼ਾਂ ਪ੍ਰਤੀ ਵੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਹਰ ਦਿਨ ਨੂੰ ਗਣਤੰਤਰ ਦਿਵਸ ਮੰਨ ਕੇ ਦੇਸ਼ ਪ੍ਰਤੀ ਆਪਣਾ ਫਰਜ਼ ਨਿਭਾਉਣ। ਗਣਤੰਤਰ ਦਿਵਸ ਦੇ ਸ਼ੁੱਭ ਮੌਕੇ ’ਤੇ ਵਿਦਿਆਰਥੀਆਂ ਨੇ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹ ਨੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਦੀ ਮਹਾਨਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਦੇਸ਼ ਵਿੱਚ ਲੋੜਵੰਦਾਂ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ।
0 Comments