ਆਦਮਪੁਰ/ਜਲੰਧਰ 25 ਜਨਵਰੀ (ਅਮਰਜੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਪਿੰਡ ਡਰੋਲੀ ਕਲਾਂ ਦੇ ਅਸਥਾਨ ਤੇ ਧੰਨ ਧੰਨ ਸ਼ਹੀਦ ਬਾਬਾ ਮਤੀ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਲਾਨਾ ਸ਼ਹੀਦੀ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਤੇ ਸਮੂਹ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਨਿਗਰਾਨੀ ਹੇਠ ਬਹੁਤ ਹੀ ਸ਼ਰਧਾਭਾਵਨਾਂ ਨਾਲ ਮਨਾਇਆ ਗਿਆ। ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਜਾਏ ਗਏ। ਜਿਸ ਵਿੱਚ ਹਜ਼ੂਰੀ ਰਾਗੀ ਭਾਈ ਲਖਵੀਰ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ, ਕੀਰਤਨੀ ਜਥਾ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਕੀਰਤਨੀ ਜੱਥਾ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਕਥਾ ਵਾਚਕ ਬਾਬਾ ਬੰਤਾ ਸਿੰਘ ਪਿੰਡ ਮੁੰਡਾ ਵਾਲੇ, ਕਵੀਸ਼ਰੀ ਜਥਾ ਭਾਈ ਗੁਰਸ਼ਰਨ ਸਿੰਘ ਜਾਗੋ ਲਹਿਰ ਘੱਲ ਕਲਾਂ ਵਾਲਿਆਂ ਨੇ ਆਈਆ ਸੰਗਤਾ ਨੂੰ ਕਥਾ ਕੀਰਤਨ ਤੇ ਗੁਰ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ। ਇਨ੍ਹਾਂ ਸਮਾਗਮਾਂ ਮੌਕੇ ਤੇ ਸਟੇਜ ਸੈਕਟਰੀ ਦੀ ਸੇਵਾ ਮਾਸਟਰ ਸੁਰਜੀਤ ਸਿੰਘ ਵਲੋਂ ਬਾਖੂਬੀ ਨਿਭਾਈ ਗਈ ਤੇ ਸਮਾਗਮ ਦੌਰਾਨ ਗੁਰੂ ਘਰ ਜੁੱੜੀਆਂ ਸਮੂਹ ਸੰਗਤਾਂ ਨੂੰ ਬਦਾਮਾਂ ਵਾਲੇ ਦੁੱਧ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤੇ ਪ੍ਰਧਾਨ ਜਥੇਦਾਰ ਮਨੌਹਰ ਸਿੰਘ ਨੇ ਗੁਰੂ ਘਰ ਜੁੱੜੀਆਂ ਸਮੂਹ ਸੰਗਤਾਂ, ਸੇਵਾਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਪ੍ਰਧਾਨ ਜਥੇਦਾਰ ਮਨੌਹਰ ਸਿੰਘ, ਮੀਤ ਪ੍ਰਧਾਨ ਕਰਮ ਸਿੰਘ, ਸੈਕਟਰੀ ਰਣਵੀਰਪਾਲ ਸਿੰਘ, ਜਸਪਾਲ ਸਿੰਘ, ਨਰਿੰਦਰ ਸਿੰਘ, ਸਰਪੰਚ ਰਛਪਾਲ ਸਿੰਘ, ਦਰਸ਼ਨ ਸਿੰਘ, ਹਰਦਿਆਲ ਸਿੰਘ, ਜਰਨੈਲ ਸਿੰਘ, ਹਰਦੀਪ ਸਿੰਘ, ਅਮਰਜੀਤ ਸਿੰਘ ਤੇ ਹੋਰ ਸੇਵਾਦਾਰ ਹਾਜ਼ਰ ਸਨ।
0 Comments