ਆਦਮਪੁਰ (ਅਮਰਜੀਤ singh)- ਦੀ ਇੰਪੀਰੀਅਲ ਸਕੂਲ ਗ੍ਰੀਨ ਕੈਂਪਸ ਆਦਮਪੁਰ ਦੇ ਸਮੂਹ ਵਿਦਿਆਰਥੀਆਂ ਨੂੰ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਦਿੱਲੀ ਵਿਖੇ ਆਯੋਜਿਤ ਪ੍ਰੋਗਰਾਮ ਪ੍ਰੀਖਿਆ 'ਤੇ ਹੋਈ ਚਰਚਾ ਦਾ ਸਿੱਧਾ ਪ੍ਰਸਾਰਣ ਦਿਖਾਇਆ ਗਿਆ। ਵਿਦਿਆਰਥੀਆਂ ਨੇ ਉਨ੍ਹਾਂ ਵੱਲੋਂ ਦਿੱਤੇ ਸੁਝਾਵਾਂ ਅਤੇ ਸਬਕ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਕੀਤਾ।
ਰਾਸ਼ਟਰੀ ਯੁਵਕ ਦਿਵਸ ਦੇ ਮੌਕੇ 'ਤੇ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਮੱਲ੍ਹੀ ਜੀ ਦੀ ਰਹਿਨੁਮਾਈ ਹੇਠ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਵੇਂ: ਨੁੱਕੜ ਨਾਟਕ, ਮਾਈਮ, ਸੰਗੀਤ, ਭਾਸ਼ਣ, ਯੋਗਾ ਅਤੇ ਪੋਸਟਰ ਮੇਕਿੰਗ। ਇਨ੍ਹਾਂ ਗਤੀਵਿਧੀਆਂ ਵਿੱਚ ਸਕੂਲ ਦੇ ਸਾਰੇ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ।
ਇਸ ਮੌਕੇ ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਜੀ, ਡਾਇਰੈਕਟਰ ਸ਼੍ਰੀ ਜਗਮੋਹਨ ਅਰੋੜਾ ਜੀ, ਦੀ ਗ੍ਰੀਨ ਕੈਂਪਸ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹੀ, ਚੀਫ਼ ਅਕੈਡਮਿਕ ਅਡਵਾਈਜ਼ਰ ਸ਼੍ਰੀਮਤੀ ਸੁਸ਼ਮਾ ਵਰਮਾ ਜੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਇਹ ਪ੍ਰੋਗਰਾਮ ਗਤੀਵਿਧੀ ਇੰਚਾਰਜ ਭਾਸਕਰ ਬੱਗਾ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸੰਪੰਨ ਹੋਇਆ।
ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹੀ ਜੀ ਨੇ ਵਿਦਿਆਰਥੀਆਂ ਨੂੰ ਸੱਚੀ ਲਗਨ ਨਾਲ ਵਿੱਦਿਆ ਦੇ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਕੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਜੀ ਅਤੇ ਡਾਇਰੈਕਟਰ ਸ਼੍ਰੀ ਜਗਮੋਹਨ ਅਰੋੜਾ ਜੀ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਅਤੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਹਮੇਸ਼ਾ ਤਿਆਰ ਹਨ।
0 Comments