ਪਿੰਡ ਲੱਖਪੁਰ ‘ਚ ਢੱਡਵਾਲ ਪਰਿਵਾਰਾਂ ਨੇ ਦਰਬਾਰ ਪੀਰ ਬਾਬਾ ਲੱਖ ਦਾਤਾ ਵਿਖੇ ਸ਼ਰਧਾ ਨਾਲ ਕਰਵਾਇਆ ਸਲਾਨਾ ਜੋੜ ਮੇਲਾ

ਫਗਵਾੜਾ 19 ਜਨਵਰੀ (ਸ਼ਿਵ ਕੋੜਾ)- ਦਰਬਾਰ ਪੀਰ ਬਾਬਾ ਲੱਖ ਦਾਤਾ ਜੀ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ ਢੱਡਵਾਲ ਪਰਿਵਾਰਾਂ ਵਲੋਂ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਇਆ ਗਿਆ। ਸਵੇਰੇ 10 ਵਜੇ ਝੰਡੇ ਅਤੇ ਚਰਾਗ਼ ਦੀ ਰਸਮ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਈ। ਜਿਸ ਤੋਂ ਬਾਅਦ ਧਾਰਮਿਕ ਸਟੇਜ ਸਜਾਈ ਗਈ ਜਿਸ ਵਿਚ ਕੱਵਾਲ ਪਾਰਟੀਆਂ ਨੇ ਰੁਹਾਨੀ ਕਲਾਮਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਨੱਕਾਲ ਪਾਰਟੀਆਂ ਵਲੋਂ ਵੀ ਫਨ ਦਾ ਮੁਜਾਹਰਾ ਕੀਤਾ ਗਿਆ। ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਸਲਾਨਾ ਜੋੜ ਮੇਲੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪੀਰ ਬਾਬਾ ਲੱਖ ਦਾਤਾ ਜੀ ਦੇ ਦਰਬਾਰ ‘ਚ ਸੱਚੀ ਸ਼ਰਧਾ ਨਾਲ ਮੰਗੀ ਹਰ ਮੁਰਾਦ ਪੂਰੀ ਹੁੰਦੀ ਹੈ। ਇਸ ਮੌਕੇ ਚਾਹ ਪਕੌੜੇ ਅਤੇ ਪੀਰਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਵੱਡੀ ਗਿਣਤੀ ‘ਚ ਸੰਗਤਾਂ ਨੇ ਦਰਬਾਰ ਵਿਖੇ ਨਤਮਸਤਕ ਹੋ ਕੇ ਪੀਰਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਜੋੜ ਮੇਲੇ ਦੌਰਾਨ ਇਲਾਕੇ ਭਰ ਦੀਆਂ ਸੰਗਤਾਂ ਵੱਡੀ ਗਿਣਤੀ ‘ਚ ਮੋਜੂਦ ਸਨ।



Post a Comment

0 Comments