ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਵਿਖੇ ਮਹਾਨ ਗੁਰਮਤਿ ਸਮਾਗਮ 8 ਫਰਵਰੀ ਦਿਨ ਵੀਰਵਾਰ ਨੂੰ

ਅਮਰਜੀਤ ਸਿੰਘ ਜੰਡੂ ਸਿੰਘਾ- ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ ਪਿੰਡ ਜੋਹਲਾਂ ( ਜਲੰਧਰ) ਵਿਖੇ ਡੇਰੇ ਦੇ ਮੁੱਖ ਸੇਵਾਦਾਰ ਸੰਤ ਹਰਜਿੰਦਰ ਸਿੰਘ ਜੀ ਦੀ ਵਿਸ਼ੇਸ਼ ਨਿਗਰਾਨੀ ਹੇਠ ਸੰਤ ਬਾਬਾ ਕਪੂਰ ਸਿੰਘ ਨਿਰਬਾਣ ਜੀ ਦੀ 108ਵੀਂ ਪਵਿੱਤਰ ਯਾਦ ਦੇ ਸੰਬੰਧ ਵਿੱਚ ਮਹਾਨ ਗੁਰਮਤਿ ਸਮਾਗਮ 8 ਫਰਵਰੀ ਦਿਨ ਵੀਰਵਾਰ ਨੂੰ ਕਰਵਾਏ ਜਾ ਰਹੇ ਹਨ/ ਜਿਸ ਦੇ ਸੰਬੰਧ ਵਿੱਚ ਪਹਿਲਾਂ ਅੱਠ ਫਰਵਰੀ ਨੂੰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਉਪਰੰਤ ਸਮਾਗਮ ਵਿੱਚ ਪੁੱਜੇ ਬੇਅੰਤ ਰਾਗੀ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਨਗੇ/ ਇਸ ਮੌਕੇ ਸੰਗਤਾਂ ਦੀ ਸਹੂਲਤ ਲਈ ਇੱਕ ਐਲੋਪੈਥੀ ਅਤੇ ਹੋਮਿਓਪੈਥੀ ਦਵਾਈਆਂ ਦਾ ਫਰੀ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ/ ਜਿਸ ਵਿੱਚ ਸੰਗਤਾਂ ਦਾ ਫਰੀ ਇਲਾਜ ਕਰਕੇ ਉਹਨਾਂ ਨੂੰ ਦਵਾਈਆਂ ਮੁਫਤ ਦਿੱਤੀਆਂ ਜਾਣਗੀਆਂ/ ਇਸ ਗੁਰਮਤਿ ਸਮਾਗਮ ਵਿੱਚ ਪੰਜਾਬ ਦੇ ਵੱਖ-ਵੱਖ ਡੇਰਿਆਂ ਤੋਂ ਸੰਤ ਮਹਾਂਪੁਰਸ਼ ਉਚੇਚੇ ਤੌਰ ਤੇ ਸ਼ਿਰਕਤ ਕਰਨਗੇ/ ਗੁਰੂ ਘਰ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਜੀ ਨੇ ਸਮੂਹ ਸੰਗਤਾਂ ਨੂੰ ਇਹਨਾਂ ਸਮਾਗਮਾਂ ਵਿੱਚ ਹੁਮ ਹੁਮਾ ਕੇ ਪੁੱਜਣ ਦੀ ਅਪੀਲ ਕੀਤੀ ਹੈ/ 

Post a Comment

0 Comments