ਆਦਮਪੁਰ/ਜਲੰਧਰ 13 ਮਾਰਚ (ਅਮਰਜੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਜਲੰਧਰ ਵਿੱਖੇ ਚੇਤ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਦੇਖਰੇਖ ਹੇਠ ਭੱਲਕੇ 14 ਮਾਰਚ ਦਿਨ ਵੀਰਵਾਰ ਨੂੰ ਮਨਾਇਆ ਜਾ ਰਿਹਾ ਹੈ। ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਮਹਾਨ ਕੀਰਤਨ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਹਜੂਰੀ ਰਾਗੀ ਭਾਈ ਲਖਵੀਰ ਸਿੰਘ ਗੁ. ਸ਼ਹੀਦ ਬਾਬਾ ਮੱਤੀ ਸਾਹਿਬ ਜੀ, ਹਜੂਰੀ ਰਾਗੀ ਭਾਈ ਹਰਜਿੰਦਰ ਸਿੰਘ ਸ਼ਾਹਿਦ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਸ਼੍ਰੀ ਦਰਬਾਰ ਸਾਹਿਬ ਅਮਿ੍ਰਤਸਰ, ਕਥਾ ਵਾਚਕ ਬੀਬੀ ਤਰਲੋਚਨ ਕੋਰ, ਗਿਆਨੀ ਸਰਦੂਲ ਸਿੰਘ ਅਣਖੀ ਇੰਟਰਨੈਸ਼ਨਲ ਢਾਡੀ ਅਕਾਲ ਤਖਤ ਦੇ ਹਜੂਰੀ ਢਾਡੀ ਸੇਰੋ ਵਾਲੇ, ਹਜੂਰੀ ਰਾਗੀ ਭਾਈ ਗੁਰਬਚਨ ਸਿੰਘ ਸ਼੍ਰੀ ਦਰਬਾਰ ਸਾਹਿਬ ਅਮਿ੍ਰਤਸਰ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਅਤੇ ਗੁਰ ਇਤਿਹਾਸ ਰਾਹੀਂ ਸਰਵਣ ਕਰਵਾਉਣਗੇ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਨਿਭਾਉਣਗੇ। ਸਮਾਗਮ ਮੌਕੇ ਤੇ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ। ਗੁਰੂ ਘਰ ਦੇ ਸਮੂਹ ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਇਨਾਂ ਸਮਾਗਮਾਂ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ ਹੈ।
0 Comments